ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਵਿਸ਼ਾਲ ਕੀਰਤਨ ਸਜਾਇਆ ਗਿਆ। ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 6 ਜਨਵਰੀ ਨੂੰ ਮਨਾਇਆ ਜਾ ਰਿਹਾ ਹੈ। ਇਸ ਕੀਰਤਨ ਦੀ ਸ਼ੁਰੂਆਤ ਸ਼੍ਰੀ ਹਰਮਿੰਦਰ ਸਾਹਿਬ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਅਤੇ ਗੁਰੂ ਗ੍ਰੰਥ ਸਾਹਿਬ ਸਾਹਿਬ ਜੀ ਦੀ ਛਤਰ ਛਾਇਆ ਹੇਠ ਹੋਈ।
ਜਿਸ ਵਿੱਚ ਸ਼੍ਰੀ ਹਰਮਿੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਪਾਲਕੀ ਵਿੱਚ ਸ਼ੁਸ਼ੋਬਿਤ ਕੀਤਾ ਅਤੇ ਸੰਗਤ ਨੂੰ ਕਿਹਾ ਕਿ ਦੁਨੀਆਂ ਦੇ ਧਾਰਮਿਕ ਇਤਿਹਾਸ ਵਿੱਚ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਲਾਸਾਨੀ ਪ੍ਰੇਰਨਾਦਾਇਕ ਹੈ।
ਇਸ ਦੌਰਾਨ ਗਿਆਨੀ ਰਘੁਬੀਰ ਸਿੰਘ ਨੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸੰਗਤ ਨੂੰ ਬਾਣੀ ਨਾਲ ਜੁੜਨ ਦੀ ਕੀਤੀ ਅਪੀਲ ਕੀਤੀ ਅਤੇ ਪ੍ਰੇਰਿਆ। ਕੀਰਤਨ ਵਿੱਚ ਵੱਖ ਵੱਖ ਗਤਕਾ ਜਥਿਆਂ ਅਤੇ ਬੈਂਡ ਪਾਰਟੀਆਂ ਨੇ ਸ਼ਿਰਕਤ ਕੀਤੀ।