Delhi Government: ਆਮ ਆਦਮੀ ਪਾਰਟੀ ਦੀ ਸਰਕਾਰ (Aam Aadmi Party government) 1 ਜਨਵਰੀ ਤੋਂ ਹਸਪਤਾਲਾਂ ਤੇ ਸਿਹਤ ਕੇਂਦਰਾਂ (hospitals and health centers) ਵਿੱਚ 450 ਤਰ੍ਹਾਂ ਦੇ ਮੈਡੀਕਲ ਟੈਸਟ ਮੁਫ਼ਤ (Free Medical Tests) ਕਰਵਾਏਗੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਕਦਮ ਨਾਲ ਉਨ੍ਹਾਂ ਲੋਕਾਂ ਦੀ ਮਦਦ ਹੋਵੇਗੀ ਜੋ ਨਿੱਜੀ ਸਿਹਤ ਦੇਖਭਾਲ ਦਾ ਖਰਚਾ ਚੁੱਕਣ ਵਿੱਚ ਅਸਮਰੱਥ ਹਨ।
ਅਧਿਕਾਰੀਆਂ ਨੇ ਦੱਸਿਆ ਕਿ ਇਸ ਸਮੇਂ ਸਰਕਾਰ ਵੱਲੋਂ ਮੁਫ਼ਤ ਮੁਹੱਈਆ ਕਰਵਾਏ ਜਾਂਦੇ ਮੈਡੀਕਲ ਟੈਸਟਾਂ ਦੀ ਗਿਣਤੀ 212 ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੇਜਰੀਵਾਲ ਨੇ ਸਿਹਤ ਵਿਭਾਗ ਦੇ 238 ਹੋਰ ਟੈਸਟ ਹਸਪਤਾਲਾਂ ਅਤੇ ਮੁਹੱਲਾ ਕਲੀਨਿਕਾਂ ਵਿੱਚ ਮੁਫ਼ਤ ਕਰਵਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਕੇਜਰੀਵਾਲ ਨੇ ਕਿਹਾ ਕਿ ਇਹ ਉਨ੍ਹਾਂ ਦੀ ਸਰਕਾਰ ਦਾ ਮਿਸ਼ਨ ਹੈ ਕਿ ਉਹ ਆਰਥਿਕ ਸਥਿਤੀ ਦੀ ਪਰਵਾਹ ਕੀਤੇ ਬਗੈਰ ਸਾਰਿਆਂ ਨੂੰ ਚੰਗੀ ਗੁਣਵੱਤਾ ਵਾਲੀ ਸਿਹਤ ਅਤੇ ਸਿੱਖਿਆ ਪ੍ਰਦਾਨ ਕਰੇ। ਉਨ੍ਹਾਂ ਨੇ ਟਵੀਟ ਕੀਤਾ, “ਕਿਸੇ ਦੀ ਆਰਥਿਕ ਸਥਿਤੀ ਦੀ ਪਰਵਾਹ ਕੀਤੇ ਬਗੈਰ, ਸਾਰਿਆਂ ਨੂੰ ਚੰਗੀ ਗੁਣਵੱਤਾ ਵਾਲੀ ਸਿਹਤ ਅਤੇ ਸਿੱਖਿਆ ਪ੍ਰਦਾਨ ਕਰਨਾ ਸਾਡਾ ਮਿਸ਼ਨ ਹੈ। ਸਿਹਤ ਸੰਭਾਲ ਬਹੁਤ ਮਹਿੰਗੀ ਹੋ ਗਈ ਹੈ। ਬਹੁਤ ਸਾਰੇ ਲੋਕ ਨਿੱਜੀ ਸਿਹਤ ਸੇਵਾਵਾਂ ਨੂੰ ਬਰਦਾਸ਼ਤ ਨਹੀਂ ਕਰ ਸਕਦੇ। ਇਹ ਕਦਮ ਅਜਿਹੇ ਸਾਰੇ ਲੋਕਾਂ ਦੀ ਮਦਦ ਕਰੇਗਾ।” ਇਹ ਸਹੂਲਤ ਦਿੱਲੀ ਦੇ ਲੋਕਾਂ ਨੂੰ ਮਿਲੇਗੀ।
