ਸ੍ਰੀ ਫਤਿਹਗੜ੍ਹ ਸਾਹਿਬ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਹਿਮਾਚਲ ਅਤੇ ਗੁਜਰਾਤ ਦੇ ਵੋਟਰਾਂ ਨੂੰ ਦਿੱਤੀਆਂ ਗਾਰੰਟੀਆਂ ਨੂੰ ਉਥੋਂ ਦੇ ਲੋਕਾਂ ਵੱਲੋਂ ਹਵਾ ਵਿੱਚ ਉਡਾ ਕੇ ਰੱਖ ਦੇਣ ਦੇ ਨਾਲ ਨਾਲ ਪਾਰਟੀ ਨੂੰ ਬੁਰੀ ਤਰ੍ਹਾਂ ਨਕਾਰ ਕੇ ਰੱਖ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਤਿਹਗੜ੍ਹ ਸਾਹਿਬ ਦੇ ਅਕਾਲੀ ਦਲ ਦੇ ਹਲਕਾ ਇੰਚਾਰਜ ਜਗਦੀਪ ਸਿੰਘ ਚੀਮਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ ਦੀ ਅਗਵਾਈ ਵਿੱਚ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਸੁਖਬੀਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਹੀ ਝੂਠੀਆਂ ਗਰੰਟੀਆ ਦੇ ਕੇ ਪੰਜਾਬੀਆਂ ਨੂੰ ਕੀ ਭਰਮਾਉਣ ਵਿੱਚ ਕਾਮਯਾਬ ਹੋ ਗਈ ਸੀ, ਪ੍ਰੰਤੂ ਬਾਕੀ ਰਾਜਾਂ ਦੀ ਜਨਤਾ ਵੱਲੋਂ “ਆਪ” ਨੂੰ ਬੁਰੀ ਤਰ੍ਹਾਂ ਨਕਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕੇ ਹਿਮਾਚਲ ਅਤੇ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਨੂੰ ਦੋਹਰਾ ਝਟਕਾ ਲਗਾ ਹੈ ਜਦਕਿ ਹਿਮਾਚਲ ਪ੍ਰਦੇਸ਼ ਵਿੱਚ ਕੇਵਲ ਇੱਕ ਫੀ ਸਦੀ ਹੀ ਵੋਟਾਂ ਹਿੱਸੇ ਆਈਆਂ ਹਨ।
ਉਨ੍ਹਾਂ ਕਿਹਾ ਕਿ ਇੱਥੇ ਹੀ ਬੱਸ ਨਹੀਂ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਮੁਖ ਮੰਤਰੀ ਦੇ ਉਮੀਦਵਾਰ ਵੀ ਆਪਣੀਆਂ ਜਮਾਨਤਾਂ ਤੱਕ ਨਹੀਂ ਬਚਾ ਸਕੇ ਅਤੇ ਹੋਰ ਉਮੀਦਵਾਰਾਂ ਤੋਂ ਤਾਂ ਕੀ ਉਮੀਦ ਰੱਖੀ ਜਾ ਸਕਦੀ ਸੀ। ਪਾਰਟੀ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵੱਲੋਂ ਕੀਤੀਆਂ ਗਈਆਂ ਭਵਿੱਖ ਬਾਣੀਆਂ ਵੀ ਹੁਣ ਝੂਠੀਆਂ ਸਾਬਤ ਹੋ ਕੇ ਰਹਿ ਗਈਆਂ ਹਨ ਕਿਉਂਕਿ ਉਨ੍ਹਾਂ ਵੱਲੋਂ ਚੋਣਾਂ ਵਿਚ ਜਿੱਤ ਦੇ ਵੱਡੇ ਵੱਡੇ ਦਾਅਵੇ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਜਨਤਾ ਨਾਲ ਕੀਤੇ ਵਾਅਦਿਆਂ ਤੋਂ ਭੱਜਦੀ ਨਜ਼ਰ ਆ ਰਹੀ ਹੈ।
ਸੁਖਬੀਰ ਬਾਦਲ ਨੇ ਅਕਾਲੀ ਦਲ ਦੇ ਵਰਕਰਾਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਬੂਥ ਪੱਧਰ ਤੇ ਗਠਿਤ ਕੀਤੀਆਂ ਜਾਣ ਵਾਲੀਆਂ ਕਮੇਟੀਆਂ ਵਿਚ ਟਕਸਾਲੀ ਅਤੇ ਮਿਹਨਤੀ ਵਰਕਰਾਂ ਨੂੰ ਸ਼ਾਮਲ ਕੀਤਾ ਜਾਵੇ।
ਜ਼ਿਲ੍ਹਾ ਪ੍ਰਧਾਨ ਮੋਹਾਲੀ ਚਰਨਜੀਤ ਸਿੰਘ ਕਾਲੇਵਾਲ ਮੈਬਰ ਐਸਜੀਪੀਸੀ , ਕਸ਼ਮੀਰ ਸਿੰਘ ਬਿਲਾਸਪਰ ਅਤੇ ਹੋਰ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦੇ ਆਗੂ ਸਾਹਿਬਾਨ ਵੀ ਹਾਜ਼ਰ ਸੀ।
ਇਹ ਵੀ ਪੜ੍ਹੋ: ਖੇਡ ਜਗਤ ਕਬੱਡੀ ਨੂੰ ਪਿਆ ਵੱਡਾ ਘਾਟਾ, ਨਾਮੀ ਕਬੱਡੀ ਖਿਡਾਰੀ ਜਾਫੀ ਸਿੱਪੀ ਖੀਰਾਂਵਾਲੀ ਦਾ ਦੇਹਾਂਤ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h