Khalistan Slogan outside GNDU: ਵੀਰਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਪੰਜਾਬ ਦੌਰੇ ਤੋਂ ਠੀਕ ਪਹਿਲਾਂ ਖਾਲਿਸਤਾਨ ਦੇ ਸਮਰਥਨ ‘ਚ ਨਾਅਰੇ ਲਿਖਣ ਦੀ ਘਟਨਾ ਨੇ ਇੱਕ ਵਾਰ ਫਿਰ ਸੂਬੇ ‘ਚ ਹਲਚਲ ਮਚਾ ਦਿੱਤੀ ਹੈ। ਦੱਸ ਦਈਏ ਕਿ ਰਾਸ਼ਟਰਪਤੀ 9 ਮਾਰਚ ਨੂੰ ਅੰਮ੍ਰਿਤਸਰ ਦੇ 4 ਘੰਟੇ ਦੇ ਦੌਰੇ ‘ਤੇ ਹਨ। ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਇਹ ਨਾਅਰੇ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਦੇ ਬਾਹਰ ਲਿਖੇ ਗਏ।
ਖਾਲਿਸਤਾਨੀ ਨਾਅਰਿਆਂ ਦੀ ਸੂਚਨਾ ਮਿਲਦੇ ਹੀ ਅੰਮ੍ਰਿਤਸਰ ਜ਼ਿਲਾ ਪ੍ਰਸ਼ਾਸਨ ਹਰਕਤ ‘ਚ ਆ ਗਿਆ। ਮੌਕੇ ’ਤੇ ਪੁੱਜੇ ਅਧਿਕਾਰੀਆਂ ਨੇ ਜੀਐਨਡੀਯੂ ਦੇ ਬਾਹਰ ਲਿਖਿਆ ਬੈਨਰ ਉਤਾਰਿਆ। ਦੱਸ ਦਈਏ ਕਿ ਜੀ-20 ਦੇਸ਼ਾਂ ਦੇ ਡੈਲੀਗੇਟਾਂ ਦੀ ਮੀਟਿੰਗ ਅਗਲੇ ਹਫ਼ਤੇ ਅੰਮ੍ਰਿਤਸਰ ‘ਚ ਹੀ ਹੋਣੀ ਹੈ। ਇਸ ਤੋਂ ਵੀ ਵੱਡੀ ਗੱਲ ਇਹ ਹੈ ਕਿ ਮੀਟਿੰਗ ਜੀਐਨਡੀਯੂ ‘ਚ ਹੀ ਹੋਵੇਗੀ।
ਅਜਿਹੇ ਵਿੱਚ ਹੈਰਾਨੀ ਦੀ ਗੱਲ ਹੈ ਕਿ ਅਤਿ ਸੰਵੇਦਨਸ਼ੀਲ ਥਾਵਾਂ ਦੇ ਬਾਹਰ ਖਾਲਿਸਤਾਨੀ ਨਾਅਰਿਆਂ ਵਾਲੇ ਬੈਨਰ ਲਗਾਏ ਗਏ ਤੇ ਪੁਲਿਸ-ਪ੍ਰਸ਼ਾਸ਼ਨ ਨੂੰ ਕੋਈ ਸੁਰਾਗ ਵੀ ਨਹੀਂ ਲੱਗਾ।
ਅੰਮ੍ਰਿਤਸਰ ਬਣਿਆ ‘ਨੋ ਫਲਾਈ ਜ਼ੋਨ’
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਅੰਮ੍ਰਿਤਸਰ ਦੇ 4 ਘੰਟੇ ਦੇ ਦੌਰੇ ‘ਤੇ ਹਨ। ਉਨ੍ਹਾਂ ਦਾ ਜਹਾਜ਼ ਦੁਪਹਿਰ 12 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਿਆ। ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਇਲਾਵਾ ਰਾਸ਼ਟਰਪਤੀ ਜਲ੍ਹਿਆਂਵਾਲਾ ਬਾਗ, ਦੁਰਗਿਆਣਾ ਮੰਦਰ ਅਤੇ ਰਾਮਤੀਰਥ ਦੇ ਦਰਸ਼ਨ ਕਰਨਗੇ। ਉਨ੍ਹਾਂ ਦੇ ਦੌਰੇ ਦੇ ਮੱਦੇਨਜ਼ਰ ਅੰਮ੍ਰਿਤਸਰ ਨੂੰ ਦੁਪਹਿਰ 12 ਵਜੇ ਤੋਂ 1 ਵਜੇ ਤੱਕ ‘ਨੋ ਫਲਾਈ ਜ਼ੋਨ’ ਐਲਾਨਿਆ ਗਿਆ ਹੈ।
ਦੱਸ ਦਈਏ ਕਿ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਨੇ ਨਾਅਰੇ ਲਿਖਣ ਦੀ ਜ਼ਿੰਮੇਵਾਰੀ ਲਈ ਹੈ। ਅਮਰੀਕਾ ਵਿੱਚ ਬੈਠੇ ਇਸ ਸੰਸਥਾ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇਸ ਸਬੰਧੀ ਇੱਕ ਵੀਡੀਓ ਜਾਰੀ ਕੀਤੀ ਹੈ। ਪੰਨੂ ਨੇ 15 ਤੋਂ 17 ਮਾਰਚ ਤੱਕ ਅੰਮ੍ਰਿਤਸਰ ਤੋਂ ਬਠਿੰਡਾ ਤੱਕ ਰੇਲਵੇ ਲਾਈਨ ਜਾਮ ਕਰਨ ਦੀ ਧਮਕੀ ਵੀ ਦਿੱਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h