Punjab Government Jobs: ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦਈਏ ਕਿ ਵਾਅਦੇ ਮੁਤਾਬਕ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨ ਮੁੰਡੇ-ਕੁੜੀਆਂ ਨੂੰ ਲਗਾਤਰ ਨਿਯੁਕਤੀ ਪੱਤਰ ਸੌਂਪ ਰਹੇ ਹਨ। ਉਨ੍ਹਾਂ ਮੁਤਾਬਕ ਹੁਣ ਤੱਕ ਸੂਬੇ ਦੇ ਕਰੀਬ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ।
ਇਸੇ ਸਿਲਸਿਲੇ ਨੂੰ ਅੱਗੇ ਵਧਾਉਂਦੇ ਹੋਏ ਸੀਐਮ ਮਾਨ ਨੇ ਸ਼ਨੀਵਾਰ ਨੂੰ ਵੀ ਨੌਕਰੀਆਂ ਸਬੰਧੀ ਵੱਡੀ ਜਾਣਕਾਰੀ ਦਿੱਤੀ ਹੈ। ਦੱਸ ਦਈਏ ਕਿ ਉਨ੍ਹਾਂ ਟਵੀਟ ਕਰ ਦੱਸਿਆ ਕਿਹ ਉਹ ਹੁਣ ਫਿਰ ਸਥਾਨਕ ਸਰਕਾਰਾਂ ਵਿਭਾਗ ਦੇ 401 ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 18 ਨਵ-ਨਿਯੁਕਤ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਦੇਣ ਵਾਲੇ ਹਨ।
[Live] CM @BhagwantMann giving appointment letters to over 400 newly recruited candidates of Local Government and Water Supply & Sanitation Department at Chandigarh.
https://t.co/SEajk7e3w1— Government of Punjab (@PunjabGovtIndia) June 17, 2023
ਭਗਵੰਤ ਮਾਨ ਨੇ ਟਵੀਟ ਕਰ ਲਿਖਿਆ, “ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਸਾਡੀ ਤਰਜ਼ੀਹ ਹੈ…ਇਸੇ ਤਹਿਤ ਅੱਜ ਮੈਂ ਸਥਾਨਕ ਸਰਕਾਰਾਂ ਵਿਭਾਗ ਦੇ 401 ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 18 ਨਵ-ਨਿਯੁਕਤ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਿਹਾ ਹਾਂ…
ਅਸੀਂ ਹੁਣ ਤੱਕ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਚੁੱਕੇ ਹਾਂ ਤੇ ਇਹ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ…”
ਵੇਖੋ ਸੀਐਮ ਭਗਵੰਤ ਮਾਨ ਦਾ ਟਵੀਟ
ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਸਾਡੀ ਤਰਜ਼ੀਹ ਹੈ…ਇਸੇ ਤਹਿਤ ਅੱਜ ਮੈਂ ਸਥਾਨਕ ਸਰਕਾਰਾਂ ਵਿਭਾਗ ਦੇ 401 ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 18 ਨਵ-ਨਿਯੁਕਤ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਿਹਾ ਹਾਂ…
ਅਸੀਂ ਹੁਣ ਤੱਕ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਚੁੱਕੇ ਹਾਂ ਤੇ ਇਹ ਸਿਲਸਿਲਾ ਇਸੇ ਤਰ੍ਹਾਂ…— Bhagwant Mann (@BhagwantMann) June 17, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h