kapil sharma cafe canada: ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਦਾ ਕੈਫੇ ਹੁਣ ਦੁਬਾਰਾ ਖੁੱਲ੍ਹ ਗਿਆ ਹੈ। ਪਿਛਲੇ ਮਹੀਨੇ ਕੈਫੇ ‘ਤੇ ਦੋ ਵਾਰ ਗੋਲੀਬਾਰੀ ਹੋਈ ਸੀ, ਜਿਸ ਕਾਰਨ ਖਿੜਕੀਆਂ ਟੁੱਟ ਗਈਆਂ ਸਨ। ਹਾਲਾਂਕਿ, ਮੁਰੰਮਤ ਤੋਂ ਬਾਅਦ, ਇਹ ਜਨਤਾ ਲਈ ਦੁਬਾਰਾ ਖੁੱਲ੍ਹ ਗਿਆ ਹੈ। ਗੈਂਗਸਟਰ ਲਾਰੈਂਸ ਅਤੇ ਗੋਲਡੀ ਢਿੱਲੋਂ ਨੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ।

ਜਾਣਕਾਰੀ ਲਈ ਦੱਸ ਦੇਈਏ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਸਥਿਤ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਸੀ। ਇਹ ਦੂਜੀ ਵਾਰ ਹੈ ਜਦੋਂ ਕਪਿਲ ਦੇ ਕੈਫੇ ਨੂੰ ਨਿਸ਼ਾਨਾ ਬਣਾਇਆ ਗਿਆ ਸੀ।
ਇਸ ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ, ਜਿਸ ਵਿੱਚ ਕਾਰ ਵਿੱਚ ਬੈਠੇ ਕੁਝ ਲੋਕ ਕੈਫੇ ਵੱਲ ਗੋਲੀਬਾਰੀ ਕਰਦੇ ਦਿਖਾਈ ਦੇ ਰਹੇ ਸਨ। ਇਹ ਘਟਨਾ ਇੱਕ ਮਹੀਨੇ ਦੇ ਅੰਦਰ ਦੂਜੀ ਵਾਰ ਵਾਪਰੀ ਹੈ। ਗੈਂਗਸਟਰ ਗੋਲਡੀ ਢਿੱਲੋਂ, ਜੋ ਕਿ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਣ ਦਾ ਦਾਅਵਾ ਕਰਦਾ ਹੈ, ਨੇ ਹੁਣ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਉਸਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕੀਤੀ ਅਤੇ ਦਾਅਵਾ ਕੀਤਾ ਕਿ ਉਸਦੇ ਗੈਂਗ ਨੇ ਇਹ ਹਮਲਾ ਕੀਤਾ ਹੈ। ਹਾਲਾਂਕਿ, ਮੁਰੰਮਤ ਤੋਂ ਬਾਅਦ, ਇਹ ਜਨਤਾ ਲਈ ਦੁਬਾਰਾ ਖੁੱਲ੍ਹ ਗਿਆ ਹੈ