Kite flying Competition in Punjab: ਪੰਜਾਬ ‘ਚ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ 11 ਜੂਨ ਨੂੰ ਹੈਰੀਟੇਜ ਫੈਸਟੀਵਲ ਦਾ ਐਲਾਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਪਤੰਗ ਬਾਜ਼ੀ ਦਾ ਮੇਲਾ ਹਰ ਸਾਲ ਫ਼ਿਰੋਜ਼ਪੁਰ ਵਿੱਚ ਕਰਵਾਇਆ ਜਾਵੇਗਾ। ਨਾਲ ਹੀ ਮੰਤਰੀ ਨੇ ਕਿਹਾ ਕਿ ਸਭ ਤੋਂ ਉੱਚੀ ਪਤੰਗ ਉਡਾਉਣ ਵਾਲੇ ਨੂੰ 5 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਹੋਣ ਵਾਲੇ ਫੈਸਟੀਵਲਾਂ ਦਾ ਐਲਾਨ ਕੀਤਾ।
ਜਾਣੋ ਕਿਹੜੇ-ਕਿਹੜੇ ਜ਼ਿਲ੍ਹੇ ‘ਚ ਹੋਣਗੇ ਕਿਹੜੇ ਫੈਸਟੀਵਲ
ਸ੍ਰੀ ਅੰਨਦਪੁਰ ਸਾਹਿਬ ਦੀ ਧਰਤੀ ਤੇ ਨਿਹੰਗ ਮੇਲਾ ਕਰਵਾਇਆ ਜਾ ਰਿਹਾ ਹੈ l ਹਰ ਸਾਲ ਪੰਜਾਬ ਵਿੱਚ ਨਿਹੰਗ Olmipic ਕਰਵਾਏ ਜਾਣਗੇl
ਜਲੰਧਰ ‘ਚ ਪਹਿਲੀ ਵਾਰ ਘੋੜ ਸਵਾਰ ਖੇਡਾਂ ਕਰਵਾਇਆ ਜਾਣਗੀਆਂ।
ਪਿੰਡਾਂ ਕਲਾ ਤੇ ਦਸਤਕਾਰੀ ਫਾਜ਼ਿਲਕਾ ਵਿੱਚ Handy craft festival ਕਰਵਾਇਆ ਜਾਵੇਗਾl
ਰੋਪੜ ਤੇ ਪਠਾਨਕੋਟ ਵਿੱਚ ਸਲਾਨਾ Advancher ਸਪੋਰਟ festival ਕਰਵਾਇਆ ਜਾਵੇਗਾl
ਮੇਲਕੋਟਲਾਂ ਵਿੱਚ ਸੂਫ਼ੀ ਸੰਗੀਤ ਉਤਸਵ ਕਰਵਾਇਆ ਜਾਵੇਗਾl
ਹਰ ਸਾਲ ਸੰਗਰੂਰ ਵਿੱਚ ਤੀਆ ਦਾ ਤਿਹਾਉਰ ਮਨਾਇਆ ਜਾਵੇਗਾ।
ਹੁਸ਼ਿਆਰਪੁਰ ਵਿੱਚ ਨੈਚਰ ਫੈਸਟੀਵਲ ਕਰਵਾਇਆ ਜਾਵੇਗਾ l
ਪਠਾਨਕੋਟ ਵਿੱਚ ਖੂਬਸੂਰਤ ਦਰੀਆ ਹਨ ਜਿਸ ਕਰਕੇ ਇੱਥੇ ਰੀਵਰ ਫੈਸਟੀਵਲ ਕਰਵਾਈਆ ਜਾਵੇਗਾ। ਇਸੇ ਤਰ੍ਹਾਂ ਗੁਰਦਾਸਪੁਰ ਵਿੱਚ ਹਰੀ ਸਿੱਖ ਨਲੁਆ ਨੂੰ ਸਮਰਪਿਤ ਜੋਸ਼ ਫੈਸਟੀਵਲ ਕਰਵਾਇਆ ਜਾਵੇਗਾ ਤੇ Airforce ਅਤੇ ਆਦਮੀ ਦੀ ਪ੍ਰਦਰਸ਼ਨੀ ਲਗਾਈ ਜਾਵੇਗੀ l
ਇਸੇ ਤਰ੍ਹਾਂ ਮਾਨਸਾ ਵਿੱਚ ਟੀਬਿਆਂ ਦਾ ਮੇਲਾ ਕਰਵਾਇਆ ਜਾਵੇਗਾl ਅਨਮੋਲ ਗਗਨ ਮਾਨ ਨੇ ਕਿਹਾ ਕਿ ਗੁਰੂਆਂ ਦੀ ਧਰਤੀ ਅੰਮ੍ਰਿਤਸਰ ‘ਚ ਸਬ ਤੋਂ ਵੱਡੀ ਫੈਸਟੀਵਲ ‘ਰੰਗਲਾ ਪੰਜਾਬ’ ਫੈਸਟੀਵਲ ਕਰਵਾਇਆ ਜਾਵੇਗਾ, ਜਿਸ ਵਿੱਚ ਪੰਜਾਬ ਦੇ ਸੱਭਿਆਚਾਰ ਦੇ ਹਰ ਪੱਖ ਦੇਖਾਇਆ ਜਾਵੇਗਾl ਨਾਲ ਹੀ ਇਸ ਦੇ ਲਈ ਐਨਆਰਆਈਜ਼ ਨੂੰ ਖਾਸ ਤੌਰ ‘ਤੇ ਸੱਦਾ ਦਿੱਤਾ ਜਾਵੇਗਾ। ਮੰਤਰੀ ਨੇ ਦੱਸਿਆ ਕਿ ਅੰਮ੍ਰਿਤਸਰ ਵਿਖੇ ਰੰਗਲਾ ਪੰਜਾਬ ਤਿਉਹਾਰ ਜਨਵਰੀ ਵਿਚ ਹੋਵੇਗਾ ਜਿਸ ਵਿਚ ਪੰਜਾਬੀ ਸੱਭਿਆਚਾਰ ਦੇ ਸਾਰੇ ਪਹਿਲੂਆਂ ਨੂੰ ਇੱਕ ਥਾਂ ਤੇ ਪ੍ਰਦਰਸ਼ਿਤ ਕੀਤਾ ਜਾਵੇਗਾ ਜਿਸ ਵਿੱਚ ਉੱਘੇ ਨਾਵਲਕਾਰ ਅਤੇ ਕਵੀ ਹਿੱਸਾ ਲੈਣਗੇ। ਪੰਜਾਬ ਦੇ ਸੁਆਦਲੇ ਪਕਵਾਨ ਮੁਕਾਬਲੇ ਕਰਵਾਏ ਜਾਣਗੇ। ਪੰਜਾਬ ਦੇ ਸੱਭਿਆਚਾਰ ਨੂੰ ਦਰਸਾਉਂਦੇ ਰੰਗਾ ਰੰਗ ਪ੍ਰੋਗਰਾਮ ਕਰਵਾਏ ਜਾਣਗੇ ਅਤੇ ਪੰਜਾਬ ਦੀ ਕਲਾ ਅਤੇ ਸ਼ਿਲਪਕਾਰੀ ਪੇਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਲਦੀ ਹੀ ਮੁਹਾਲੀ ਵਿਖੇ ਸੈਰ ਸਪਾਟਾ ਸੰਮੇਲਨ ਅਤੇ ਪੰਜਾਬ ਟਰੈਵਲ ਮਾਰਟ ਆਯੋਜਿਤ ਕੀਤਾ ਜਾਵੇਗਾ।
ਮੰਤਰੀ ਨੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਨੂੰ ‘ਰੰਗਲਾ ਪੰਜਾਬ ਬਣਾਉਣ ਲਈ ਸੈਰ ਸਪਾਟਾ ਖੇਤਰ ‘ਚ ਨਵੀਂ ਪਹਿਲਕਦਮੀਆਂ ਉਲੀਕੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਿਹੰਗ ਓਲੰਪਿਕ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਤਰਨਤਾਰਨ ‘ਚ ਦਾਰਾ ਸਿੰਘ ਛਿੰਝ ਓਲੰਪਿਕ ਸਰੂਆਤ ਹੋਵੇਗੀ ਜਿਸ ਵਿੱਚ ਜੇਤੂ ਨੂੰ ਸੂਬਾ ਸਰਕਾਰ ਵੱਲੋਂ 10 ਲੱਖ ਦਾ ਇਨਾਮ ਤੇ ਰੁਸਤਮ ਏ ਪੰਜਾਬ ਦਾ ਖਿਤਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰੋਪੜ ਅਤੇ ਪਠਾਨਕੋਟ ਵਿੱਚ ਸਾਲਾਨਾ ਸਪੋਰਟਸ ਫੈਸਟੀਵਲ ਵੀ ਸ਼ੁਰੂ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਗੁਰਦਾਸਪੁਰ ਚ ਪਹਿਲਾ ਸਰਦਾਰ ਹਰੀ ਸਿੰਘ ਨਲਵਾ ਜੋਸ਼ ਫੈਸਟੀਵਲ ਸ਼ੁਰੂ ਕੀਤਾ ਜਾਵੇਗਾ ਜੋਕਿ ਪੰਜਾਬੀਆਂ ਦੀ ਬਹਾਦਰੀ ਨੂੰ ਉਜਾਗਰ ਕਰੇਗਾ।
ਇਸ ਮੌਕੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਸਿੰਘ,ਕਿਰਪਾਲ ਸਿੰਘ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਸੰਚਾਲਕ ਸੋਨਾਲੀ ਗਿਰੀ ਅਤੇ ਹੋਰ ਉੱਘੇ ਪਤਵੰਤਿਆਂ ਸਮੇਤ ਅਧਿਕਾਰੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h