ਐਤਵਾਰ, ਮਈ 25, 2025 06:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ‘ਤੇ ਕਿਸਾਨ ਮੋਰਚੇ ਵੱਲੋਂ 29 ਨੂੰ ਵਹੀਰਾਂ ਘੱਤ ਕੇ ਪਹੁੰਚਣ ਦਾ ਸੱਦਾ

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮੰਨੀਆਂ ਮੰਗਾਂ ਲਾਗੂ ਕਰਨ 'ਚ ਪੰਜਾਬ ਸਰਕਾਰ ਵੱਲੋਂ ਲਗਾਤਾਰ ਵੱਟੀ ਚੁੱਪ ਨੂੰ ਤੁੜਵਾਉਣ ਲਈ ਸਾਰੇ ਕਿਸਾਨਾਂ, ਮਜ਼ਦੂਰਾਂ ਮਾਂਵਾਂ ਭੈਣਾਂ ਨੂੰ ਪਰਵਾਰਾਂ ਸਮੇਤ ਪੱਕੇ ਮੋਰਚੇ ਚ ਸੰਗਰੂਰ ਵਹੀਰਾਂ ਘੱਤ ਕੇ ਪਹੁੰਚਣ ਦਾ ਸੱਦਾ ਦਿੰਦਿਆਂ ਕਿਹਾ ਕਿ

by Bharat Thapa
ਅਕਤੂਬਰ 26, 2022
in Featured, Featured News, ਪੰਜਾਬ
0

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮੰਨੀਆਂ ਮੰਗਾਂ ਲਾਗੂ ਕਰਨ ‘ਚ ਪੰਜਾਬ ਸਰਕਾਰ ਵੱਲੋਂ ਲਗਾਤਾਰ ਵੱਟੀ ਚੁੱਪ ਨੂੰ ਤੁੜਵਾਉਣ ਲਈ ਸਾਰੇ ਕਿਸਾਨਾਂ, ਮਜ਼ਦੂਰਾਂ ਮਾਂਵਾਂ ਭੈਣਾਂ ਨੂੰ ਪਰਵਾਰਾਂ ਸਮੇਤ ਪੱਕੇ ਮੋਰਚੇ ਚ ਸੰਗਰੂਰ ਵਹੀਰਾਂ ਘੱਤ ਕੇ ਪਹੁੰਚਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਜਾਣ ਬੁੱਝ ਕੇ ਘੇਸਲ ਵੱਟੀ ਹੋਈ ਹੈ ਇਸ ਲਈ ਸੰਘਰਸ਼ ਨੂੰ ਤੇਜ਼ ਕਰਨ ਦੀ ਅਣਸਰਦੀ ਲੋੜ ਹੈ।

ਇਕੱਠ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੋਸ਼ ਲਾਇਆ ਕਿ ਮੋਰਚੇ ਦੌਰਾਨ ਸ਼ਹੀਦ ਹੋਏ ਦੋ ਕਿਸਾਨਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਦੇ ਮੁਆਵਜ਼ੇ ਬਾਰੇ ਵੀ ਸਰਕਾਰ ਚੁੱਪ ਧਾਰੀ ਬੈਠੀ ਹੈ ਅਤੇ ਉਲਟਾ ਬੇਹੂਦਾ ਬਜ਼ੁਰਗਾਂ ਨੂੰ ਸੰਘਰਸ਼ ਚ ਨਾ ਲਿਆਉਣ ਦੀ ਮੱਤ ਦੇ ਰਹੀ ਹੈ। ਠੋਸ ਸੁਝਾਵਾਂ ਸਮੇਤ ਪਹਿਲੇ ਦਿਨਾ ਚ ਭੇਜੇ ਗਏ ਯਾਦ ਪੱਤਰ ‘ਚ ਦਰਜ ਮੰਗਾਂ ਬਾਰੇ ਵੀ ਜ਼ਿਲ੍ਹਾ ਸੰਗਰੂਰ ਦੇ ਅਧਿਕਾਰੀਆਂ ਰਾਹੀਂ ਤਾਂ ਵਾਰ ਵਾਰ ਕੁੱਝ ਵੇਰਵੇ ਭੇਜੇ ਜਾ ਰਹੇ ਹਨ ਪ੍ਰੰਤੂ ਕਿਸਾਨ ਆਗੂਆਂ ਵੱਲੋਂ ਇਨ੍ਹਾਂ ਵੇਰਵਿਆਂ ਵਿੱਚ ਸੰਭਵ ਵਾਧੇ ਕਰਨ ਬਾਰੇ ਮੁੱਖ ਮੰਤਰੀ ਦੁਆਰਾ ਸਮਾਂ ਕੱਢਣ ਦੀ ਅਪੀਲ ਲਗਾਤਾਰ ਅਣਸੁਣੀ ਕੀਤੀ ਗਈ ਹੈ ਅਤੇ ਅੱਜ ਤੱਕ ਚੁੱਪ ਵੱਟੀ ਹੋਈ ਹੈ।

