ਸੋਮਵਾਰ, ਮਈ 12, 2025 06:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਮੌੜ ਮੰਡੀ ਬੰਬ ਧਮਾਕੇ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ, ਸਰਕਾਰ ਨੂੰ ਕੀਤੀ ਇਹ ਅਪੀਲ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 2017 ਵਿੱਚ ਹੋਏ ਮੌੜ ਮੰਡੀ ਬੰਬ ਧਮਾਕੇ ਦੇ ਉਨ੍ਹਾਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਜਿਹੜੇ ਅੱਜ ਵੀ ਇਸ ਅੱਤਵਾਦੀ ਘਟਨਾ ਵਿੱਚ ਮਾਰੇ ਗਏ ਆਪਣੇ ਬੱਚਿਆਂ ਤੇ ਪਰਿਵਾਰਕ ਮੈਂਬਰਾਂ ਲਈ ਇਨਸਾਫ਼ ਦੀ ਉਡੀਕ ਕਰ ਰਹੇ ਹਨ।

by Gurjeet Kaur
ਮਾਰਚ 26, 2025
in Featured News, ਪੰਜਾਬ
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 2017 ਵਿੱਚ ਹੋਏ ਮੌੜ ਮੰਡੀ ਬੰਬ ਧਮਾਕੇ ਦੇ ਉਨ੍ਹਾਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਜਿਹੜੇ ਅੱਜ ਵੀ ਇਸ ਅੱਤਵਾਦੀ ਘਟਨਾ ਵਿੱਚ ਮਾਰੇ ਗਏ ਆਪਣੇ ਬੱਚਿਆਂ ਤੇ ਪਰਿਵਾਰਕ ਮੈਂਬਰਾਂ ਲਈ ਇਨਸਾਫ਼ ਦੀ ਉਡੀਕ ਕਰ ਰਹੇ ਹਨ।

ਦੱਸ ਦੇਈਏ ਕਿ ਮੁਲਾਕਾਤ ਦੌਰਾਨ ਪੀੜਤ ਪਰਿਵਾਰਾਂ ਨੇ ਜਥੇਦਾਰ ਗੜਗੱਜ ਨੂੰ ਸਮੁੱਚੀ ਘਟਨਾ ਦੇ ਵੇਰਵੇ ਵਿਸਥਾਰ ਵਿੱਚ ਸਾਂਝੇ ਕੀਤੇ ਕਿ ਕਿਵੇਂ 31 ਜਨਵਰੀ 2017 ਨੂੰ ਉਨ੍ਹਾਂ ਦੇ ਮੁਹੱਲੇ ਵਿੱਚ ਇੱਕ ਸਿਆਸੀ ਰੈਲੀ ਦੇ ਦੌਰਾਨ ਬੰਬ ਧਮਾਕਾ ਹੋਇਆ ਜਿਸ ਵਿੱਚ ਪੰਜ ਬੱਚਿਆਂ ਸਮੇਤ ਸੱਤ ਜਣੇ ਮਾਰੇ ਗਏ।

ਪਰਿਵਾਰਾਂ ਨੇ ਕਿਹਾ ਕਿ ਉਨ੍ਹਾਂ ਦੇ ਬੱਚੇ ਆਪਣੇ ਮੁਹੱਲੇ ਵਿੱਚ ਖੇਡ ਰਹੇ ਸਨ, ਜਦੋਂ ਉੱਥੇ ਕਰਵਾਈ ਇੱਕ ਸਿਆਸੀ ਰੈਲੀ ਦੇ ਨੇੜੇ ਬੰਬ ਧਮਾਕਾ ਹੋਇਆ ਅਤੇ ਉਨ੍ਹਾਂ ਦੇ ਬੱਚੇ ਸਿਆਸਤ ਦੀ ਭੇਟ ਚੜ੍ਹ ਗਏ।

ਇਸ ਅੱਤਵਾਦੀ ਘਟਨਾ ਵਿੱਚ ਮੌੜ ਮੰਡੀ ਨਿਵਾਸੀ ਅੰਕੁਸ਼ ਸਿੰਗਲਾ, ਜਪਸਿਮਰਨ ਸਿੰਘ, ਵਰਖਾ ਰਾਣੀ, ਰਿਪਨਦੀਪ ਸਿੰਘ, ਸੌਰਵ ਸਿੰਗਲਾ, ਅਸ਼ੋਕ ਕੁਮਾਰ ਅਤੇ ਹਰਪਾਲ ਸਿੰਘ ਦੀ ਮੌਤ ਹੋ ਗਈ ਸੀ। ਪਰਿਵਾਰਾਂ ਨੇ ਜਥੇਦਾਰ ਨੂੰ ਦੱਸਿਆ ਉਨ੍ਹਾਂ ਵੱਲੋਂ ਇਨਸਾਫ਼ ਲਈ ਲੰਮੇ ਸੰਘਰਸ਼ ਦੇ ਬਾਵਜੂਦ ਉਨ੍ਹਾਂ ਨੂੰ ਨਿਆਂ ਨਹੀਂ ਮਿਲ ਰਿਹਾ।

