Jathedar Giani Harpreet Singh’s message: ਖ਼ਾਲਸਾ ਸਾਜਨਾ ਦਿਵਸ ਤੋਂ ਪਹਿਲਾਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਮ ਅਹਿਮ ਸੰਦੇਸ਼ ਜਾਰੀ ਕੀਤਾ। ਉਨ੍ਹਾਂ ਨੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਾਵਨ ਪਰਵ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੀ ਪਵਿੱਤਰ ਧਰਤੀ ‘ਤੇ ਬੇਖੌਫ ਹੋਕੇ ਹੁਮਹੁਮਾ ਕੇ ਪੁੱਜਣ ਦੀ ਸਿੱਖ ਸੰਗਤ ਨੂੰ ਅਪੀਲ ਕੀਤੀ।
ਇਸ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਖਾਲਸਾ ਸਾਜਣਾ ਦਿਵਸ ਸਿੱਖ ਧਰਮ ਦਾ ਪਾਵਨ ਦਿਹਾੜਾ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਮੈਂ ਸਾਰੀ ਦੁਨੀਆਂ ਵਿੱਚ ਵਸਦੇ ਸਿੱਖਾਂ ਨੂੰ ਇਸ ਪੁਰਬ ਦੀ ਵਧਾਈ ਦਿੰਦਾ ਹਾਂ। ਜਥੇਦਾਰ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ ਕਿ 13 ਤੋਂ 15 ਅਪ੍ਰੈਲ ਤਿੰਨੇ ਦਿਨ ਬੇਖੌਫ ਹੋ ਕੇ ਦਰਸ਼ਨਾਂ ਲਈ ਪਹੰਚਣ। ਜਥੇਦਾਰ ਨੇ ਸਿੱਖ ਪਰੰਪਰਾਵਾਂ ਨਾਲ ਜੁੜਨ ਦੀ ਵੀ ਅਪੀਲ ਕੀਤੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਵਿਸਾਖੀ/ਖ਼ਾਲਸਾ ਸਾਜਨਾ ਦਿਵਸ ਸਿੱਖ ਸੰਗਤ ਵੱਲੋਂ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਤਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵੀ ਖ਼ਾਲਸਾ ਸਾਜਨਾ ਦਿਵਸ ਨੂੰ ਮਨਾਉਂਦੇ ਹੋਏ ਸ੍ਰੀ ਅਖੰਡ ਪਾਠ ਸਾਹਿਬ ਸ਼ੁਰੂ ਹੋ ਚੁੱਕੇ ਹਨ।
ਉਨ੍ਹਾਂ ਨੇ ਕਿਹਾ ਕਿ ਖੰਡੇ ਬਾਟੇ ਦਾ ਅੰਮ੍ਰਿਤ ਸੰਚਾਰ ਤਿੰਨ ਦਿਨ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਜਿਹੜੀ ਸੰਗਤ ਅੰਮ੍ਰਿਤ ਛੱਕਣਾ ਚਾਹੁੰਦੀ ਹੈ, ਉਹ ਗੁਰਦੁਆਰਾ ਸਾਹਿਬ ਪੁੱਜਣ। ਉਨ੍ਹਾਂ ਕਿਹਾ ਕਿ ਅੱਜ ਜੋ ਸਿੱਖ ਹਫੜਾ-ਤਫੜੀ ਵਿੱਚ ਰੁਝੀ ਹੋਈ ਹੈ, ਉਸ ਦਾ ਕਾਰਨ ਇਹ ਹੈ ਕਿ ਅਸੀਂ ਸਿੱਖੀ ਫ਼ਲਸਫੇ ਤੋਂ ਦੂਰ ਹੋ ਗਏ ਹਾਂ।
ਪੰਜਾਬ ’ਚ ਪੂਰਨ ਅਮਨ ਸ਼ਾਂਤੀ ਪਰ ਸੂਬੇ ਨੂੰ ਬਦਨਾਮ ਕਰਨ ਦੀ ਸਾਜ਼ਿਸ਼- ਗਿਆਨੀ ਹਰਪ੍ਰੀਤ ਸਿੰਘ
ਪੰਜਾਬ ਵਿਚ ਪੂਰਨ ਅਮਨ ਸ਼ਾਂਤੀ ਹੈ ਪਰ ਇਸਦੇ ਬਾਵਜੂਦ ਪੰਜਾਬ ਨੂੰ ਗੜਬੜ ਵਾਲਾ ਸੂਬਾ ਦੱਸ ਕੇ ਇਸਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੂਬੇ ਵਿਚ ਹਾਲਾਤ ਖਰਾਬ ਉਦੋਂ ਹੁੰਦੇ ਹਨ ਜਦੋਂ ਦੋ ਭਾਈਚਾਰਿਆਂ ਵਿਚ ਟਕਰਾਅ ਹੋਵੇ। ਉਨ੍ਹਾਂ ਕਿਹਾ ਕਿ ਉਦੋਂ ਵੀ ਟਕਰਾਅ ਹੁੰਦਾ ਹੈ ਜਦੋਂ ਲੋਕਾਂ ਦਾ ਕਿਸੇ ਮੁੱਦੇ ਨੂੰ ਲੈ ਕੇ ਸਰਕਾਰ ਨਾਲ ਟਕਰਾਅ ਹੋ ਜਾਵੇ, ਗੋਲੀਆਂ ਚੱਲ ਜਾਣ ਤੇ ਖੂਨ ਖਰਾਬ ਹੋ ਜਾਵੇ ਪਰ ਪੰਜਾਬ ਵਿਚ ਅਜਿਹਾ ਕੁਝ ਨਹੀਂ ਹੈ।
ਉਨ੍ਹਾਂ ਕਿਹਾ ਕਿ ਨਾ ਤਾਂ ਦੋ ਭਾਈਚਾਰਿਆਂ ਵਿਚ ਕੋਈ ਟਕਰਾਅ ਹੈ ਤੇ ਨਾ ਹੀ ਸਰਕਾਰ ਨਾਲ ਕੋਈ ਅਜਿਹਾ ਟਕਰਾਅ ਹੋਇਆ ਹੈ ਪਰ ਇਸਦੇ ਬਾਵਜੂਦ ਪੰਜਾਬ ਨੂੰ ਗੜਬੜ ਵਾਲਾ ਸੂਬਾ ਦੱਸ ਕੇ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਜਿਥੇ ਹੋਰ ਰਾਜਾਂ ਵਿਚ ਦੰਗੇ ਫਸਾਦ ਹੋਏ ਹਨ ਤੇ ਦੋ ਫਿਰਕਿਆਂ ਵਿਚ ਟਕਰਾਅ ਹੋਏ ਹਨ, ਉਹਨਾਂ ਨੂੰ ਛੱਡ ਕੇ ਪੰਜਾਬ ਦੀ ਬਦਨਾਮੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h