CBI New Director: ਕਰਨਾਟਕ ਦੇ ਡੀਜੀਪੀ ਪ੍ਰਵੀਨ ਸੂਦ ਨੂੰ ਐਤਵਾਰ ਨੂੰ 2 ਸਾਲਾਂ ਦੀ ਮਿਆਦ ਲਈ ਸੀਬੀਆਈ ਦਾ ਨਵਾਂ ਡਾਇਰੈਕਟਰ ਨਿਯੁਕਤ ਕੀਤਾ ਗਿਆ। ਪ੍ਰਵੀਨ ਸੂਦ ਦੇ ਨਾਮ ਨੂੰ ਪ੍ਰਧਾਨ ਮੰਤਰੀ, ਭਾਰਤ ਦੇ ਚੀਫ਼ ਜਸਟਿਸ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦੀ ਇੱਕ ਉੱਚ-ਪੱਧਰੀ ਕਮੇਟੀ ਵਲੋਂ ਅੰਤਿਮ ਰੂਪ ਦਿੱਤਾ ਗਿਆ ਸੀ।
ਪ੍ਰਵੀਨ ਸੂਦ ਕਰਨਾਟਕ ਕੇਡਰ ਦੇ 1986 ਬੈਚ ਦੇ ਆਈਪੀਐਸ ਅਧਿਕਾਰੀ ਹਨ। ਸੀਬੀਆਈ ਡਾਇਰੈਕਟਰ ਦੀ ਚੋਣ ਪ੍ਰਧਾਨ ਮੰਤਰੀ, ਸੀਜੇਆਈ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦੀ ਦੋ ਸਾਲਾਂ ਦੀ ਇੱਕ ਨਿਸ਼ਚਿਤ ਮਿਆਦ ਲਈ ਹੁੰਦੀ ਹੈ। ਕਾਰਜਕਾਲ ਪੰਜ ਸਾਲ ਤੱਕ ਵਧਾਇਆ ਜਾ ਸਕਦਾ ਹੈ।
ਜਾਣਕਾਰੀ ਮੁਤਾਬਕ ਸੀਬੀਆਈ ਦੇ ਨਵੇਂ ਡਾਇਰੈਕਟਰ ਲਈ ਪ੍ਰਵੀਨ ਸੂਦ ਤੋਂ ਇਲਾਵਾ ਦੋ ਹੋਰ ਨਾਵਾਂ ਦੀ ਚੋਣ ਕੀਤੀ ਗਈ ਸੀ ਪਰ ਆਖਰਕਾਰ ਕਰਨਾਟਕ ਦੇ ਡੀਜੀਪੀ ਦੇ ਨਾਂ ’ਤੇ ਮੋਹਰ ਲੱਗ ਗਈ। ਪ੍ਰਵੀਨ ਸੂਦ ਤੋਂ ਇਲਾਵਾ ਦਿੱਲੀ ਅਤੇ ਹੋਰ ਰਾਜਾਂ ਦੇ ਸੀਨੀਅਰ ਆਈਪੀਐਸ ਅਧਿਕਾਰੀਆਂ ਦੇ ਨਾਵਾਂ ‘ਤੇ ਚਰਚਾ ਕੀਤੀ ਗਈ। ਇਨ੍ਹਾਂ ਵਿੱਚ ਸੁਧੀਰ ਸਕਸੈਨਾ (ਡੀਜੀਪੀ ਮੱਧ ਪ੍ਰਦੇਸ਼) ਅਤੇ ਤਾਜ ਹਾਸਨ ਸ਼ਾਮਲ ਹਨ।
ਦੱਸ ਦੇਈਏ ਕਿ ਸੀਬੀਆਈ ਦੇ ਮੌਜੂਦਾ ਡਾਇਰੈਕਟਰ ਸੁਬੋਧ ਕੁਮਾਰ ਜੈਸਵਾਲ ਦਾ ਦੋ ਸਾਲ ਦਾ ਤੈਅ ਕਾਰਜਕਾਲ 25 ਮਈ ਨੂੰ ਖਤਮ ਹੋ ਰਿਹਾ ਹੈ। ਰਿਪੋਰਟਾਂ ਅਨੁਸਾਰ 1986 ਬੈਚ ਦੇ ਆਈਪੀਐਸ ਅਧਿਕਾਰੀ ਪ੍ਰਵੀਨ ਸੂਦ ਇਸ ਅਹੁਦੇ ਲਈ ਸਭ ਤੋਂ ਅੱਗੇ ਸੀ।
ਸੂਦ ਮਾਰਚ ਵਿੱਚ ਸੁਰਖੀਆਂ ਵਿੱਚ ਆਇਆ ਸੀ ਜਦੋਂ ਕਰਨਾਟਕ ਕਾਂਗਰਸ ਦੇ ਮੁਖੀ ਡੀਕੇ ਸ਼ਿਵਕੁਮਾਰ ਨੇ ਉਸ ਉੱਤੇ ਰਾਜ ਵਿੱਚ ਭਾਜਪਾ ਸਰਕਾਰ ਨੂੰ ਬਚਾਉਣ ਦਾ ਦੋਸ਼ ਲਗਾਇਆ ਸੀ। ਸ਼ਿਵਕੁਮਾਰ ਨੇ ਸੂਬੇ ਦੇ ਪੁਲਿਸ ਡਾਇਰੈਕਟਰ ਜਨਰਲ ਦੀ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਦਾਅਵਾ ਕੀਤਾ ਕਿ ਉਹ ਕਾਂਗਰਸੀ ਆਗੂਆਂ ਖ਼ਿਲਾਫ਼ ਕੇਸ ਦਰਜ ਕਰ ਰਹੇ ਹਨ।
ਕਿਵੇਂ ਹੁੰਦੀ ਹੈ ਸੀਬੀਆਈ ਦੇ ਡਾਇਰੈਕਟਰ ਦੀ ਚੋਣ ?
ਸੀਬੀਆਈ ਡਾਇਰੈਕਟਰ ਦੀ ਚੋਣ ਪ੍ਰਧਾਨ ਮੰਤਰੀ, ਸੀਜੇਆਈ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦੀ ਦੋ ਸਾਲਾਂ ਦੀ ਇੱਕ ਨਿਸ਼ਚਿਤ ਮਿਆਦ ਲਈ ਹੁੰਦੀ ਹੈ। ਕਾਰਜਕਾਲ ਪੰਜ ਸਾਲ ਤੱਕ ਵਧਾਇਆ ਜਾ ਸਕਦਾ ਹੈ।
ਸੂਤਰਾਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਨਵੇਂ ਕੇਂਦਰੀ ਵਿਜੀਲੈਂਸ ਕਮਿਸ਼ਨਰ ਅਤੇ ਮੈਂਬਰ ਲੋਕਪਾਲ ਵਜੋਂ ਨਿਯੁਕਤੀ ਲਈ ਸੰਭਾਵਿਤ ਉਮੀਦਵਾਰਾਂ ਬਾਰੇ ਵੀ ਚਰਚਾ ਕੀਤੀ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h