Indian High Commission in London: ਪੰਜਾਬ ਵਿੱਚ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ‘ਤੇ ਸ਼ਿਕੰਜਾ ਕੱਸਣ ਦੌਰਾਨ ਬਰਤਾਨੀਆ ਵਿੱਚ ਭਾਰਤੀ ਹਾਈ ਕਮਿਸ਼ਨ ‘ਤੇ ਹਮਲਾ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਖਾਲਿਸਤਾਨ ਸਮਰਥਕਾਂ ਵੱਲੋਂ ਲੰਡਨ ਸਥਿਤ ਹਾਈ ਕਮਿਸ਼ਨ ਨੂੰ ਨਿਸ਼ਾਨਾ ਬਣਾਇਆ ਗਿਆ ਹੈ।
ਇਸ ਦੌਰਾਨ ਤਿਰੰਗੇ ਦਾ ਅਪਮਾਨ ਕੀਤਾ ਗਿਆ ਅਤੇ ਕੈਂਪਸ ਦੀ ਭੰਨਤੋੜ ਵੀ ਕੀਤੀ ਗਈ। ਘਟਨਾ ਤੋਂ ਬਾਅਦ ਭਾਰਤੀ ਹਾਈ ਕਮਿਸ਼ਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਦੱਸਿਆ ਜਾਂਦਾ ਹੈ ਕਿ ਘਟਨਾ ਸਮੇਂ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਸੁਰੱਖਿਆ ਵਿਵਸਥਾ ਨਾਕਾਫੀ ਸੀ ਜਿਸ ਕਾਰਨ ਹਮਲਾਵਰ ਆਸਾਨੀ ਨਾਲ ਵਾਰਦਾਤ ਨੂੰ ਅੰਜਾਮ ਦੇ ਸਕੇ। ਹਮਲਾਵਰਾਂ ਦੀ ਗਿਣਤੀ 80 ਦੇ ਕਰੀਬ ਦੱਸੀ ਜਾ ਰਹੀ ਹੈ।
ਇਸ ਘਟਨਾ ਤੋਂ ਨਾਰਾਜ਼ ਭਾਰਤ ਨੇ ਬ੍ਰਿਟਿਸ਼ ਹਾਈ ਕਮਿਸ਼ਨਰ ਨੂੰ ਤਲਬ ਕੀਤਾ, ਹਾਲਾਂਕਿ ਹਾਈ ਕਮਿਸ਼ਨਰ ਐਲੇਕਸ ਐਲਿਸ ਦਿੱਲੀ ਤੋਂ ਬਾਹਰ ਹੋਣ ਕਾਰਨ ਹਾਈ ਕਮਿਸ਼ਨ ਦੇ ਉਪ ਮੁਖੀ ਵਿਦੇਸ਼ ਮੰਤਰਾਲੇ ਪਹੁੰਚੇ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਵਿਦੇਸ਼ ਮੰਤਰਾਲੇ ਨੇ ਇਸ ਘਟਨਾ ਨੂੰ ਲੈ ਕੇ ਬ੍ਰਿਟਿਸ਼ ਡਿਪਲੋਮੈਟ ਨੂੰ ਸਖ਼ਤ ਸੰਦੇਸ਼ ਦਿੱਤਾ ਹੈ।
#WATCH | United Kingdom: Khalistani elements attempt to pull down the Indian flag but the flag was rescued by Indian security personnel at the High Commission of India, London.
