ਵੀਰਵਾਰ, ਜਨਵਰੀ 15, 2026 04:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਣਦਿਆਂ ਕਾਨੰਨਗੋ ਤੇ ਇਕ ਪ੍ਰਾਇਵੇਟ ਵਿਅਕਤੀ ਗ੍ਰਿਫਤਾਰ

ਸੂਬੇ ਵਿਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਗ੍ਰਾਮ ਪੰਚਾਇਤ ਸਠਿਆਲੀ, ਜਿਲਾ ਗੁਰਦਾਸਪੁਰ ਦੇ ਫੰਡਾਂ ਵਿਚ ਗਬਨ ਕਰਨ ਦੇ ਦੋਸ਼ਾਂ ਤਹਿਤ ਸਾਬਕਾ ਸਰਪੰਚ ਅਤੇ ਪੰਚਾਇਤ ਸਕੱਤਰ

by Bharat Thapa
ਸਤੰਬਰ 22, 2022
in Featured, Featured News, ਪੰਜਾਬ
0

ਸੂਬੇ ਵਿਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਗ੍ਰਾਮ ਪੰਚਾਇਤ ਸਠਿਆਲੀ, ਜਿਲਾ ਗੁਰਦਾਸਪੁਰ ਦੇ ਫੰਡਾਂ ਵਿਚ ਗਬਨ ਕਰਨ ਦੇ ਦੋਸ਼ਾਂ ਤਹਿਤ ਸਾਬਕਾ ਸਰਪੰਚ ਅਤੇ ਪੰਚਾਇਤ ਸਕੱਤਰ, ਬਲਾਕ ਕਾਹਨੂੰਵਾਨ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਸਤਨਾਮ ਸਿੰਘ ਸਾਬਕਾ ਸਰਪੰਚ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸੇ ਦੌਰਾਨ ਇਕ ਵੱਖਰੇ ਕੇਸ ਵਿਚ ਵਿਜੀਲੈਸ ਵਲੋਂ ਬਲਜਿੰਦਰ ਕੁਮਾਰ ਕਾਨੰਨਗੋ ਤਹਿਸੀਲ ਖਮਾਣੋ ਅਤੇ ਉਸ ਦੇ ਵਿਚੋਲੇ ਇਕ ਪ੍ਰਾਇਵੇਟ ਵਿਅਕਤੀ ਸਤਪਾਲ ਸਿੰਘ ਸੱਤਾ ਵਾਸੀ ਭੈਣੀਕਲਾਂ, ਜਿਲਾ ਫਤਹਿਗੜ ਸਾਹਿਬ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਕੀਤੀ ਪੜਤਾਲ ਦੌਰਾਨ ਜਾਂਚ ਵਿਚ ਪਾਇਆ ਗਿਆ ਕਿ ਸਾਲ 2013 ਤੋਂ ਸਾਲ 2018 ਤੱਕ ਸਰਕਾਰ ਵੱਲੋਂ ਗ੍ਰਾਮ ਪੰਚਾਇਤ ਸਠਿਆਲੀ ਦੇ ਵਿਕਾਸ ਕੰਮਾਂ ਲਈ ਪ੍ਰਾਪਤ ਹੋਈ ਗ੍ਰਾਂਟ ਅਤੇ ਪੰਚਾਇਤ ਦੇ ਫੰਡਾਂ ਦੀ ਰਕਮ ਵਿੱਚੋਂ 20,08,602 ਰੁਪਏ ਦਾ ਗਬਨ ਕੀਤਾ ਗਿਆ। ਜਿਸ ਕਰਕੇ ਉਕਤ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਦੋਸ਼ੀਆਨ ਸਤਨਾਮ ਸਿੰਘ ਸਾਬਕਾ ਸਰਪੰਚ, ਪਿੰਡ ਸਠਿਆਲੀ ਅਤੇ ਸੁਖਦੇਵ ਸਿੰਘ ਪੰਚਾਇਤ ਸਕੱਤਰ, ਬਲਾਕ ਕਾਹਨੂੰਵਾਨ, ਜਿਲਾ ਗੁਰਦਾਸਪੁਰ ਖਿਲਾਫ ਮੁਕੱਦਮਾ ਨੰਬਰ 18, ਮਿਤੀ 21.09.2022, ਜੁਰਮ ਅਧੀਨ ਧਾਰਾ 409, 120-ਬੀ ਆਈ.ਪੀ.ਸੀ ਅਤੇ ਧਾਰਾ 13(1)(ਏ) ਤੇ 13(2) ਤਹਿਤ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਵਿਖੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਕਤ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।
ਬੁਲਾਰੇ ਨੇ ਦੱਸਿਆ ਕਿ ਇੱਕ ਵੱਖਰੇ ਕੇਸ ਵਿੱਚ ਸ਼ਿਕਾਇਤਕਰਤਾ ਜਰਨੈਲ ਸਿੰਘ ਨੇ ਵਿਜੀਲੈਂਸ ਦੀ ਟੋਲ ਫਰੀ ਹੈਲਪਲਾਈਨ ਉਪਰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਬਲਜਿੰਦਰ ਕੁਮਾਰ ਕਾਨੂੰਗੋ ਵਲੋਂ ਆਪਣੇ ਨਾਲ ਰੱਖੇ ਗਏ ਪ੍ਰਾਈਵੇਟ ਕਰਿੰਦੇ ਸਤਪਾਲ ਸਿੰਘ ਸੱਤਾ ਰਾਹੀਂ ਪਿੰਡ ਬਿਲਾਸਪੁਰ ਵਿਖੇ ਖਰੀਦ ਕੀਤੀ ਗਈ ਜਮੀਨ ਦੀ ਤਕਸੀਮ ਕਰਾਉਣ ਅਤੇ ਮਿਣਤੀ ਕਰਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ। ਉਸ ਨੇ ਆਪਣੀ ਸ਼ਿਕਾਇਤ ਵਿੱਚ ਇਹ ਵੀ ਦੋਸ਼ ਲਗਾਇਆ ਕਿ ਉਕਤ ਕਾਨੂੰਗੋ ਪਹਿਲਾਂ ਹੀ ਉਸ ਕੋਲੋਂ 3000 ਰੁਪਏ ਬਤੌਰ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਆਪਣੇ ਕਰਿੰਦੇ ਰਾਹੀਂ 10,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਉਨਾਂ ਦੱਸਿਆ ਕਿ ਵਿਜੀਲੈਂਸ ਵਲੋਂ ਉਕਤ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਹਾਂ ਦੋਸ਼ੀਆਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7ਏ ਤਹਿਤ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਵਿਖੇ ਵਿਖੇ ਮੁਕੱਦਮਾ ਦਰਜ ਕਰਕੇ ਦੋਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਇਸ ਸਬੰਧੀ ਹੋਰ ਤਫਤੀਸ਼ ਜਾਰੀ ਹੈ।

