Kangana Ranaut Twitter Account: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਮਾਈਕ੍ਰੋ ਬਲਾਗਿੰਗ ਸਾਈਟ ਟਵਿੱਟਰ ‘ਤੇ ਵਾਪਸੀ ਹੋਈ ਹੈ। ਇਸ ਗੱਲ ਦੀ ਜਾਣਕਾਰੀ ਖੁਦ ਕੰਗਨਾ ਰਣੌਤ ਨੇ ਟਵੀਟ ਰਾਹੀਂ ਦਿੱਤੀ ਹੈ। ਉਨ੍ਹਾਂ ਨੇ ਇਸ ਪਲੇਟਫਾਰਮ ‘ਤੇ ਵਾਪਸੀ ਕਰਨ ‘ਤੇ ਖੁਸ਼ੀ ਜ਼ਾਹਰ ਕੀਤੀ ਹੈ। ਸਾਲ 2021 ‘ਚ ਕਈ ਇਤਰਾਜ਼ਯੋਗ ਟਵੀਟਸ ਤੋਂ ਬਾਅਦ ਕੰਗਨਾ ਰਣੌਤ ਦਾ ਟਵਿੱਟਰ ਅਕਾਊਂਟ ਕਥਿਤ ਤੌਰ ‘ਤੇ ਸਸਪੈਂਡ ਕਰ ਦਿੱਤਾ ਗਿਆ ਸੀ।
ਕੰਗਨਾ ਨੇ ਮੰਗਲਵਾਰ ਸ਼ਾਮ ਕਰੀਬ 5.32 ਵਜੇ ਟਵੀਟ ਕੀਤਾ, “ਹੈਲੋ, ਇੱਥੇ ਵਾਪਸ ਆ ਕੇ ਚੰਗਾ ਮਹਿਸੂਸ ਹੋ ਰਿਹਾ ਹੈ।” ਕੰਗਨਾ ਦੇ ਇਸ ਟਵੀਟ ਨੂੰ ਕੁਝ ਹੀ ਸਮੇਂ ‘ਚ ਕਰੀਬ 8 ਹਜ਼ਾਰ ਲਾਈਕਸ ਅਤੇ ਇਕ ਹਜ਼ਾਰ ਰੀਟਵੀਟਸ ਮਿਲ ਗਏ। ਕੰਗਨਾ ਨੇ ਇੰਸਟਾ ‘ਤੇ ਅਕਾਊਂਟ ਰੀਸਟੋਰ ਕਰਨ ਦੀ ਜਾਣਕਾਰੀ ਵੀ ਦਿੱਤੀ ਹੈ।
Hello everyone, it’s nice to be back here 🙂
— Kangana Ranaut (@KanganaTeam) January 24, 2023
ਕੰਗਨਾ ਰਣੌਤ ਦਾ ਖਾਤਾ ਕਿਉਂ ਸਸਪੈਂਡ ਕੀਤਾ ਗਿਆ?
ਤੁਹਾਨੂੰ ਦੱਸ ਦੇਈਏ ਕਿ ਪੱਛਮੀ ਬੰਗਾਲ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕੰਗਨਾ ਰਣੌਤ ਨੇ ਕਈ ਟਵੀਟ ਕੀਤੇ ਸਨ। ਟੀਐਮਸੀ ਚੋਣਾਂ ਵਿੱਚ 200 ਤੋਂ ਵੱਧ ਸੀਟਾਂ ਲੈ ਕੇ ਆਈ ਸੀ, ਜਦੋਂ ਕਿ ਭਾਜਪਾ ਸਿਰਫ 77 ਸੀਟਾਂ ‘ਤੇ ਹੀ ਸਿਮਟ ਗਈ ਸੀ। ਇਨ੍ਹਾਂ ਨਤੀਜਿਆਂ ਤੋਂ ਬਾਅਦ ਕੰਗਨਾ ਨੇ ਕਈ ਟਵੀਟ ਕੀਤੇ। ਉਨ੍ਹਾਂ ਨੇ ਆਪਣੇ ਇੱਕ ਟਵੀਟ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਨਾਂ ਲਏ ਬਿਨਾਂ ਇਤਰਾਜ਼ਯੋਗ ਗੱਲਾਂ ਲਿਖੀਆਂ ਸਨ। ਇਸ ਤੋਂ ਬਾਅਦ ਹੀ ਕਈ ਯੂਜ਼ਰਸ ਨੇ ਉਸ ਦੇ ਅਕਾਊਂਟ ਖਿਲਾਫ ਰਿਪੋਰਟ ਕੀਤੀ, ਜਿਸ ਤੋਂ ਬਾਅਦ ਟਵਿਟਰ ਨੇ ਕਾਰਵਾਈ ਕਰਦੇ ਹੋਏ ਅਕਾਊਂਟ ਨੂੰ ਸਸਪੈਂਡ ਕਰ ਦਿੱਤਾ।
20 ਅਕਤੂਬਰ ਨੂੰ ਰਿਲੀਜ਼ ਹੋਵੇਗੀ ਕੰਗਨਾ ਦੀ ਫਿਲਮ ਐਮਰਜੈਂਸੀ
ਕੰਗਨਾ ਰਣੌਤ ਨੇ ਆਪਣੇ ਦੂਜੇ ਟਵੀਟ ਵਿੱਚ ਆਪਣੀ ਆਉਣ ਵਾਲੀ ਫਿਲਮ ਐਮਰਜੈਂਸੀ ਦੀ ਰਿਲੀਜ਼ ਡੇਟ ਦਾ ਐਲਾਨ ਵੀ ਕੀਤਾ ਹੈ। ਐਮਰਜੈਂਸੀ ਦੀ ਮੇਕਿੰਗ ਦਾ ਵੀਡੀਓ ਸ਼ੇਅਰ ਕਰਦੇ ਹੋਏ ਕੰਗਨਾ ਨੇ ਲਿਖਿਆ, ”ਅਤੇ ਫਿਲਮ ਦੀ ਸ਼ੂਟਿੰਗ ਖਤਮ ਹੋ ਗਈ ਹੈ। 20 ਅਕਤੂਬਰ 2023 ਨੂੰ ਸਿਨੇਮਾਘਰਾਂ ਵਿੱਚ ਮਿਲਦੇ ਹਾਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h