Jathedar Harpreet Singh suggestion to Amritpal: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਪੰਜਾਬ ਤੋਂ ਇਲਾਵਾ 5 ਸੂਬਿਆਂ ‘ਚ ਪੁਲਿਸ ਅਲਰਟ ‘ਤੇ ਹੈ ਤੇ ਉਸ ਦੀ ਭਾਲ ਕਰ ਰਹੀ ਹੈ। ਪਰ ਅੰਮ੍ਰਿਤਪਾਲ ਅਜੇ ਤੱਕ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ ਹੈ। ਉਸ ਦੀਆਂ ਹਰ ਰੋਜ਼ ਸਾਹਮਣੇ ਆ ਰਹੀਆਂ ਸੀਸੀਟੀਵੀ ਫੁੱਟੇਜ ਨਵੇਂ ਸਵਾਲ ਖੜ੍ਹੇ ਕਰ ਰਹੀ ਹੈ।
ਇਸੇ ਭੰਬਲਭੂਸੇ ਦਰਮਿਆਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਨੂੰ ਆਤਮ ਸਮਰਪਣ ਕਰਨ ਦਾ ਸੁਝਾਅ ਦਿੱਤਾ ਹੈ। ਦਰਅਸਲ ਅੰਮ੍ਰਿਤਪਾਲ ਸਿੰਘ ਦਾ ਇੱਕ ਹੋਰ ਚਾਚਾ ਸੁਖਚੈਨ ਸਿੰਘ ਕੁਝ ਸਮਾਂ ਪਹਿਲਾਂ ਪੰਜਾਬ ਪੁਲਿਸ ਤੋਂ ਸੇਵਾਮੁਕਤ ਹੋਇਆ ਹੈ। ਜ਼ਾਹਰ ਹੈ ਕਿ ਅੰਮ੍ਰਿਤਪਾਲ ਤੇ ਉਸ ਦੇ ਚਾਚਾ ਹਰਜੀਤ ਸਿੰਘ ਦੋਵਾਂ ਪੁਲਿਸ ਦੀ ਕਾਰਜਪ੍ਰਣਾਲੀ ਤੋਂ ਜਾਣੂ ਸੀ। ਅਜਿਹੇ ਮਾਹੌਲ ਵਿੱਚ ਵੱਡੇ ਹੋਏ ਅੰਮ੍ਰਿਤਪਾਲ ਨੇ ਸ਼ਾਇਦ ਪੁਲਿਸ ਨੂੰ ਚਕਮਾ ਦੇਣ ਦੇ ਗੁਰ ਆਪਣੇ ਚਾਚੇ ਤੋਂ ਹੀ ਸਿੱਖੇ ਹੋਣਗੇ।
ਜਥੇਦਾਰ ਨੇ ਦਿੱਤਾ ਅੰਮ੍ਰਿਤਪਾਲ ਨੂੰ ਆਤਮ ਸਮਰਪਣ ਦੀ ਨਸੀਅਤ
ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਨੂੰ ਆਤਮ ਸਮਰਪਣ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਸਰੰਡਰ ਕਰਕੇ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਸਰਕਾਰ ਨੂੰ ਕਿਹਾ ਜਾਵੇ ਕਿ ਆਓ, ਜੋ ਪੁੱਛਣਾ ਹੈ, ਪੁੱਛੋ।
ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਨੂੰ ਪੰਜਾਬ ਦੇ ਨੌਜਵਾਨਾਂ ਨਾਲ ਸਖ਼ਤੀ ਨਾ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਨੇ ਇੰਨੇ ਵੱਡੇ ਅਪਰਾਧ ਨਹੀਂ ਕੀਤੇ, ਜਿੰਨੀਆਂ ਵੱਡੀਆਂ ਧਾਰਾਵਾਂ ਉਸ ‘ਤੇ ਲਗਾਈਆਂ ਗਈਆਂ ਹਨ। ਇਸ ਦੇ ਨਾਲ ਹੀ ਜਥੇਦਾਰ ਨੇ ਸਰਕਾਰ ‘ਤੇ ਸਵਾਲ ਉਠਾਇਆ ਹੈ ਕਿ ਇੰਨੀ ਵੱਡੀ ਪੁਲਿਸ ਫੋਰਸ ਹੋਣ ਦੇ ਬਾਵਜੂਦ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਿਉਂ ਨਹੀਂ ਕੀਤਾ ਜਾ ਸਕਿਆ। ਜੇਕਰ ਗ੍ਰਿਫਤਾਰੀ ਹੋਈ ਹੈ ਤਾਂ ਸਰਕਾਰ ਨੂੰ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।
ਇਸ ਦੇ ਨਾਲ ਹੀ ਸੋਮਵਾਰ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਦੇ ਹਾਲਾਤਾਂ ‘ਤੇ ਵਿਚਾਰ ਕਰਨ ਲਈ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਵਿੱਚ 60 ਤੋਂ ਵੱਧ ਸਿੱਖ ਜਥੇਬੰਦੀਆਂ ਨੂੰ ਵਿਚਾਰ-ਵਟਾਂਦਰਾ ਕਰਨ ਲਈ ਬੁਲਾਇਆ ਗਿਆ ਹੈ ਪਰ ਨਾਲ ਹੀ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ ਕਿ ਕੋਈ ਵੀ ਸਿਆਸੀ ਧੜਾ ਮੀਟਿੰਗ ਵਿੱਚ ਸ਼ਾਮਲ ਨਾ ਹੋਵੇ। ਸਿਰਫ਼ ਧਾਰਮਿਕ ਜਥੇਬੰਦੀਆਂ ਨੂੰ ਹੀ ਆਉਣ ਦਾ ਸੱਦਾ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h