Threat to PM Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਭਾਜਪਾ ਦੀ ਕੇਰਲ ਇਕਾਈ ਨੂੰ ਇੱਕ ਪੱਤਰ ਮਿਲਿਆ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਕੇਰਲ ਫੇਰੀ ਦੌਰਾਨ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਸੂਤਰਾਂ ਮੁਤਾਬਕ 17 ਅਪ੍ਰੈਲ ਨੂੰ ਇੱਥੇ ਭਾਜਪਾ ਦੇ ਮੁੱਖ ਦਫਤਰ ਪਹੁੰਚਿਆ ਪੱਤਰ ਕੇਰਲ ਪੁਲਿਸ ਨੂੰ ਸੌਂਪ ਦਿੱਤਾ ਗਿਆ ਹੈ।
ਪੱਤਰ ਭੇਜਣ ਵਾਲੇ ਦਾ ਨਾਂ ਜੋਸੇਫ ਜੌਨੀ ਹੈ, ਜੋ ਏਨਾਰਕੁਲਮ ਦਾ ਰਹਿਣ ਵਾਲਾ ਹੈ। ਹਾਲਾਂਕਿ ਪੁਲਿਸ ਪੁੱਛਗਿੱਛ ਦੌਰਾਨ ਜੌਨੀ ਨੇ ਅਜਿਹਾ ਕੋਈ ਪੱਤਰ ਭੇਜਣ ਤੋਂ ਇਨਕਾਰ ਕੀਤਾ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੂੰ ਧਮਕੀ ਭਰੀ ਚਿੱਠੀ ਤੋਂ ਬਾਅਦ ਕੇਰਲ ‘ਚ ਹਲਚਲ ਮਚ ਗਈ। ਸੂਬੇ ‘ਚ ਹਰ ਕਦਮ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਕੇਰਲ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਪ੍ਰਧਾਨ ਮੰਤਰੀ ਮੋਦੀ 24 ਅਪ੍ਰੈਲ ਨੂੰ ਕੋਚੀ ਪਹੁੰਚ ਰਹੇ ਹਨ ਅਤੇ ਰੋਡ ਸ਼ੋਅ ‘ਚ ਹਿੱਸਾ ਲੈਣਗੇ। ਫਿਰ ਉਹ ਨੌਜਵਾਨਾਂ ਦੇ ਇਕੱਠ ਨੂੰ ਸੰਬੋਧਨ ਕਰਨਗੇ ਤੇ ਨੌਂ ਚਰਚਾਂ ਦੇ ਮੁਖੀਆਂ ਨੂੰ ਮਿਲਣਗੇ।
ਵੰਦੇ ਭਾਰਤ ਐਕਸਪ੍ਰੈਸ ਨੂੰ ਦੇਣਗੇ ਹਰੀ ਝੰਡੀ
ਕੋਚੀ ਵਿੱਚ ਰਾਤ ਬਿਤਾਉਣ ਤੋਂ ਬਾਅਦ, ਅਗਲੀ ਸਵੇਰ, ਉਹ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣ ਲਈ ਰਾਜ ਦੀ ਰਾਜਧਾਨੀ ਪਹੁੰਚਣਗੇ ਅਤੇ ਫਿਰ ਕੇਂਦਰੀ ਸਟੇਡੀਅਮ ਲਈ ਰਵਾਨਾ ਹੋਣਗੇ। ਇੱਥੇ ਪ੍ਰਧਾਨ ਮੰਤਰੀ ਕੁਝ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਦੁਪਹਿਰ ਨੂੰ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਉਹ ਗੁਜਰਾਤ ਲਈ ਰਵਾਨਾ ਹੋਣਗੇ।
49 ਪੰਨਿਆਂ ਦੀ ਰਿਪੋਰਟ ਹੋਈ ਲੀਕ!