ਯਾਦ ਪੱਤਰ ਵਿੱਚ ਪੰਜਾਬ ਦੇ ਹਿੱਸੇ ਆਏ ਦਰਿਆਈ ਪਾਣੀਆਂ ਦੀ ਖੇਤੀ ਲਈ ਪੂਰੀ ਪੂਰੀ ਵਰਤੋਂ ਦਾ ਰੋਡ ਮੈਪ ਤਿਆਰ ਕਰਕੇ ਕਿਸਾਨਾਂ ਨੂੰ ਦੇਣ ਅਤੇ ਇਸਦੀ ਨਾਂ-ਮਾਤਰ ਵਰਤੋਂ ਬਾਰੇ ਲੋਕ ਸਭਾ ਵਿੱਚ ਪੇਸ਼ ਕੀਤੀ ਗਈ ਰਿਪੋਰਟ ਸਮੇਤ ਪੰਜਾਬ ਖੇਤੀਬਾੜੀ ਵਿਭਾਗ ਦੇ ਵੇਰਵੇ ਵੀ ਜਨਤਕ ਕੀਤੇ ਜਾਣ। ਜ਼ੀਰੇ ਨੇੜੇ ਪ੍ਰਦੂਸ਼ਣ ਦਾ ਗੜ੍ਹ ਬਣੀ ਦੀਪ ਮਲਹੋਤਰਾ ਦੀ ਸ਼ਰਾਬ ਫੈਕਟਰੀ ਦਾ ਪ੍ਰਦੂਸ਼ਣ ਰੋਕਣ ਬਾਰੇ ਜਥੇਬੰਦੀ ਨਾਲ ਬਣੀ ਸਹਿਮਤੀ ਅਨੁਸਾਰ ਇਸ ਫੈਕਟਰੀ ਨੂੰ ਤੁਰਤ ਬੰਦ ਕਰਨ; ਪੀਣ ਵਾਲੇ ਪਾਣੀ ਦੀ ਸਪਲਾਈ ਦੇ ਨਿੱਜੀਕਰਨ ਬਾਰੇ ਪੰਜਾਬ ਦੀਆਂ ਪਹਿਲੀਆਂ ਸਰਕਾਰਾਂ ਵੱਲੋਂ ਸੰਸਾਰ ਬੈਂਕ ਨਾਲ ਕੀਤੇ ਸਮਝੌਤੇ ਰੱਦ ਕਰਨ ਅਤੇ ਪੀਣ ਵਾਲੇ ਸਾਫ਼ ਪਾਣੀ ਲਈ ਸਰਕਾਰੀ ਜਲ ਸਪਲਾਈ ਪ੍ਰਬੰਧ ਪਹਿਲਾਂ ਵਾਂਗ ਮੁੜ ਬਹਾਲ ਕਰਨ ਬਾਰੇ ਠੋਸ ਰੋਡ ਮੈਪ ਬਣਾਉਣ ਦਾ ਵਚਨ ਦਿੱਤਾ ਜਾਵੇ।

