Punjab Drug Kingpin : ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਕੇਸ ਦੇ ਸਰਗਨਾ ਜਗਦੀਸ਼ ਭੋਲਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ। ਭੋਲਾ ਦੀ ਮਾਂ ਦੀ 8 ਜੂਨ ਨੂੰ ਮੌਤ ਹੋ ਗਈ ਸੀ। ਇਸ ਕਾਰਨ ਭੋਲਾ ਨੂੰ ਰਸਮਾਂ ਪੂਰੀਆਂ ਕਰਨ ਅਤੇ ਮਾਤਾ ਦੀਆਂ ਅਸਥੀਆਂ ਵਿਸਰਜਣ ਲਈ ਹਾਈ ਕੋਰਟ ਤੋਂ 19 ਜੂਨ ਤੱਕ ਦਾ ਸਮਾਂ ਮਿਲਿਆ ਹੈ।
ਹਾਈਕੋਰਟ ਨੇ ਭੋਲਾ ਨੂੰ 16 ਜੂਨ ਤੋਂ 18 ਜੂਨ ਤੱਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਅਖੰਡ ਪਾਠ ਕਰਨ ਅਤੇ 19 ਜੂਨ ਨੂੰ ਅਸਥੀਆਂ ਦੇ ਵਿਸਰਜਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਹੈ। ਪਰ ਉਸ ਨੂੰ ਪੁਲਿਸ ਹਿਰਾਸਤ ਵਿਚ ਰਹਿੰਦਿਆਂ ਸਾਰੀਆਂ ਰਸਮਾਂ ਪੂਰੀਆਂ ਕਰਨੀਆਂ ਪੈਣਗੀਆਂ। ਇਸ ਦੇ ਲਈ ਭੋਲਾ ਦੀ ਨਿਗਰਾਨੀ ਦੀ ਜ਼ਿੰਮੇਵਾਰੀ ਦੋ ਆਈਪੀਐਸ ਅਧਿਕਾਰੀਆਂ, ਇੱਕ ਪੁਰਸ਼ ਅਤੇ ਇੱਕ ਮਹਿਲਾ ਅਧਿਕਾਰੀ ਨੂੰ ਸੌਂਪੀ ਗਈ ਹੈ।
ਬਠਿੰਡਾ ਦੇ ਡੀਸੀ ਨੂੰ ਵੀ ਨਿਗਰਾਨੀ ਰੱਖਣ ਦੇ ਹੁਕਮ ਦਿੱਤੇ ਹਨ। ਮੁਲਜ਼ਮ ਭੋਲਾ ਨੂੰ ਸਾਰੀਆਂ ਰਸਮਾਂ ਪੂਰੀਆਂ ਕਰਨ ਮਗਰੋਂ ਅਸਥੀਆਂ ਜਲਾਉਣ ਮਗਰੋਂ ਮੁੜ ਜੇਲ੍ਹ ਲਿਆਂਦਾ ਜਾਵੇਗਾ।
ਹਜ਼ਾਰਾਂ ਕਰੋੜ ਦਾ ਸਿੰਥੈਟਿਕ ਡਰੱਗ ਮਾਮਲਾ
ਜਗਦੀਸ਼ ਭੋਲਾ ਇੱਕ ਅੰਤਰਰਾਸ਼ਟਰੀ ਪਹਿਲਵਾਨ ਰਿਹਾ ਹੈ ਤੇ ਅਰਜੁਨ ਅਵਾਰਡ ਜੇਤੂ ਵੀ ਹੈ। ਉਹ ਪੰਜਾਬ ਪੁਲਿਸ ਵਿੱਚ ਡੀਐਸਪੀ ਦੇ ਅਹੁਦੇ ’ਤੇ ਭਰਤੀ ਹੋਇਆ ਸੀ। ਸਾਲ 2013 ‘ਚ ਭੋਲਾ ਖਿਲਾਫ 6,000 ਕਰੋੜ ਰੁਪਏ ਦੇ ਸਿੰਥੈਟਿਕ ਡਰੱਗ ਮਾਮਲੇ ਦਾ ਪਰਦਾਫਾਸ਼ ਹੋਇਆ। ਜਾਂਚ ਤੋਂ ਪਤਾ ਲੱਗਾ ਕਿ ਉਹ ਡਰੱਗਜ਼ ਕੇਸ ਦਾ ਮਾਸਟਰ ਮਾਈਂਡ ਸੀ। ਭੋਲਾ ਨੂੰ ਡਰੱਗਜ਼ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਉਦੋਂ ਤੋਂ ਉਹ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h