(Source: MATV, London)
(Note: Abusive language at the end) pic.twitter.com/QP30v6q2G0
— ANI (@ANI) March 19, 2023
ਬ੍ਰਿਟਿਸ਼ ਹਾਈ ਕਮਿਸ਼ਨਰ ਐਲੇਕਸ ਐਲਿਸ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਇਹ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ। ਉਨ੍ਹਾਂ ਕਿਹਾ, ਮੈਂ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਲੋਕਾਂ ਅਤੇ ਇਮਾਰਤਾਂ ਵਿਰੁੱਧ ਅੱਜ ਦੀ ਸ਼ਰਮਨਾਕ ਕਾਰਵਾਈ ਦੀ ਨਿੰਦਾ ਕਰਦਾ ਹਾਂ। ਇਹ ਅਸਵੀਕਾਰਨਯੋਗ ਹੈ।
ਵਿਦੇਸ਼ ਦਫਤਰ ਨੇ ਕਿਹਾ, “ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਖਿਲਾਫ ਵੱਖਵਾਦੀ ਅਤੇ ਕੱਟੜਪੰਥੀ ਤੱਤਾਂ ਵਲੋਂ ਕੀਤੀ ਗਈ ਕਾਰਵਾਈ ‘ਤੇ ਭਾਰਤ ਦਾ ਸਖ਼ਤ ਵਿਰੋਧ ਪ੍ਰਗਟਾਉਣ ਲਈ ਨਵੀਂ ਦਿੱਲੀ ਸਭ ਤੋਂ ਸੀਨੀਅਰ ਬ੍ਰਿਟੇਨ ਦੇ ਡਿਪਲੋਮੈਟ ਨੂੰ ਦੇਰ ਸ਼ਾਮ ਤਲਬ ਕੀਤਾ ਗਿਆ।” ਵਿਦੇਸ਼ ਮੰਤਰਾਲੇ (MEA) ਨੇ ਕਿਹਾ ਕਿ ਭਾਰਤ, ਯੂਕੇ ਵਿੱਚ ਭਾਰਤੀ ਡਿਪਲੋਮੈਟਿਕ ਕੰਪਲੈਕਸਾਂ ਅਤੇ ਕਰਮਚਾਰੀਆਂ ਦੀ ਸੁਰੱਖਿਆ ਪ੍ਰਤੀ ਯੂਕੇ ਸਰਕਾਰ ਦੀ ਬੇਰੁਖ਼ੀ “ਅਸਵੀਕਾਰਨਯੋਗ” ਲੱਗਦਾ ਹੈ।
Government summons UK diplomats in Delhi pertaining to incident of protestors taking down Indian flag at High Commission in London.
Senior-most UK diplomat in New Delhi was summoned late evening today to convey India’s strong protest at the actions taken by separatist and… https://t.co/oStD4Oh36F
— ANI (@ANI) March 19, 2023
ਮੰਤਰਾਲੇ ਨੇ ਅੱਜ ਦੀ ਘਟਨਾ ਵਿੱਚ ਸ਼ਾਮਲ ਲੋਕਾਂ ਦੀ ਪਛਾਣ ਕਰਨ, ਗ੍ਰਿਫਤਾਰ ਕਰਨ ਅਤੇ ਮੁਕੱਦਮਾ ਚਲਾਉਣ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ। ਵਿਦੇਸ਼ ਦਫਤਰ ਨੇ ਕਿਹਾ, “ਉਮੀਦ ਕੀਤੀ ਜਾਂਦੀ ਹੈ ਕਿ ਬ੍ਰਿਟੇਨ ਦੀ ਸਰਕਾਰ ਅੱਜ ਦੀ ਘਟਨਾ ਵਿੱਚ ਸ਼ਾਮਲ ਹਰ ਵਿਅਕਤੀ ਦੀ ਪਛਾਣ ਕਰਨ, ਗ੍ਰਿਫਤਾਰ ਕਰਨ ਅਤੇ ਮੁਕੱਦਮਾ ਚਲਾਉਣ ਲਈ ਤੁਰੰਤ ਕਦਮ ਚੁੱਕੇਗੀ ਅਤੇ ਅਜਿਹੀਆਂ ਘਟਨਾਵਾਂ ਨੂੰ ਮੁੜ ਤੋਂ ਰੋਕਣ ਲਈ ਸਖ਼ਤ ਕਦਮ ਚੁੱਕੇਗੀ।”
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h