ਭਾਰਤ ਮਾਲ਼ਾ ਹਾਈਵੇ ਪ੍ਰਾਜੈਕਟ ਲਈ ਜਬਰੀ ਜ਼ਮੀਨਾਂ ਐਕਵਾਇਰ ਕਰਨ ਖ਼ਿਲਾਫ਼ ਚਾਰ ਜ਼ਿਲ੍ਹਿਆਂ ਵਿੱਚ ਲਗਾਤਾਰ ਧਰਨੇ ਲਾਈ ਬੈਠੇ ਕਿਸਾਨਾਂ ਨੂੰ ਮੀਟਿੰਗ ਵਿੱਚ ਤਹਿ ਹੋਏ ਤਰੀਕੇ ਮੁਤਾਬਕ ਮੁਆਵਜ਼ੇ ਦੀ ਰਾਸ਼ੀ ਜਾਰੀ ਕਰਨ ਦਾ ਫੈਸਲਾ ਸਿਰੇ ਲਾ ਕੇ ਘਰੀਂ ਤੋਰਿਆ ਜਾਵੇ।ਆਪਣੀ ਜ਼ਮੀਨ ਨੂੰ ਨਿਰਵਿਘਨ ਪੱਧਰ/ਨੀਵੀਂ ਕਰਨ ਲਈ ਵਾਹੀਯੋਗ ਜ਼ਮੀਨ ਨੂੰ ਮਾਈਨਿੰਗ ਕਾਨੂੰਨ ‘ਚੋਂ ਬਾਹਰ ਕੱਢਿਆ ਜਾਵੇ। ਔਸਤ ਝਾੜ ਅਤੇ ਕਾਸ਼ਤ ਗਰਦੌਰੀ ਦੀਆਂ ਸ਼ਰਤਾਂ ਰੱਦ ਕਰਕੇ ਅਤੇ ਨਮੀ 22% ਕਰਕੇ ਝੋਨੇ ਦੀ ਨਿਰਵਿਘਨ ਖਰੀਦ ਦੀ ਗਰੰਟੀ ਕੀਤੀ ਜਾਵੇ। ਝੋਨੇ ਦੀ ਥਾਂ ਸੌਣੀ ਦੀਆਂ ਹੋਰ ਫ਼ਸਲਾਂ ਦੀ ਲਾਭਕਾਰੀ ਐੱਮ ਐੱਸ ਪੀ ਮਿਥ ਕੇ ਪੂਰੀ ਖ੍ਰੀਦ ਦੀ ਕਾਨੂੰਨੀ ਗਰੰਟੀ ਲਈ ਠੋਸ ਰੋਡ ਮੈਪ ਲਿਆਉਣ ਦਾ ਵਾਅਦਾ ਕੀਤਾ ਜਾਵੇ।

ਕੁਦਰਤੀ ਕਰੋਪੀਆਂ ਜਾਂ ਨਵੇਂ ਨਵੇਂ ਰੋਗਾਂ ਸੁੰਡੀਆਂ ਨਾਲ ਹੋਏ ਸਾਰੀਆਂ ਫਸਲਾਂ ਦੇ ਖਰਾਬੇ ਦੀ ਰਹਿੰਦੀ ਗਰਦੌਰੀ ਤੁਰੰਤ ਮੁਕੰਮਲ ਕਰਕੇ ਤਹਿਸ਼ੁਦਾ ਮੁਆਵਜ਼ੇ ਕਾਸ਼ਤਕਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਵੰਡਣ ਦਾ ਕੰਮ ਤੁਰੰਤ ਨਿਪਟਾਇਆ ਜਾਵੇ। ਲੰਪੀ ਸਕਿਨ ਰੋਗ ਨਾਲ ਮਰੀਆਂ ਗਊਆਂ ਦਾ ਮੁਆਵਜ਼ਾ ਦੇਣ, ਭੰਗਾਲਾ(ਫਾਜਿਲਕਾ) ਵਿਖੇ 1300 ਏਕੜ ਰਕਬੇ ਨੂੰ ਬੰਦ ਪਏ ਨਹਿਰੀ ਪਾਣੀ ਦੀ ਸਪਲਾਈ ਬਹਾਲ ਕਰਨ ਅਤੇ ਅਬਾਦਕਾਰਾਂ ਨੂੰ ਨਾ ਉਜਾੜਨ ਦੇ ਮੀਟਿੰਗ ਵਿੱਚ ਨਿੱਬੜੇ ਠੋਸ ਕੇਸਾਂ ਦੇ ਨਿਪਟਾਰੇ ਲਈ ਲੋੜੀਂਦੇ ਲਿਖਤੀ ਦਸਤਾਵੇਜ਼ ਸੌਂਪੇ ਜਾਣ। ਬਿਨਾਂ ਸਾੜੇ ਪਰਾਲੀ ਦੇ ਨਿਪਟਾਰੇ ਲਈ 200 ਪ੍ਰਤੀ ਕੁਇੰਟਲ ਬੋਨਸ ਦੇਣਾ ਤਾਂ ਦੂਰ ਦੀ ਗੱਲ ਰਹੀ, ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਉੱਤੇ ਸਖ਼ਤੀ ਬੰਦ ਕਰਨ ਦੀ ਖ਼ੁਦ ਮੰਨੀ ਹੋਈ ਮੰਗ ਨੂੰ ਠੋਸ ਰੂਪ ਵਿੱਚ ਲਾਗੂ ਕਰਨ ਬਾਰੇ ਲਿਖਤੀ ਹਦਾਇਤਨਾਮਾ ਜਾਰੀ ਕੀਤਾ ਜਾਵੇ। ਇਕੱਠ ਨੂੰ ਸੰਬੋਧਨ ਕਰਦੇ ਬਸੰਤ ਸਿੰਘ ਕੋਠਾ ਗੁਰੂ, ਬਿੱਟੂ ਮੱਲਣ ਬਲਾਕ ਪ੍ਰਧਾਨ ਗਿੱਦੜਬਾਹਾ ਅਤੇ ਅੱਜ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੈਠੂਕੇ, ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਸੂਬਾ ਆਗੂ ਰੂਪ ਸਿੰਘ ਛੰਨਾ,ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਮੋਰਚੇ ਚ ਹਾਜ਼ਰੀ ਲਵਾਈ।

