ਮੰਗਲਵਾਰ, ਸਤੰਬਰ 16, 2025 09:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਜੁਗੋ ਜੁਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲਾ ਪ੍ਰਕਾਸ਼ ਪੁਰਬ ਅੱਜ, ਪੜ੍ਹੋ ਮੁੱਢ ਤੋਂ ਲੈਕੇ ਸੰਪੁਰਨਤਾ ਤੱਕ ਦਾ ਇਤਿਹਾਸ

by Gurjeet Kaur
ਸਤੰਬਰ 4, 2024
in ਧਰਮ
0

ਜੁਗੋ ਜੁਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲਾ ਪ੍ਰਕਾਸ਼ ਪੁਰਬ ਅੱਜ, ਪੜ੍ਹੋ ਮੁੱਢ ਤੋਂ ਲੈਕੇ ਸੰਪੁਰਨਤਾ ਤੱਕ ਦਾ ਇਤਿਹਾਸ

ਜਾਗਤ ਜੋਤ, ਚਵਰ ਤਖ਼ਤ ਦੇ ਮਾਲਕ ਸਰਬ ਕਲਾ ਭਰਪੂਰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਪਹਿਲਾ ਪ੍ਰਕਾਸ਼ ਪੁਰਬ ਹੈ, ਜੋ ਕਿ ਪੂਰੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਤੁਹਾਨੂੰ ਵੀ ਦੱਸਦੇ ਹਾਂ ਕਿਵੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਹੋਈ ਅਤੇ ਕੀ ਹੈ ਇਸ ਦਿਨ ਦਾ ਵਿਲੱਖਣ ਇਤਿਹਾਸ।

ਇਤਿਹਾਸ ਅਨੁਸਾਰ ਸੰਮਤ 1660 (1603 ਈਸਵੀ) ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੇ ਸਥਾਨ ‘ਤੇ ਗੁਰੂ ਅਰਜਨ ਦੇਵ ਜੀ ਨੇ ਸੰਪਾਦਨਾ ਦਾ ਕਾਰਜ ਆਰੰਭ ਕਰਵਾਇਆ ਤੇ ਲਿਖਣ ਦੀ ਸੇਵਾ ਦਾ ਮਾਣ ਭਾਈ ਗੁਰਦਾਸ ਜੀ ਨੂੰ ਪ੍ਰਾਪਤ ਹੋਇਆ। ਸੰਮਤ 1661 (1604 ਈਸਵੀ) ਨੂੰ ਇਹ ਕਾਰਜ ਸੰਪੂਰਨ ਹੋਇਆ ਅਤੇ ਇਸੇ ਸਾਲ ਭਾਦੋਂ ਸੁਦੀ ਏਕਮ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕੀਤਾ ਗਿਆ।

ਸੇਵਾ-ਸੰਭਾਲ ਲਈ ਗੁਰੂ ਸਾਹਿਬ ਜੀ ਨੇ ਬਾਬਾ ਬੁੱਢਾ ਜੀ ਨੂੰ ਪਹਿਲੇ ਮੁੱਖ ਗ੍ਰੰਥੀ ਥਾਪਿਆ। ਇਸ ਤੋਂ ਬਾਅਦ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨੇ ਤਲਵੰਡੀ ਸਾਬੋ ਵਿਖੇ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ਼ਾਮਲ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪੂਰਨਤਾ ਕੀਤੀ ਅਤੇ ਆਪਣੇ ਅੰਤਲੇ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੁਰਗੱਦੀ ਦੇ ਕੇ ਸਿੱਖਾਂ ਨੂੰ ਸ਼ਬਦ ਗੁਰੂ ਨਾਲ ਅਮਲੀ ਰੂਪ ‘ਚ ਜੋੜਿਆ।

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ 6 ਗੁਰੂ ਸਾਹਿਬਾਨ ਤੋਂ ਇਲਾਵਾ 15 ਭਗਤਾਂ, 4 ਗੁਰਸਿੱਖਾਂ ਅਤੇ 11 ਭੱਟ ਸਾਹਿਬਾਨ ਦੀ ਬਾਣੀ 31 ਰਾਗਾਂ ਵਿਚ ਦਰਜ ਹੈ। ਇਸ ਦੇ ਨਾਲ ਹੀ ਛੇ ਗੁਰੂ ਸਾਹਿਬਾਨ ਸਮੇਤ ਭਗਤਾਂ, ਭੱਟਾਂ ਅਤੇ ਮਹਾਪੁਰਖਾਂ ਦੀ ਪਾਵਨ ਬਾਣੀ ਵੀ ਸ਼ਾਮਲ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ।

ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਲੈਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ।

