ਭਾਜਪਾ ਵੱਲੋਂ ਹਿਮਾਚਲ ਦੇ ਮੰਡੀ ਲੋਕ ਸਭਾ ਹਲਕੇ ਤੋਂ ਜਿੱਤ ਹਾਸਲ ਕਰਨ ਵਾਲੀ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ ‘ਤੇ ਸੀ.ਆਈ.ਐਸ.ਐਫ ਦੀ ਸੁਰੱਖਿਆ ਮੁਲਾਜ਼ਮ ਕੁਲਵਿੰਦਰ ਕੌਰ ਨੇ ਉਸਦੇ ਥੱਪੜ ਮਾਰ ਦਿੱਤਾ, ਜਿਸ ਨੂੰ ਲੈ ਕੇ ਵਿਭਾਗ ਨੇ ਸਖ਼ਤ ਕਾਰਵਾਈ ਕਰਦਿਆਂ ਉਸਨੂੰ ਸਸਪੈਂਡ ਕਰ ਦਿੱਤਾ।ਇਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੂੰ ਉਸਨੂੰ ਗ੍ਰਿਫਤਾਰ ਕਰ ਲਿਆ ਹੈ।
ਇਸ ਮਾਮਲੇ ‘ਚ ਪੰਜਾਬ ਦੇ ਵਕੀਲ ਸੰਗਠਨਾਂ ਵੱਲੋਂ ਕੁਲਵਿੰਦਰ ਕੌਰ ਖਿਲਾਫ ਹੋਈ ਗ੍ਰਿਫਤਾਰੀ ਨੂੰ ਗੈਰ ਕਾਨੂੰਨੀ ਦੱਸਿਆ ਜਾ ਰਿਹਾ ਹੈ।ਉਨ੍ਹਾਂ ਮੁਤਾਬਕ ਚੰਡੀਗੜ੍ਹ ਏਅਰਪੋਰਟ ਦਾ ਐਂਟਰੀ ਗੇਟ ਪੰਜਾਬ ‘ਚ ਪੈਂਦਾ ਹੈ, ਇਸ ਲਈ ਚੰਡੀਗੜ੍ਹ ਪੁਲਿਸ ਨੂੰ ਗ੍ਰਿਫਤਾਰੀ ਕਰਨ ਦਾ ਕੋਈ ਹੱਕ ਨਹੀਂ।ਉਨ੍ਹਾਂ ਅਨੁਸਾਰ ਚੰਡੀਗੜ੍ਹ ਪੁਲਿਸ ਵਲੋਂ ਇਹ ਕਾਰਵਾਈ ਕਿਸੇ ਪਾਰਟੀ ਦੇ ਦਬਾਅ ਹੇਠ ਆ ਕੇ ਕੀਤੀ ਗਈ ਹੈ।ਉਨ੍ਹਾਂ ਮੁਤਾਬਕ ਚੰਡੀਗੜ੍ਹ ਪੁਲਿਸ ਨੂੰ ਥੱਪੜ ਵਰਗੇ ਛੋਟੇ ਅਪਰਾਥ ਲਈ ਬਿਨ੍ਹਾਂ ਕੋਰਟ ਦੀ ਇਜਾਜ਼ਤ ਦੇ ਗ੍ਰਿਫਤਾਰ ਨਹੀਂ ਕੀਤਾ ਜਾ ਸਕਦਾ।ਇਸ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਨੂੰ ਅਦਾਲਤ ‘ਚ ਜਵਾਬ ਦੇਣਾ ਪਵੇਗਾ।
ਦੱਸ ਦੇਈਏ ਕਿ ਇਸ ਘਟਨਾ ਦੀ ਵੀਡੀਓ ਵਾਇਰਲ ਹੋਈ ਤਾਂ ਕੁਲਵਿੰਦਰ ਕੌਰ ਨੇ ਦੱਸਿਆ ਕਿ ਕਿਸਾਨ ਅੰਦੋਲਨ ਬਾਰੇ ਬੋਲਦਿਆਂ ਕੰਗਨਾ ਨੇ ਬਿਆਨ ਦਿੱਤਾ ਸੀ ਕਿ, ਇਸ ਧਰਨੇ ‘ਚ ਔਰਤਾਂ 100-100 ਰੁ. ਦੇ ਕੇ ਸ਼ਾਮਿਲ ਕੀਤਾ ਹੇ, ਜਿਸ ਕਾਰਨ ਉਸਨੇ ਇਹ ਕਦਮ ਚੁੱਕਿਆ ਸੀ।ਕੁਲਵਿੰਦਰ ਕੌਰ ਦਾ ਕਹਿਣਾ ਹੈ ਕਿ ਉਸ ਸਮੇਂ ਧਰਨੇ ‘ਚ ਮੇਰੀ ਮਾਂ ਵੀ ਬੈਠੀ ਸੀ।