ਪਾਰਟੀ ਪ੍ਰਧਾਨ ਕੇ ਸੁਰੇਂਦਰਨ ਨੇ ਕਿਹਾ ਕਿ ਕੇਰਲ ਪੁਲਿਸ ਦੇ ਉੱਚ ਖੁਫੀਆ ਅਧਿਕਾਰੀਆਂ ਦੁਆਰਾ ਤਿਆਰ ਸੁਰੱਖਿਆ ਉਪਾਵਾਂ ‘ਤੇ 49 ਪੰਨਿਆਂ ਦੀ ਰਿਪੋਰਟ ਦੇ ਲੀਕ ਹੋਣ ਤੋਂ ਬਾਅਦ ਸੁਰੱਖਿਆ ਵਿੱਚ ਗੰਭੀਰ ਕਮੀ ਆਈ ਹੈ। ਰਿਪੋਰਟ ਵਿੱਚ ਉਨ੍ਹਾਂ ਦੇ ਦੌਰੇ ਦੌਰਾਨ ਕੀਤੇ ਜਾਣ ਵਾਲੇ ਸਾਰੇ ਕਦਮਾਂ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਭੂਮਿਕਾ ਦਾ ਵੇਰਵਾ ਦਿੱਤਾ ਗਿਆ ਹੈ ਅਤੇ ਹੁਣ ਰਿਪੋਰਟ ਲੀਕ ਹੋਣ ਦੇ ਨਾਲ ਹੀ ਇੱਕ ਨਵੀਂ ਯੋਜਨਾ ਤਿਆਰ ਕੀਤੀ ਜਾ ਰਹੀ ਹੈ।
ਕੀ ਹੈ ਖੁਫੀਆ ਰਿਪੋਰਟ ‘ਚ?
ਸੁਰੇਂਦਰਨ ਨੇ ਕਿਹਾ, ਅਸੀਂ ਧਮਕੀ ਪੱਤਰ ਪੁਲਿਸ ਨੂੰ ਸੌਂਪ ਦਿੱਤਾ ਹੈ। ਇਹ ਵੀ ਹੈਰਾਨ ਕਰਨ ਵਾਲੀ ਗੱਲ ਹੈ ਕਿ ਕੇਰਲ ਪੁਲਿਸ ਦੀ ਇੱਕ ਖੁਫੀਆ ਰਿਪੋਰਟ ਵਿੱਚ ਸੂਬੇ ਵਿੱਚ ਅੱਤਵਾਦੀ ਅਤੇ ਦੇਸ਼ ਵਿਰੋਧੀ ਤਾਕਤਾਂ ਦੀ ਮੌਜੂਦਗੀ ਦਾ ਜ਼ਿਕਰ ਕੀਤਾ ਗਿਆ ਹੈ, ਜੋ ਹੈਰਾਨ ਕਰਨ ਵਾਲਾ ਹੈ।
ਮੋਦੀ ਦੇ ਰੋਡ ਸ਼ੋਅ ‘ਚ 50 ਹਜ਼ਾਰ ਲੋਕ ਕਰਨਗੇ ਸ਼ਿਰਕਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਯੁਵਮ-23’ ਪ੍ਰੋਗਰਾਮ ਲਈ 50,000 ਤੋਂ ਵੱਧ ਲੋਕਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਸੁਰੇਂਦਰਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਦੌਰਾਨ ਕਰੀਬ 50,000 ਭਾਜਪਾ ਮੈਂਬਰ ਰੋਡ ਸ਼ੋਅ ਲਈ ਆਉਣਗੇ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਆਨਲਾਈਨ ਰਜਿਸਟਰੇਸ਼ਨ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਕੇਰਲ ਫੇਰੀ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਵੇਗੀ। ਕੇਰਲ ਦੇ ਲੋਕਾਂ ਨੂੰ ਇਸ ਫੇਰੀ ਤੋਂ ਬਹੁਤ ਉਮੀਦਾਂ ਹਨ। ਪੀਐਮ ਮੋਦੀ ਰੋਡ ਸ਼ੋਅ ਵੀ ਕਰਨਗੇ। ਮੈਨੂੰ ਆਸ ਹੈ ਕਿ ਲੋਕ ਆਪਣੀ ਮਰਜ਼ੀ ਨਾਲ ਉਸ ਦਾ ਸਵਾਗਤ ਕਰਨ ਲਈ ਆਉਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h