1430 ਅੰਗਾਂ ਵਿੱਚ ਬਾਣੀ ਦਰਜ

1604 ਈ: ਵਿੱਚ ਅੱਜ ਦੇ ਦਿਨ ਸ੍ਰੀ ਹਰਿਮੰਦਰ ਸਾਹਿਬ ਵਿੱਚ ਪਹਿਲੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਸੀ। 1430 ਅੰਗਾਂ (ਪੰਨਿਆਂ) ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੇ ਕੀਰਤਨ ਦੀਵਾਨ ਸਜਾਏ ਅਤੇ ਬਾਬਾ ਬੁੱਢਾ ਜੀ ਨੇ ਬਾਣੀ ਦਾ ਜਾਪ ਸ਼ੁਰੂ ਕੀਤਾ। ਪਹਿਲੀ ਪਾਤਸ਼ਾਹੀ ਤੋਂ ਛੇਵੀਂ ਪਾਤਸ਼ਾਹੀ ਤੱਕ ਸਿੱਖ ਧਰਮ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ ਬਾਬਾ ਬੁੱਢਾ ਜੀ ਇਸ ਗ੍ਰੰਥ ਦੇ ਪਹਿਲੇ ਗ੍ਰੰਥੀ ਬਣੇ।

ਮੁੱਢ ਤੋਂ ਲੈਕੇ ਸੰਪੂਰਨਤਾ ਦਾ ਇਤਿਹਾਸ
ਸਭ ਤੋਂ ਪਹਿਲਾਂ ਸਿੱਖ ਪੰਥ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਅਕਾਲ ਪੁਰਖ ਦੇ ਸਦੀਵੀ ਬਚਨਾਂ ਨੂੰ ਪੋਥੀ ਰੂਪ ਵਿੱਚ ਲਿਖਿਆ। ਇਸ ਤੋਂ ਮਗਰੋਂ ਜਿਸ ਵਕਤ ਗੁਰੂ ਅੰਗਦ ਦੇਵ ਜੀ ਗੁਰਿਆਈ ’ਤੇ ਬਿਰਾਜਮਾਨ ਸਨ, ਉਸ ਵਕਤ ਗੁਰੂ ਨਾਨਕ ਦੇਵ ਜੀ ਨੇ ਇਸ ਪੋਥੀ ਨੂੰ ਗੁਰੂ ਅੰਗਦ ਦੇਵ ਜੀ ਨੂੰ ਸੌਂਪ ਦਿੱਤਾ। ਆਤਮ ਤ੍ਰਿਪਤੀ ਅਤੇ ਨਿਰੰਕਾਰ ਦੇ ਦਰਸ਼ਨ ਕਰਵਾਉਣ ਵਾਲੇ ਇਹਨਾਂ ਅੰਮ੍ਰਿਤ ਬਚਨਾਂ ਦਾ ਪਰਵਾਹ ਗੁਰੂ ਨਾਨਕ ਦੇਵ ਜੀ, ਗੁਰੂ ਅੰਗਦ ਦੇਵ ਜੀ, ਗੁਰੂ ਅਮਰਦਾਸ ਜੀ, ਗੁਰੂ ਰਾਮਦਾਸ ਜੀ, ਗੁਰੂ ਅਰਜਨ ਦੇਵ ਜੀ ਤੱਕ ਨਿਰੰਤਰ ਚਲਦਾ ਰਿਹਾ।

ਸ੍ਰੀ ਗੁਰੂ ਅਰਜਨ ਦੇਵ ਜੀ ਨੇ ਮਨੁੱਖਤਾ ਦਾ ਦੁੱਖ ਹਰਣ ਦੇ ਲਈ ਭਗਤਾਂ, ਭੱਟਾਂ ਤੇ ਗੁਰੂ ਘਰ ਵਲੋਂ ਵਰੋਸਾਏ ਸਿੱਖਾਂ ਦੀ ਬਾਣੀ ਨੂੰ ਇਕੱਤਰ ਕਰਨ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੂਪ ’ਚ ‘ਆਦਿ ਗ੍ਰੰਥ’ ਤਿਆਰ ਕਰਵਾਇਆ। 1430 ਅੰਕ ਵਾਲੇ ਇਸ ਮਹਾਨ ਗ੍ਰੰਥ ਵਿੱਚ ਅੰਕ 1 ਤੋਂ ਲੈ ਕੇ 13 ਤੱਕ ਰਾਗ-ਮੁਕਤ ਨਿੱਤਨੇਮ ਦੀਆਂ ਬਾਣੀਆਂ ਅੰਕਿਤ ਹਨ। ਅੰਕ 14 ਤੋਂ ਲੈ ਕੇ 1353 ਤੱਕ ਰਾਗ-ਬੱਧ ਬਾਣੀ ਅੰਕਿਤ ਹੈ। ਅੰਕ 1353 ਤੋਂ 1430 ਤੱਕ ਸ੍ਰੀ ਗੁਰੂ ਤੇਗ ਬਹਾਦਰ ਜੀ, ਭਗਤ ਕਬੀਰ ਜੀ, ਬਾਬਾ ਸ਼ੇਖ ਫਰੀਦ ਤੇ ਭੱਟ ਸਾਹਿਬਾਨ ਵਲੋਂ ਉਚਾਰੇ ਸਲੋਕ, ਸਵੱਯੇ, ਰਾਗ ਮਾਲਾ ਦਰਜ ਹੈ। ਅਖੀਰ ਵਿੱਚ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਨੇ 1708 ਈ ਨੂੰ ਜੋਤੀ ਜੋਤਿ ਸਮਾਉਣ ਦੇ ਸਮੇਂ ਇਸ ਪਾਵਨ ਗ੍ਰੰਥ ਨੂੰ ਮੱਥਾ ਟੇਕਿਆ ਅਤੇ ਇਸ ਗ੍ਰੰਥ ਦੀ ਪਰਿਕਰਮਾ ਕਰਕੇ ਗੁਰੂ ਥਾਪ ਦਿੱਤਾ। ਇਸ ਤਰ੍ਹਾਂ ਸਿੱਖ ਕੌਮ ਨੂੰ ਸਦੀਵੀ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਗੁਰੂ ਸਾਹਿਬ ਨੇ ਲਾਇਆ।