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪੀੜਤ ਪਰਿਵਾਰਾਂ ਨੂੰ ਤੁਰੰਤ ਇਨਸਾਫ਼ ਦੇਣ ਦੀ ਗੱਲ ਕਰਦਿਆਂ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਉਹ ਅੱਜ ਤੱਕ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਲੋਕਾਂ ਤੱਕ ਕਿਉਂ ਨਹੀਂ ਪਹੁੰਚ ਸਕੀ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਦਾ ਇਹ ਹੱਕ ਹੈ ਕਿ ਉਨ੍ਹਾਂ ਨੂੰ ਇਨਸਾਫ਼ ਮਿਲੇ।

ਪੰਜਾਬ ਦਾ ਸੱਭਿਆਚਾਰ ਪੂਰਨ ਰੂਪ ਵਿੱਚ ਨਿਆਂ ਪੂਰਨ ਹੈ, ਸਾਡੇ ਲੋਕਾਂ ਵਿੱਚ ਸਮਾਜਿਕ ਕਦਰਾਂ ਕੀਮਤਾਂ ਹਨ। ਇਸੇ ਕਾਰਨ ਇੱਥੇ ਲੋਕ ਮਾਨਸਿਕਤਾ ਵਿੱਚ ਜੁਰਮ ਦਰ ਬਾਕੀ ਸਭ ਸੂਬਿਆਂ ਨਾਲੋਂ ਘੱਟ ਹੈ। ਪਰ ਇਸਦੇ ਬਾਵਜੂਦ ਪੰਜਾਬ ਦੀ ਸਭ ਤੋਂ ਵੱਡੀ ਸਮੱਸਿਆ ਇਹ ਹੈ ਕਿ ਇੱਥੇ ਤੰਤਰ ਨਿਆਂ ਤੋਂ ਸੱਖਣਾ ਹੈ। ਨਿਆਂ ਦੀ ਅਣਹੋਂਦ ਦੀ ਵੱਡੀ ਉਦਾਹਰਣ ਮੌੜ ਮੰਡੀ ਬੰਬ ਧਮਾਕੇ ਦੇ ਪੀੜਤ ਪਰਿਵਾਰ ਹਨ, ਜੋ 2017 ਤੋਂ ਲੈਕੇ ਹੁਣ ਤੱਕ ਇਹ ਅੱਤਵਾਦੀ ਕਾਰਾ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾ ਦੀ ਉਡੀਕ ਕਰ ਰਹੇ ਹਨ, ਪਰ ਦੁੱਖ ਦੀ ਗੱਲ ਹੈ ਕਿ ਹਾਲੇ ਤੱਕ ਕੋਈ ਗ੍ਰਿਫ਼ਤਾਰੀ ਵੀ ਨਹੀਂ ਹੋਈ।

ਉਨ੍ਹਾਂ ਕਿਹਾ ਕਿ ਸਰਕਾਰਾਂ ਇਨਸਾਫ਼ ਦੇਣ ਦੀ ਬਜਾਏ ਇਹ ਕਾਰਾ ਕਰਨ ਵਾਲੇ ਅੱਤਵਾਦੀਆਂ ਨੂੰ ਬਚਾਉਣ ਦੇ ਨਾਲ-ਨਾਲ ਉਨ੍ਹਾਂ ਦੀ ਪੁਸ਼ਤਪਨਾਹੀ ਕਿਉਂ ਕਰ ਰਹੀਆਂ ਹਨ। ਜਥੇਦਾਰ ਗੜਗੱਜ ਨੇ ਪੁੱਛਿਆ ਕਿ ਕੀ ਇਹ ਪੀੜਤ ਲੋਕ ਇਸ ਦੇਸ਼ ਦੇ ਨਾਗਰਿਕ ਨਹੀਂ ਅਤੇ ਇਨ੍ਹਾਂ ਨੂੰ ਕਦੋਂ ਇਨਸਾਫ਼ ਦਿੱਤਾ ਜਾਵੇਗਾ? ਉਨ੍ਹਾਂ ਕਿਹਾ ਕਿ ਜਿਹੜੇ ਅੱਤਵਾਦੀਆਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ ਅੱਜ ਉਹ ਸਰਕਾਰੀ ਪੁਸ਼ਤਪਨਾਹੀ ਹੇਠ ਐਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੱਲ੍ਹ ਨੂੰ ਇਨ੍ਹਾਂ ਪਰਿਵਾਰਾਂ ਵਿੱਚੋਂ ਕੋਈ ਆਪ ਇਨਸਾਫ਼ ਲੈਣ ਤੁਰ ਪਿਆ ਤਾਂ ਇਹੀ ਸਰਕਾਰੀ ਤੰਤਰ ਉਸ ਨੂੰ ਅੱਤਵਾਦੀ ਕਹੇਗਾ ਤੇ ਤੀਹ-ਤੀਹ ਸਾਲਾਂ ਤੱਕ ਜੇਲ੍ਹਾਂ ਵਿੱਚ ਡੱਕ ਦੇਵੇਗਾ।

