ਸੋਮਵਾਰ, ਅਕਤੂਬਰ 5, 2026 09:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

15,000 ਰੁਪਏ ਰਿਸ਼ਵਤ ਮੰਗਣ ਵਾਲਾ ਕਾਨੂੰਗੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ

by Gurjeet Kaur
ਫਰਵਰੀ 28, 2024
in ਪੰਜਾਬ
0
vigilance bureau punjab
 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਲੁਧਿਆਣਾ ਜ਼ਿਲ੍ਹੇ ਦੇ ਕਸਬਾ ਦਾਖਾ ਵਿਖੇ ਤਾਇਨਾਤ ਰਿਹਾ ਇੱਕ ਪਟਵਾਰੀ ਜਸਬੀਰ ਸਿੰਘ, ਜੋ ਹੁਣ ਕਾਨੂੰਗੋ ਹੈ ਅਤੇ ਉਸ ਦੇ ਸਹਾਇਕ ਵਜੋਂ ਕੰਮ ਕਰਦੇ ਇੱਕ ਪ੍ਰਾਈਵੇਟ ਵਿਅਕਤੀ ਗੁਰਪ੍ਰੀਤ ਸਿੰਘ ਵਿਰੁੱਧ 15,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਜਸਵੀਰ ਸਿੰਘ ਕਾਨੂੰਗੋ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸਦੇ ਕਰਿੰਦੇ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਪਿੰਡ ਛਪਾਰ, ਜ਼ਿਲ੍ਹਾ ਲੁਧਿਆਣਾ ਦੇ ਵਸਨੀਕ ਹਰਨੇਕ ਸਿੰਘ ਸੇਖੋਂ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ ‘ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਦੋਵੇਂ ਮੁਲਜ਼ਮਾਂ ਨੇ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਰਿਸ਼ਵਤ ਵਜੋਂ 20,000 ਰੁਪਏ ਮੰਗੇ ਸਨ। ਪੜਤਾਲ ਦੌਰਾਨ ਪਤਾ ਲੱਗਾ ਕਿ ਪਟਵਾਰੀ ਦੇ ਕਰਿੰਦੇ ਗੁਰਪ੍ਰੀਤ ਸਿੰਘ ਨੇ 20,000 ਰੁਪਏ ਦੀ ਮੰਗ ਕੀਤੀ ਸੀ ਪਰ ਜਦੋਂ ਸ਼ਿਕਾਇਤਕਰਤਾ ਨੇ ਪਟਵਾਰੀ ਨਾਲ ਗੱਲ ਕੀਤੀ ਤਾਂ ਉਸ ਨੇ ਰਿਸ਼ਵਤ ਦੀ ਰਕਮ ਘਟਾ ਕੇ 15,000 ਰੁਪਏ ਕਰ ਦਿੱਤੀ।
ਸ਼ਿਕਾਇਤਕਰਤਾ ਨੇ ਆਪਣੀ, ਗੁਰਪ੍ਰੀਤ ਸਿੰਘ ਅਤੇ ਪਟਵਾਰੀ ਜਸਵੀਰ ਸਿੰਘ ਦਰਮਿਆਨ ਹੋਈ ਸਾਰੀ ਗੱਲਬਾਤ ਨੂੰ ਆਪਣੇ ਮੋਬਾਈਲ ਫੋਨ ‘ਚ ਰਿਕਾਰਡ ਕਰ ਲਿਆ ਅਤੇ ਬਿਓਰੋ ਨੂੰ ਸਬੂਤ ਵਜੋਂ ਸੌਂਪ ਦਿੱਤੀ। ਸ਼ਿਕਾਇਤਕਰਤਾ ਨੇ ਸ਼ਿਕਾਇਤ ਦਰਜ ਕਰਵਾਉਣ ਤੋਂ ਪਹਿਲਾਂ ਪਟਵਾਰੀ ਅਤੇ ਉਸ ਦੇ ਕਰਿੰਦੇ ਗੁਰਪ੍ਰੀਤ ਸਿੰਘ ਵੱਲੋਂ ਰਿਸ਼ਵਤ ਦੀ ਮੰਗ ਕਰਨ ਸਬੰਧੀ ਗੱਲਬਾਤ ਦੀ ਰਿਕਾਰਡਿੰਗ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਕਰ ਦਿੱਤੀ ਸੀ ਤਾਂ ਜੋ ਵਿਭਾਗ ਵੱਲੋਂ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ ਪਰ ਅਜੇ ਤੱਕ ਇਸ ਸਬੰਧੀ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ।
ਬੁਲਾਰੇ ਨੇ ਦੱਸਿਆ ਕਿ ਇਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਇਹ ਸ਼ਿਕਾਇਤ ਦਰਜ ਕਰਵਾਈ। ਇਸ ਕੇਸ ਦੀ ਜਾਂਚ ਦੌਰਾਨ, ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਵੱਲੋਂ ਫੋਰੈਂਸਿਕ ਸਾਇੰਸ ਲੈਬਾਰਟਰੀ (ਐਫ.ਐਸ.ਐਲ.) ਤੋਂ ਸ਼ੱਕੀ ਅਤੇ ਸ਼ਿਕਾਇਤਕਰਤਾ ਦੋਵਾਂ ਦੀ ਆਵਾਜ਼ ਦੀ ਰਿਕਾਰਡਿੰਗ ਦੀ ਤੁਲਨਾ ਕੀਤੀ ਗਈ, ਜੋ ਮੇਲ ਖਾਂਦੀ ਪਾਈ ਗਈ ਅਤੇ ਸ਼ਿਕਾਇਤ ਵਿੱਚ ਲਾਏ ਦੋਸ਼ ਸਹੀ ਸਾਬਤ ਹੋਏ।
ਇਸ ਤਫਤੀਸ਼ ਦੇ ਆਧਾਰ ‘ਤੇ ਕਾਨੂੰਗੋ ਅਤੇ ਉਸ ਦੇ ਕਰਿੰਦੇ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਮਿਤੀ 27.02. 2024 ਨੂੰ ਐਫ.ਆਈ.ਆਰ. ਨੰ. 09 ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਜਸਵੀਰ ਸਿੰਘ ਕਾਨੂੰਗੋ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਜਾਂਚ ਦੌਰਾਨ ਹੋਰ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
Tags: bribelatest newspro punjab tvPunjab Vigilance Bureauਪੰਜਾਬ ਵਿਜੀਲੈਂਸ ਬਿਊਰੋ
Share206Tweet129Share51

Related Posts

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਅਕਤੂਬਰ 5, 2026

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਅਕਤੂਬਰ 5, 2026

180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਅਕਤੂਬਰ 5, 2026

‘ਆਪ’ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਅਕਤੂਬਰ 5, 2026

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਲਏ ਗਏ ਕਿਹੜੇ-ਕਿਹੜੇ ਫੈਸਲੇ, ਪੜ੍ਹੋ ਪੂਰਾ ਵੇਰਵਾ

ਅਕਤੂਬਰ 5, 2026
Load More

Recent News

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਅਕਤੂਬਰ 5, 2026

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਅਕਤੂਬਰ 5, 2026

180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਅਕਤੂਬਰ 5, 2026

‘ਆਪ’ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਅਕਤੂਬਰ 5, 2026

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.