Tags: beginning to completionfirst anniversarypro punjab tvread the historySri Guru Granth Sahib Ji
Share284Tweet177Share71

Related Posts

ਪਹਿਲੇ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਭਾਰਤ ਸਰਕਾਰ ਨੇ ਵੀਜ਼ਾ ਦੇਣ ਤੋਂ ਕੀਤਾ ਇਨਕਾਰ

ਸਤੰਬਰ 15, 2025

ਨਵਰਾਤਰੀ ਦਾ ਸ਼ੁਭ ਸੰਯੋਗ, ਇਹ ਰਾਸ਼ੀ ਵਾਲਿਆਂ ਦੀ ਚਮਕੇਗੀ ਕਿਸਮਤ . . . ਸਾਰੀਆਂ ਸਮੱਸਿਆਵਾਂ ਹੋਣਗੀਆਂ ਦੂਰ !

ਸਤੰਬਰ 14, 2025

ਤਖ਼ਤ ਸ੍ਰੀ ਪਟਨਾ ਸਾਹਿਬ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਸਤੰਬਰ 9, 2025

ਮਾਤਾ ਵੈਸ਼ਨੋ ਦੇਵੀ ਦੇ ਰਸਤੇ ‘ਚ ਫਿਰ ਹੋਈ ਲੈਂਡਸਲਾਈਡ, ਯਾਤਰਾ ਲਗਾਤਾਰ ਨੌਵੇਂ ਦਿਨ ਵੀ ਮੁਲਤਵੀ

ਸਤੰਬਰ 3, 2025

ਸ੍ਰੀ ਗੁਰੂਘਰ ‘ਚ ਕਈ ਕਈ ਫੁੱਟ ਫੜਿਆ ਪਾਣੀ, ਡੁੱਬਿਆ ਇੱਕ ਹਿੱਸਾ

ਅਗਸਤ 27, 2025

ਫਿਰ ਰੋਕੀ ਗਈ ਅਮਰਨਾਥ ਯਾਤਰਾ, ਰਸਤੇ ‘ਚ ਹੋਇਆ MUD SLIDE

ਜੁਲਾਈ 17, 2025
Load More

Recent News

ਬਰਸਾਤ ਦੇ ਮੌਸਮ ‘ਚ ਨਾ ਖਾਓ ਇਹ ਸਬਜ਼ੀਆਂ, ਨਹੀਂ ਤਾਂ ਸਿਹਤ ਨੂੰ ਪਹੁੰਚਾ ਸਕਦੀਆਂ ਹਨ ਨੁਕਸਾਨ

ਸਤੰਬਰ 16, 2025

ਰਾਜ ਕੁੰਦਰਾ ਤੋਂ 60 ਕਰੋੜ ਦੇ ਧੋਖਾਧੜੀ ਮਾਮਲੇ ਵਿੱਚ ਪੁਲਿਸ ਨੇ ਕੀਤੀ 5 ਘੰਟੇ ਤੱਕ ਪੁੱਛਗਿੱਛ

ਸਤੰਬਰ 16, 2025

ਗੁਰਦੁਆਰੇ ‘ਚ ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ‘ਤੇ ਵਿਵਾਦ, SGPC ਨੇ ਜਾਂਚ ਕੀਤੀ ਸ਼ੁਰੂ

ਸਤੰਬਰ 16, 2025

ਤਿਉਹਾਰਾਂ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਜ਼ਬਰਦਸਤ ਉਛਾਲ, ਜਾਣੋ 22 ਤੇ 24 ਕੈਰੇਟ ਦੇ ਨਵੇਂ ਰੇਟ

ਸਤੰਬਰ 16, 2025

ਉਤਰਾਖੰਡ ‘ਚ ਮੁੜ ਵਰ੍ਹਿਆ ਕੁਦਰਤ ਦਾ ਕ*ਹਿ*ਰ, ਰੁੜ੍ਹੇ ਪੁਲ, ਢਹਿ-ਢੇਰੀ ਹੋਇਆ ਦੁਕਾਨਾਂ ਤੇ ਹੋਟਲ

ਸਤੰਬਰ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.