Tags: agreed demandscm mannKisan Morchenon-implementationpropunjabtvpunjab
Share219Tweet137Share55

Related Posts

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025

Health Fitness Tips: ਕੀ ਰੋਟੀ ਦੁੱਧ ਤੇ ਮਿੱਠਾ ਛੱਡਣ ਨਾਲ ਔਰਤਾਂ ਹੋ ਜਾਂਦੀਆਂ ਹਨ ਫਿੱਟ, ਕਿੰਨਾ ਕੁ ਹੈ ਠੀਕ

ਮਈ 23, 2025

ਬਿੱਲੀ ਨੂੰ ਕੀਤਾ ਪੁਲਿਸ ਨੇ ਗ੍ਰਿਫ਼ਤਾਰ, ਗੁਨਾਹ ਸੁਣ ਹੋ ਜਾਓਗੇ ਹੈਰਾਨ, ਪੜ੍ਹੋ ਪੂਰੀ ਖਬਰ

ਮਈ 23, 2025

ਸਮਾਰਟਫੋਨ ਜਾਂ ਲੈਪਟਾਪ ਨਹੀਂ, ਬਣਾਇਆ ਜਾ ਰਿਹਾ ਅਜਿਹਾ ਗੈਜੇਟ AI ਨਾਲ ਹੋਵੇਗਾ ਭਰਪੂਰ

ਮਈ 23, 2025

Summer Holiday Update: ਗਰਮੀ ਨੂੰ ਦੇਖਦੇ ਹੋਏ ਇਸ ਸ਼ਹਿਰ ਦੇ ਸਕੂਲਾਂ ਨੂੰ ਛੁੱਟੀਆਂ ਦਾ ਹੋਇਆ ਐਲਾਨ

ਮਈ 23, 2025

ਕਬਾੜ ਦੇ ਕੰਮ ਪਿੱਛੇ ਚਲਾ ਰਿਹਾ ਸੀ ਵਿਅਕਤੀ ਅਜਿਹਾ ਨੈਟਵਰਕ ਹੋਇਆ ਖੁਲਾਸਾ

ਮਈ 23, 2025
Load More

Recent News

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025

Health Fitness Tips: ਕੀ ਰੋਟੀ ਦੁੱਧ ਤੇ ਮਿੱਠਾ ਛੱਡਣ ਨਾਲ ਔਰਤਾਂ ਹੋ ਜਾਂਦੀਆਂ ਹਨ ਫਿੱਟ, ਕਿੰਨਾ ਕੁ ਹੈ ਠੀਕ

ਮਈ 23, 2025

ਬਿੱਲੀ ਨੂੰ ਕੀਤਾ ਪੁਲਿਸ ਨੇ ਗ੍ਰਿਫ਼ਤਾਰ, ਗੁਨਾਹ ਸੁਣ ਹੋ ਜਾਓਗੇ ਹੈਰਾਨ, ਪੜ੍ਹੋ ਪੂਰੀ ਖਬਰ

ਮਈ 23, 2025

ਸਮਾਰਟਫੋਨ ਜਾਂ ਲੈਪਟਾਪ ਨਹੀਂ, ਬਣਾਇਆ ਜਾ ਰਿਹਾ ਅਜਿਹਾ ਗੈਜੇਟ AI ਨਾਲ ਹੋਵੇਗਾ ਭਰਪੂਰ

ਮਈ 23, 2025

Summer Holiday Update: ਗਰਮੀ ਨੂੰ ਦੇਖਦੇ ਹੋਏ ਇਸ ਸ਼ਹਿਰ ਦੇ ਸਕੂਲਾਂ ਨੂੰ ਛੁੱਟੀਆਂ ਦਾ ਹੋਇਆ ਐਲਾਨ

ਮਈ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.