ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਗਾਇਕ ਖਾਨ ਸਾਬ੍ਹ ਦੇ ਪਿਤਾ ਦਾ ਅੱਜ ਦਿਹਾਂਤ ਹੋ ਗਿਆ ਹੈ। ਕੁਝ ਦਿਨ ਪਹਿਲਾ ਹੀ ਖਾਨ ਸਾਬ੍ਹ ਦੀ ਮਾਤਾ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੀ ਮਾਤਾ ਜੀ ਨੇ 25 ਸਤੰਬਰ ਨੂੰ ਚੰਡੀਗੜ੍ਹ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਏ ਸੀ, ਤੇ ਹੁਣ ਮਾਤਾ ਤੋਂ ਬਾਅਦ ਉਨ੍ਹਾਂ ਦੇ ਪਿਤਾ ਦਾ ਵੀ ਦਿਹਾਂਤ ਹੋ ਗਿਆ, ਜਿਸਤੋਂ ਬਾਅਦ ਉਨ੍ਹਾਂ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ।
ਦੱਸਿਆ ਜਾ ਰਿਹਾ ਹੈ ਕਿ ਖਾਨ ਸਾਬ੍ਹ ਦੇ ਪਿਤਾ ਨੂੰ ਹਾਰਟ ਅਟੈਕ ਹੋਇਆ ਹੈ। ਗਾਇਕ ਖਾਨ ਸਾਬ੍ਹ ਆਪਣੀ ਮਾਤਾ ਦੇ ਦਿਹਾਂਤ ਦੇ ਦੁੱਖ ਤੋਂ ਅਜੇ ਬਾਹਰ ਨਿਕਲੇ ਨਹੀ ਸੀ, ਤੇ ਇਕ ਹੋਰ ਦੁੱਖ ਉਨ੍ਹਾਂ ਦੀ ਝੋਲੀ ਪੈ ਗਿਆ, ਜਿਸਤੋਂ ਬਾਅਦ ਲੋਕਾਂ ਵਿੱਚ ਸੋਗ ਦੀ ਲਹਿਰ ਦੇਖੀ ਜਾ ਰਹੀ ਹੈ। ਖਾਨ ਸਾਬ੍ਹ ਦੇ ਪਿਤਾ ਦੇ ਦੇਹਾਂਤ ਦੀ ਖਬਰ ਅਜਿਹੇ ਸਮੇਂ ਸੁਣਨ ‘ਚ ਆਈ ਹੈ ਜਦੋਂ ਹਾਲੇ ਕੁਝ ਦਿਨ ਪਹਿਲਾਂ ਹੀ ਮਾਤਾ ਦਾ ਦੇਹਾਂਤ ਹੋ ਗਿਆ ਹੋ ਸੀ।