Indian Embassy in Canada: ਖਾਲਿਸਤਾਨ ਸਮਰਥਕਾਂ ਨੇ ਸ਼ਨੀਵਾਰ ਯਾਨੀ 8 ਜੁਲਾਈ ਨੂੰ ਵੱਖ-ਵੱਖ ਥਾਵਾਂ ‘ਤੇ ਪ੍ਰਦਰਸ਼ਨ ਕੀਤਾ। ਇਸੇ ਕੜੀ ਵਿੱਚ ਖਾਲਿਸਤਾਨੀਆਂ ਨੇ ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿੱਚ ਭਾਰਤੀ ਕੌਂਸਲੇਟ ਦੇ ਸਾਹਮਣੇ ਪ੍ਰਦਰਸ਼ਨ ਵੀ ਕੀਤਾ। ਹਾਲਾਂਕਿ ਇੱਥੇ ਭਾਰਤੀ ਭਾਈਚਾਰੇ ਦੇ ਲੋਕਾਂ ਨੇ ਉਨ੍ਹਾਂ ਨੂੰ ਕਰਾਰਾ ਜਵਾਬ ਦਿੱਤਾ। ਭਾਰਤੀਆਂ ਨੇ ਤਿਰੰਗਾ ਲਹਿਰਾ ਕੇ ਇਨ੍ਹਾਂ ਦਾ ਮੁਕਾਬਲਾ ਕੀਤਾ।
ਇਸ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਪਾਸੇ ਖਾਲਿਸਤਾਨੀ ਸਮਰਥਕ ਭਾਰਤੀ ਕੌਂਸਲੇਟ ਦੇ ਸਾਹਮਣੇ ਨਾਅਰੇਬਾਜ਼ੀ ਕਰ ਰਹੇ ਹਨ। ਦੂਜੇ ਪਾਸੇ, ਭਾਰਤੀ ਭਾਈਚਾਰੇ ਦੇ ਵੱਡੀ ਗਿਣਤੀ ਵਿੱਚ ਲੋਕ ਉਨ੍ਹਾਂ ਨੂੰ ਜਵਾਬ ਦੇਣ ਲਈ ਰਾਸ਼ਟਰੀ ਝੰਡੇ ਨਾਲ ਇੱਕਜੁੱਟ ਹੋਏ। ਉਨ੍ਹਾਂ ਨੇ ਤਿਰੰਗਾ ਲਹਿਰਾ ਕੇ ਦੂਜੇ ਗੁੱਟ ਦਾ ਵਿਰੋਧ ਕੀਤਾ।
#WATCH | Pro-Khalistan supporters protested in front of the Indian consulate in Canada’s Toronto on July 8
Members of the Indian community with national flags countered the Khalistani protesters outside the Indian consulate in Toronto pic.twitter.com/IF5LUisVME
— ANI (@ANI) July 9, 2023
ਦੱਸ ਦਈਏ ਕਿ ਇਸ ਤੋਂ ਪਹਿਲਾਂ ਲੰਡਨ ‘ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ 30-40 ਖਾਲਿਸਤਾਨੀ ਸਮਰਥਕਾਂ ਦੇ ਇਕੱਠੇ ਹੋਣ ਦੀ ਖ਼ਬਰ ਸੀ। ਮਾਮਲਾ ਸਥਾਨਕ ਸਮੇਂ ਅਨੁਸਾਰ ਦੁਪਹਿਰ 12.30 ਤੋਂ 2.30 ਵਜੇ ਦਰਮਿਆਨ ਦਾ ਹੈ। ਯੂਨਾਈਟਿਡ ਕਿੰਗਡਮ ਪੁਲਿਸ ਵੀ ਮੌਕੇ ‘ਤੇ ਪਹੁੰਚੀ ਸੀ। ਹਾਲਾਂਕਿ ਕੁਝ ਸਮੇਂ ਬਾਅਦ ਖਾਲਿਸਤਾਨ ਸਮਰਥਕ ਥਾਂ ਖਾਲੀ ਕਰ ਕੇ ਭੱਜ ਗਏ। ਇਹ ਮਾਮਲਾ ਅਜਿਹੇ ਸਮੇਂ ਸਾਹਮਣੇ ਆਇਆ ਜਦੋਂ ਨਾ ਸਿਰਫ਼ ਬਰਤਾਨੀਆ ਬਲਕਿ ਵੱਖ-ਵੱਖ ਦੇਸ਼ਾਂ ਵਿਚ ਖਾਲਿਸਤਾਨੀ ਸਮਰਥਕ ਭਾਰਤੀ ਹਾਈ ਕਮਿਸ਼ਨ ਨੂੰ ਨਿਸ਼ਾਨਾ ਬਣਾ ਰਹੇ ਹਨ।