ਸੀਐਮ ਅਰਵਿੰਦ ਕੇਜਰੀਵਾਲ ਨੇ ਦਿੱਤੀ ਇਹ ਜਾਣਕਾਰੀ
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵਿੱਟਰ ‘ਤੇ ਲਿਖਿਆ, “ਸਾਡਾ ਮਿਸ਼ਨ ਹੈ ਕਿ ਸਾਰਿਆਂ ਨੂੰ ਚੰਗੀ ਗੁਣਵੱਤਾ ਵਾਲੀ ਸਿਹਤ ਅਤੇ ਸਿੱਖਿਆ ਪ੍ਰਦਾਨ ਕੀਤੀ ਜਾਵੇ, ਚਾਹੇ ਉਨ੍ਹਾਂ ਦੀ ਆਰਥਿਕ ਸਥਿਤੀ ਕੁਝ ਵੀ ਹੋਵੇ। ਸਿਹਤ ਸੇਵਾਵਾਂ ਬਹੁਤ ਮਹਿੰਗੀਆਂ ਹੋ ਗਈਆਂ ਹਨ। ਬਹੁਤ ਸਾਰੇ ਲੋਕ ਪ੍ਰਾਈਵੇਟ ਹੈਲਥਕੇਅਰ ਬਰਦਾਸ਼ਤ ਨਹੀਂ ਕਰ ਸਕਦੇ। ਇਹ ਕਦਮ ਅਜਿਹੇ ਸਾਰੇ ਲੋਕਾਂ ਦੀ ਮਦਦ ਕਰੇਗਾ।”
ਦਿੱਲੀ ਵਿੱਚ ਔਰਤਾਂ ਲਈ ਵੱਖਰਾ Mohalla Clinic
ਹੁਣ ਤੱਕ ਦਿੱਲੀ ਦੇ ਮੁਹੱਲਾ ਕਲੀਨਿਕਾਂ ‘ਚ 212 ਕਿਸਮਾਂ ਦੇ ਟੈਸਟ ਮੁਫਤ ਕੀਤੇ ਜਾਂਦੇ ਹਨ। ਜਿਸ ਤੋਂ ਬਾਅਦ ਹੁਣ ਸਰਕਾਰ ਨੇ 238 ਟੈਸਟਾਂ ਦਾ ਵਾਧਾ ਕੀਤਾ ਹੈ ਅਤੇ ਹੁਣ 450 ਮੈਡੀਕਲ ਟੈਸਟ ਮੁਫਤ ਕੀਤੇ ਗਏ ਹਨ। ਦਿੱਲੀ ਵਿੱਚ ਔਰਤਾਂ ਲਈ ਵਿਸ਼ੇਸ਼ ਮਹਿਲਾ ਮੁਹੱਲਾ ਕਲੀਨਿਕ ਦੀ ਵਿਵਸਥਾ ਵੀ ਹੈ। ਇੱਥੇ ਗਰਭਵਤੀ ਔਰਤਾਂ ਅਤੇ ਗਾਇਨੀ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਦਵਾਈਆਂ, ਟੈਸਟ ਅਤੇ ਅਲਟਰਾਸਾਊਂਡ ਮੁਫ਼ਤ ਕੀਤੇ ਜਾਂਦੇ ਹਨ। ਕਲੀਨਿਕ ਵਿਸ਼ੇਸ਼ ਤੌਰ ‘ਤੇ ਔਰਤਾਂ ਅਤੇ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਤਿਆਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਜਨਵਰੀ ਤੋਂ ਮਹਿੰਗੀਆਂ ਹੋਣਗੀਆਂ Tata Motors ਦੀਆਂ ਇਹ ਗੱਡੀਆਂ, ਜਾਣੋ ਕਿੰਨੀ ਜ਼ਿਆਦਾ ਦੇਣੀ ਪਵੇਗੀ ਕੀਮਤ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h