Maharashtra Minor Sikh Boy Lynched: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਮਹਾਰਾਸ਼ਟਰ ਵਿਚ ਸਿੱਖ ਬੱਚਿਆਂ ਨੂੰ ਭੀੜ ਵੱਲੋਂ ਬਹੁਤ ਬੇਰਹਿਮੀ ਨਾਲ ਕੁੱਟਿਆ ਜਾਂਦਾ ਹੈ ਤੇ ਇੱਕ ਬੱਚੇ ਦੀ ਮੌਤ ਹੋ ਜਾਂਦੀ ਹੈ ਤੇ ਦੂਜਾ ਗੰਭੀਰ ਜ਼ਖ਼ਮੀ ਹੈ ਜੋ ਹਸਪਤਾਲ ਦਾਖਲ ਹੈ।
ਉਨ੍ਹਾਂ ਕਿਹਾ ਕਿ ਭਾਰਤ ਵਿਚ ਘੱਟ ਗਿਣਤੀਆਂ ’ਤੇ ਇਹ ਹਮਲੇ ਬਹੁਤ ਚਿੰਤਾਜਨਕ ਹਨ। ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿਹੜੀ ਨਾਂਦੇੜ ਸਾਹਿਬ ਤੋਂ ਜਾਣਕਾਰੀ ਪ੍ਰਾਪਤ ਹੋਈ ਹੈ, ਉਸ ਮੁਤਾਬਕ ਇਹ ਬੱਚੇ ਸੂਰ ਪਾਲਣ ਦਾ ਕੰਮ ਕਰਦੇ ਹਨ। ਇਸ ਇਲਾਕੇ ਵਿਚ ਬਹੁਤ ਸਾਰੇ ਸਿੱਖ ਪਰਿਵਾਰ ਸੂਰ ਪਾਲਣ ਦਾ ਕੰਮ ਕਰਦੇ ਹਨ। ਸੂਰ ਕਿਸੇ ਪਿੰਡ ਵਿਚ ਚਲੇ ਜਾਂਦੇ ਹਨ ਤੇ ਪਿੰਡ ਦੇ ਮੁਸਲਮਾਨ ਭਾਈਚਾਰੇ ਦੇ ਲੋਕ ਜਿਹੜੇ ਸੂਰ ਨੂੰ ਚੰਗਾ ਨਹੀਂ ਸਮਝਦੇ, ਉਥੋਂ ਹੀ ਤਕਰਾਰ ਬਾਜ਼ੀ ਸ਼ੁਰੂ ਹੋਈ ਜਿਸ ਦੌਰਾਨ ਮੁਸਲਿਮ ਭਾਈਚਾਰੇ ਦੇ ਮੈਂਬਰਾਂ ਨੇ ਇਹਨਾਂ ਬੱਚਿਆਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ।
ਮਹਾਰਾਸ਼ਟਰ ‘ਚ ਵਾਪਰੀ ਘਟਨਾ ਚਿੰਤਾਜਨਕ! ਨਹੀਂ ਰੁਕ ਰਹੇ ਘੱਟ ਗਿਣਤੀਆਂ ‘ਤੇ ਅੱਤਿਆਚਾਰ :ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ#SGPC #GianiHarpreetSinghJi #SriAkalTakhatSahib #Maharashtra #Sikhs #ਸ਼੍ਰੋਮਣੀਗੁਰਦੁਆਰਾਪ੍ਰਬੰਧਕਕਮੇਟੀ #ਸਿੱਖ #ਸ੍ਰੀਅਕਾਲਤਖਤਸਾਹਿਬ #ਗਿਆਨੀਹਰਪ੍ਰੀਤਸਿੰਘ pic.twitter.com/SlXKwQUiPV
— Shiromani Gurdwara Parbandhak Committee (@SGPCAmritsar) May 31, 2023
ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਘੱਟ ਗਿਣਤੀ ਭਾਈਚਾਰੇ ਖਾਸ ਤੌਰ ’ਤੇ ਸਿੱਖ ਜੋ ਕੁੱਲ ਆਬਾਦੀ ਦਾ ਸਿਰਫ 2 ਫੀਸਦੀ ਹਨ। ਉਨ੍ਹਾਂ ਕਿਹਾ ਕਿ ਘੱਟ ਗਿਣਤੀਆਂ ਦੇ ਹੱਕਾਂ ਤੇ ਜਾਨ ਮਾਲ ਦੀ ਰਾਖੀ ਸਰਕਾਰ ਦਾ ਫਰਜ਼ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਮਹਾਰਾਸ਼ਟਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਜਿਹੜੇ ਲੋਕਾਂ ਨੇ ਬੱਚੇ ਨੂੰ ਬੇਰਹਿਮੀ ਨਾਲ ਕੁੱਟ ਮਾਰ ਕਰ ਕੇ ਕਤਲ ਕੀਤਾ, ਉਹਨਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਤੁਰੰਤ ਇੱਕ ਵਫਦ ਭੇਜੇ ਤੇ ਪੀੜਤ ਪਰਿਵਾਰਾਂ ਦੀ ਮਦਦ ਕਰੇ। ਉਨ੍ਹਾਂ ਫਿਰ ਦੁਹਰਾਇਆ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h