ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੋਹਾਨ ਵੱਲੋਂ ਵੱਖ ਵੱਖ ਸੂਬਿਆਂ ਦੇ ਖੇਤੀਬਾੜੀ ਮੰਤਰੀਆਂ ਨਾਲ ਖੇਤੀਬਾੜੀ ਸੇਕ੍ਟਰ ਵਿੱਚ ਆ ਰਹੀਆਂ ਸੱਮਸਿਆਵਾਂ ਦੇ ਸੁਧਾਰਾਂ ਸੰਬੰਧੀ ਵਰਚੁਅਲ ਮੀਟਿੰਗ ਰਖਵਾਈ ਗਈ। ਜਿਸ ਵਿੱਚ ਵੱਖ ਵੱਖ ਸੂਬਿਆਂ ਤੋਂ ਖੇਤੀਬਾੜੀ ਮੰਤਰੀਆਂ ਵੱਲੋਂ ਸੱਮਸਿਆਵਾਂ ਰੱਖੀਆਂ ਗਈਆਂ। ਇਸ ਦੌਰਾਨ ਹੀ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡਿਆਂ ਨੇ ਪੰਜਾਬ ਦੇ ਖੇਤੀਬਾੜੀ ਦੇ ਮੁੱਦੇ ਚੁੱਕੇ।
ਗੁਰਮੀਤ ਸਿੰਘ ਖੁੱਡੀਆਂ ਨੇ ਮੀਟਿੰਗ ਦੌਰਾਨ ਦੱਸਿਆ ਕਿ ਪੰਜਾਬ ਦੇ ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 40 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਹਨ। ਉਹਨਾਂ ਦੀ ਸਿਹਤ ਦਿਨ ਬ ਦਿਨ ਵਿਗੜ ਰਹੀ ਹੈ। ਇਸ ਦੇ ਬਾਵਜੂਦ ਵੀ ਕੇਂਦਰੀ ਸਰਕਾਰ ਇਸ ਮੁੱਦੇ ‘ਤੇ ਕੋਈ ਧਿਆਨ ਨਹੀਂ ਦੇ ਰਹੀ ਅਤੇ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਨਹੀਂ ਹੈ।
ਇਸ ਦੇ ਨਾਲ ਹੀ ਉਹਨਾਂ ਨੇ ਪਰਾਲੀ ਸਾੜਨ ਦੇ ਮੁੱਦੇ ‘ਤੇ ਵੀ ਗੱਲ ਕੀਤੀ ਜਿਸ ਵਿੱਚ ਉਹਨਾਂ ਦੱਸਿਆ ਕਿ ਕਿਸਾਨ ਜੇਕਰ ਪਰਾਲੀ ਨੂੰ ਜਮੀਨ ਵਿੱਚ ਹੀ ਵਾਹੁੰਦੇ ਹਨ ਤਾਂ ਉਹਨਾਂ ਨੂੰ ਵਾਧੂ ਖਰਚਾ ਪੈਂਦਾ ਹੈ। ਇਸ ਲਈ ਕੇਂਦਰ ਸਰਕਾਰ ਨੂੰ ਇਸ ਮੁੱਦੇ ਤੇ ਗੌਰ ਕਰਨੀ ਚਾਹੀਦੀ ਹੈ ਤੇ ਜੇਕਰ ਕੇਂਦਰ ਸਰਕਾਰ ਪਰਾਲੀ ਨੂੰ ਵਿਗਿਆਨਕ ਪ੍ਰਬੰਧ ਨਾਲ ਖਤਮ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ। ਕਿਸਾਨਾਂ ਨੂੰ ਸਬਸਿਡੀ ਦੇਣੀ ਚਾਹੀਦੀ ਹੈ।