Tags: Jathedar Kuldeep singh Gadgajjlatest newslatest Updatepropunjabnewspropunjabtvsgpc
Share199Tweet125Share50

Related Posts

ਭਾਰਤ ‘ਚ ਹੁਣ ਬਣਨਗੀਆਂ ਨਵੀਂ ਤਕਨੀਕ ਨਾਲ ਲੈਸ ਮਿਸਾਇਲਾਂ, ਰੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ, ਜਾਣੋ ਕੀ ਹੈ ਖਾਸ

ਮਈ 11, 2025

ਇਨ੍ਹਾਂ 2 ਚੀਜ਼ਾਂ ਨੂੰ ਮੁਲਤਾਨੀ ਮਿੱਟੀ ‘ਚ ਮਿਲਾ ਲਗਾਉਣ ਨਾਲ ਆਏਗੀ ਚਿਹਰੇ ‘ਤੇ ਚਮਕ

ਮਈ 11, 2025

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

ਅਪ੍ਰੇਸ਼ਨ ਸਿੰਦੂਰ ‘ਤੇ ਭਾਰਤੀ ਹਵਾਈ ਸੈਨਾ ਦਾ ਬਿਆਨ, ਅਜੇ ਖਤਮ ਨਹੀਂ ਹੋਇਆ ਅਪ੍ਰੇਸ਼ਨ ਸਿੰਦੂਰ

ਮਈ 11, 2025

IPL 2025 ਤੇ BCCI ਲੈ ਸਕਦੀ ਹੈ ਵੱਡਾ ਫੈਸਲਾ, ਆਈ ਅਪਡੇਟ

ਮਈ 11, 2025

ਕਿਸੇ ਪਿੰਡ ਤੋਂ ਵੀ ਛੋਟੇ ਹਨ ਇਹ ਦੇਸ਼, ਘੁੰਮਣ ਲਈ ਲੱਗਦੇ ਹਨ ਕੁਝ ਘੰਟੇ

ਮਈ 11, 2025
Load More

Recent News

ਭਾਰਤ ‘ਚ ਹੁਣ ਬਣਨਗੀਆਂ ਨਵੀਂ ਤਕਨੀਕ ਨਾਲ ਲੈਸ ਮਿਸਾਇਲਾਂ, ਰੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ, ਜਾਣੋ ਕੀ ਹੈ ਖਾਸ

ਮਈ 11, 2025

ਇਨ੍ਹਾਂ 2 ਚੀਜ਼ਾਂ ਨੂੰ ਮੁਲਤਾਨੀ ਮਿੱਟੀ ‘ਚ ਮਿਲਾ ਲਗਾਉਣ ਨਾਲ ਆਏਗੀ ਚਿਹਰੇ ‘ਤੇ ਚਮਕ

ਮਈ 11, 2025

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

ਅਪ੍ਰੇਸ਼ਨ ਸਿੰਦੂਰ ‘ਤੇ ਭਾਰਤੀ ਹਵਾਈ ਸੈਨਾ ਦਾ ਬਿਆਨ, ਅਜੇ ਖਤਮ ਨਹੀਂ ਹੋਇਆ ਅਪ੍ਰੇਸ਼ਨ ਸਿੰਦੂਰ

ਮਈ 11, 2025

IPL 2025 ਤੇ BCCI ਲੈ ਸਕਦੀ ਹੈ ਵੱਡਾ ਫੈਸਲਾ, ਆਈ ਅਪਡੇਟ

ਮਈ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.