 

 

Tags: arrestedKannangoprivate persontaking bribeVigilance Bureau
Share207Tweet130Share52

Related Posts

‘ਯੁੱਧ ਨਸ਼ਿਆਂ ਵਿਰੁੱਧ’: 318ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਜਨਵਰੀ 14, 2026

ਐਡਵੋਕੇਟ ਦਿਲਜੋਤ ਸ਼ਰਮਾ ਨੂੰ ਇਨਸਾਫ਼ ਦਵਾਉਣ ਲਈ ਜ਼ਿਲ੍ਹਾ ਸਕੱਤਰੇਤ ਮਾਨਸਾ ਸਾਹਮਣੇ ਧਰਨਾ 22 ਜਨਵਰੀ ਨੂੰ

ਜਨਵਰੀ 14, 2026

ਭ੍ਰਿਸ਼ਟਾਚਾਰ ‘ਤੇ ਜ਼ੀਰੋ ਟਾਲਰੈਂਸ ; ਪਾਰਦਰਸ਼ੀ ਸ਼ਾਸਨ ਦੀ ਪਛਾਣ ਬਣੀ ਮਾਨ ਸਰਕਾਰ

ਜਨਵਰੀ 14, 2026

ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ ਦੇ ਜੇਤੂਆਂ ਦਾ ਐਲਾਨ

ਜਨਵਰੀ 14, 2026

ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 14, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਚ ਪੇਸ਼ੀ ਦਾ ਸਮਾਂ ਬਦਲਣ ‘ਤੇ CM ਮਾਨ ਦਾ ਵੱਡਾ ਬਿਆਨ

ਜਨਵਰੀ 13, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’: 318ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਜਨਵਰੀ 14, 2026

ਐਡਵੋਕੇਟ ਦਿਲਜੋਤ ਸ਼ਰਮਾ ਨੂੰ ਇਨਸਾਫ਼ ਦਵਾਉਣ ਲਈ ਜ਼ਿਲ੍ਹਾ ਸਕੱਤਰੇਤ ਮਾਨਸਾ ਸਾਹਮਣੇ ਧਰਨਾ 22 ਜਨਵਰੀ ਨੂੰ

ਜਨਵਰੀ 14, 2026

ਭ੍ਰਿਸ਼ਟਾਚਾਰ ‘ਤੇ ਜ਼ੀਰੋ ਟਾਲਰੈਂਸ ; ਪਾਰਦਰਸ਼ੀ ਸ਼ਾਸਨ ਦੀ ਪਛਾਣ ਬਣੀ ਮਾਨ ਸਰਕਾਰ

ਜਨਵਰੀ 14, 2026

ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ ਦੇ ਜੇਤੂਆਂ ਦਾ ਐਲਾਨ

ਜਨਵਰੀ 14, 2026

ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.