ਸੈਨ ਫਰਾਂਸਿਸਕੋ ਸਥਿਤ ਭਾਰਤੀ ਵਣਜ ਦੂਤਘਰ ਦੀ ਸੁਰੱਖਿਆ ‘ਚ ਵਾਧਾ
ਇਸ ਦੇ ਨਾਲ ਹੀ 8 ਜੁਲਾਈ ਨੂੰ ਪ੍ਰਸਤਾਵਿਤ ਖਾਲਿਸਤਾਨ ਪੱਖੀ ਰੈਲੀ ਦੇ ਮੱਦੇਨਜ਼ਰ ਸੈਨ ਫਰਾਂਸਿਸਕੋ ਸਥਿਤ ਭਾਰਤੀ ਕੌਂਸਲੇਟ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਦੂਤਾਵਾਸ ਦੇ ਬਾਹਰ ਬੈਰੀਕੇਡ ਲਗਾਏ ਗਏ ਹਨ ਤੇ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ 2 ਜੁਲਾਈ ਨੂੰ ਖਾਲਿਸਤਾਨ ਸਮਰਥਕਾਂ ਨੇ ਸਾਨ ਫਰਾਂਸਿਸਕੋ ਸਥਿਤ ਭਾਰਤੀ ਕੌਂਸਲੇਟ ‘ਤੇ ਹਮਲਾ ਕੀਤਾ ਸੀ। ਇਸ ਦੇ ਨਾਲ ਹੀ ਵਾਸ਼ਿੰਗਟਨ ਡੀਸੀ ਵਿੱਚ ਭਾਰਤੀ ਦੂਤਾਵਾਸ ਦੇ ਨੇੜੇ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਅਮਰੀਕਾ ਵਿੱਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਦੂਤਘਰ ਪਹੁੰਚ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਨਿੱਝਰ ਦੇ ਕਤਲ ਤੋਂ ਬਾਅਦ ਦਿੱਤਾ ਗਿਆ ਸੀ ਪ੍ਰਦਰਸ਼ਨ ਦਾ ਸੱਦਾ
ਹਾਲ ਹੀ ਦੇ ਦਿਨਾਂ ਵਿੱਚ ਕਈ ਖਾਲਿਸਤਾਨ ਪੱਖੀ ਕੱਟੜਪੰਥੀਆਂ ਦੀ ਮੌਤ ਹੋ ਚੁੱਕੀ ਹੈ। ਪਿਛਲੇ ਸਾਲ ਜੂਨ ਵਿੱਚ ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਨੂੰ ਕੈਨੇਡਾ ਵਿੱਚ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ। ਨਿੱਝਰ ਨੂੰ ਦੋ ਨੌਜਵਾਨਾਂ ਨੇ ਗੁਰਦੁਆਰੇ ਦੀ ਪਾਰਕਿੰਗ ਵਿੱਚ ਗੋਲੀ ਮਾਰ ਦਿੱਤੀ ਸੀ। ਨਿੱਝਰ ਦਾ ਨਾਂ ਐਨਆਈਏ ਦੀ ਮੋਸਟ ਵਾਂਟੇਡ ਸੂਚੀ ਵਿੱਚ ਸੀ।
ਦੱਸ ਦਈਏ ਕਿ ਹਰਦੀਪ ਸਿੰਘ ਨਿੱਝਰ ਖਾਲਿਸਤਾਨ ਦਾ ਪ੍ਰਚਾਰ ਚਲਾਉਣ ਵਾਲੇ ਗੁਰਪਤਵੰਤ ਪੰਨੂ ਨਾਲ ਕੰਮ ਕਰਦਾ ਸੀ। ਲੰਡਨ ਵਿੱਚ ਵਿਰੋਧ ਪ੍ਰਦਰਸ਼ਨ ਤੋਂ ਇੱਕ ਦਿਨ ਪਹਿਲਾਂ, ਐਨਐਸਏ ਅਜੀਤ ਡੋਵਾਲ ਨੇ ਯੂਕੇ ਦੇ ਐਨਐਸਏ ਨਾਲ ਗੱਲਬਾਤ ਕੀਤੀ ਸੀ। ਬਰਤਾਨੀਆ ਵਿੱਚ ਭਾਰਤੀ ਅਧਿਕਾਰੀਆਂ ਦੀ ਸੁਰੱਖਿਆ ਦਾ ਭਰੋਸਾ ਦਿੱਤਾ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h