ਪੰਜਾਬ ਅਤੇ ਹਰਿਆਣਾ ਦੀਆਂ 26 ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਮਾਰਚ ਦਾ ਐਲਾਨ ਕੀਤਾ ਹੈ। ਇਸ ਵਿਚਾਲੇ ਖ਼ਬਰ ਸਾਹਮਣੇ ਆਈ ਹੈ ਕਿ ਅੰਦੋਲਨ ਤੋਂ ਪਹਿਲਾ ਕਿਸਾਨਾਂ ਉੱਤੇ ਵੱਡਾ ਐਕਸ਼ਨ ਲਿਆ ਗਿਆ ਹੈ। ਦਰਅਸ਼ਲ ਹਾਲ ਹੀ ਵਿੱਚ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਕਨਵੀਨਰ ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਦਾ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਅੱਜ ਦੂਜੇ ਪਾਸੇ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਸ਼ੰਭੂ, ਖਨੌਰੀ ਸਮੇਤ ਪੰਜਾਬ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਦਿੱਲੀ ਨਾਲ ਲੱਗਦੇ ਸਿੰਘੂ ਅਤੇ ਟਿੱਕਰੀ ਸਰਹੱਦ ‘ਤੇ ਵੀ ਸੀਮਿੰਟ ਦੇ ਬੈਰੀਕੇਡ ਲਗਾਏ ਗਏ ਹਨ। ਇਸ ਵਿਚਾਲੇ ਅੱਜ ਕਿਸਾਨ ਦਿੱਲੀ ਵੱਲ ਕੂਚ ਕਰਨਗੇ।