ਪੰਜਾਬ ਦੇ ਅੰਮ੍ਰਿਤਸਰ ‘ਚ ਹੋਏ ਦੋਹਰੇ ਕਤਲ ਕਾਰਨ ਇਕ ਵਾਰ ਫਿਰ ਦਹਿਸ਼ਤ ਫੈਲ ਗਈ ਹੈ। ਘਰ ਦੇ ਦੀਵੇ ਨੇ ਮਾਂ-ਬਾਪ ਦੀ ਜਾਨ ਲੈ ਲਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਕਤਲ ਕਰਨ ਵਾਲਾ ਪੁੱਤਰ ਹੈ, ਜਿਸ ਨੂੰ ਉਸ ਦੇ ਮਾਪਿਆਂ ਨੇ ਸ਼ਰਾਬ ਪੀਣ ਤੋਂ ਰੋਕਿਆ ਸੀ। ਫਿਲਹਾਲ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀ ਪੁੱਤਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ।