Benefits of kiwi – ਕੀਵੀ ਇਕ ਅਜਿਹਾ ਫਲ ਹੈ ਜੋ ਆਪਣੇ ਵੱਖਰੇ ਸਵਾਦ ਲਈ ਜਾਣਿਆ ਜਾਂਦਾ ਹੈ। ਇਹ ਫਲ ਵਿਟਾਮਿਨ ਕੇ, ਈ, ਸੀ, ਫੋਲੇਟ ਅਤੇ ਪੋਟਾਸ਼ੀਅਮ ਨਾਲ ਭਰਪੂਰ ਹੁੰਦਾ ਹੈ। ਇਸ ਦੇ ਖੱਟੇ-ਮਿੱਠੇ ਸੁਆਦ ਲਈ, ਤੁਸੀਂ ਇਸਨੂੰ ਆਪਣੇ ਨਾਸ਼ਤੇ, ਦੁਪਹਿਰ ਦੇ ਖਾਣੇ ਵਿੱਚ ਸ਼ਾਮਲ ਕਰ ਸਕਦੇ ਹੋ। ਇਸ ਫਲ ਦੇ ਬਹੁਤ ਸਾਰੇ ਫਾਇਦੇ ਹਨ ਜਿਵੇਂ ਕਿ ਇਹ ਦਿਲ ਦੀ ਸਿਹਤ, ਪਾਚਨ ਸ਼ਕਤੀ ਅਤੇ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਂਦਾ ਹੈ। ਪਰ, ਇਸਦੇ ਕੁਝ ਨੁਕਸਾਨ ਵੀ ਹੋ ਸਕਦੇ ਹਨ।
ਕੀਵੀ ਵਿੱਚ ਵਿਟਾਮਿਨ, ਫਾਈਬਰ ਅਤੇ ਐਂਟੀਆਕਸੀਡੈਂਟ ਹੁੰਦੇ ਹਨ ਜੋ ਬਹੁਤ ਸਾਰੇ ਸਿਹਤ ਲਾਭ ਪ੍ਰਦਾਨ ਕਰਦੇ ਹਨ। ਇਸ ਦੇ ਫਾਇਦੇ ਹੇਠ ਲਿਖੇ ਅਨੁਸਾਰ ਹਨ:
ਇਮਿਊਨਿਟੀ ਵਧਾਏ:
ਕੀਵੀ ‘ਚ ਵਿਟਾਮਿਨ ਸੀ ਹੁੰਦਾ ਹੈ, ਜੋ ਸਰੀਰ ਦੀ ਇਮਿਊਨਿਟੀ ਸਿਸਟਮ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਦੇ ਨਾਲ ਹੀ ਇਸ ‘ਚ ਐਂਟੀਆਕਸੀਡੈਂਟ ਹੁੰਦੇ ਹਨ, ਜੋ ਸਰੀਰ ‘ਚ ਫ੍ਰੀ ਰੈਡੀਕਲਸ ਨੂੰ ਦੂਰ ਕਰਨ ‘ਚ ਮਦਦ ਕਰਦੇ ਹਨ। ਜਿਸ ਨਾਲ ਸਰੀਰ ਕਈ ਬਿਮਾਰੀਆਂ ਤੋਂ ਬਚਿਆ ਰਹਿੰਦਾ ਹੈ।
ਦਿਲ ਦੀ ਸਿਹਤ ਲਈ ਫਾਇਦੇਮੰਦ :
ਕੀਵੀ ਵਿੱਚ ਅਜਿਹੇ ਗੁਣ ਹੁੰਦੇ ਹਨ ਜੋ ਬਲੱਡ ਪ੍ਰੈਸ਼ਰ ਨੂੰ ਘੱਟ ਰੱਖਦੇ ਹਨ। ਸਹੀ ਬਲੱਡ ਪ੍ਰੈਸ਼ਰ ਹੋਣ ਨਾਲ ਦਿਲ ਦੀ ਬੀਮਾਰੀ ਅਤੇ ਸਟ੍ਰੋਕ ਦਾ ਖਤਰਾ ਘੱਟ ਜਾਂਦਾ ਹੈ।
ਪਾਚਨ ਸ਼ਕਤੀ :
ਕੀਵੀ ਵਿੱਚ ਸਹੀ ਮਾਤਰਾ ਵਿੱਚ ਡਾਈਟਰੀ ਫਾਈਬਰ ਹੁੰਦਾ ਹੈ। ਜਿਸ ਨਾਲ ਕਬਜ਼ ਤੋਂ ਰਾਹਤ ਮਿਲਦੀ ਹੈ। ਇਸ ਦੇ ਨਾਲ ਪੇਟ ਨਾਲ ਜੁੜੀਆਂ ਕਈ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ।
ਭਾਰ ਘਟਾਉਣ ਵਿੱਚ ਮਦਦਗਾਰ :
ਕੀਵੀ ਵਿੱਚ ਕੈਲੋਰੀ ਘੱਟ ਹੁੰਦੀ ਹੈ।ਇਸ ‘ਚ ਚਰਬੀ ਦੀ ਮਾਤਰਾ ਨਾ-ਮਾਤਰ ਹੁੰਦੀ ਹੈ। ਇਸ ਦੇ ਨਾਲ ਹੀ ਇਨ੍ਹਾਂ ‘ਚ ਫਾਈਬਰ ਵੀ ਭਰਪੂਰ ਹੁੰਦਾ ਹੈ। ਇਸ ਲਈ ਇਹ ਭਾਰ ਘਟਾਉਣ ਲਈ ਸੰਪੂਰਣ ਫਲ ਹੈ।
ਅਸਥਮਾ:
ਕੀਵੀ ਵਿੱਚ ਮੌਜੂਦ ਵਿਟਾਮਿਨ ਸੀ ਦਮੇ ਦੇ ਮਰੀਜ਼ਾਂ ਲਈ ਬਹੁਤ ਫਾਇਦੇਮੰਦ ਹੈ। ਦਮੇ ਦੇ ਮਰੀਜਾਂ ਨੂੰ ਇਸਦਾ ਸੇਵਨ ਜਰੂਰ ਕਰਨਾ ਚਾਹੀਦਾ ਹੈ।
ਕੀਵੀ ਦੇ ਕੀ ਨੁਕਸਾਨ ਹੋ ਸਕਦੇ ਹਨ?
ਕੀਵੀ ਖਾਣਾ ਜ਼ਿਆਦਾਤਰ ਲੋਕਾਂ ਲਈ ਸਿਹਤਮੰਦ ਹੁੰਦਾ ਹੈ। ਪਰ ਜੇਕਰ ਤੁਹਾਨੂੰ ਲੈਟੇਕਸ ਐਲਰਜੀ ਹੈ, ਤਾਂ ਤੁਹਾਨੂੰ ਇਸਦੀ ਵਰਤੋਂ ਸਾਵਧਾਨੀ ਨਾਲ ਕਰਨੀ ਚਾਹੀਦੀ ਹੈ। ਲੈਟੇਕਸ ਐਲਰਜੀ ਕੁਦਰਤੀ ਰਬੜ ਦੇ ਲੈਟੇਕਸ ਵਿੱਚ ਪਾਏ ਜਾਣ ਵਾਲੇ ਪ੍ਰੋਟੀਨਾਂ ਲਈ ਇੱਕ ਐਲਰਜੀ ਹੁੰਦੀ ਹੈ ਤੇ ਕੀਵੀ ਵਿੱਚ ਇਹ ਪ੍ਰੋਟੀਨ ਹੁੰਦੇ ਹਨ। ਇਸ ਐਲਰਜੀ ਤੋਂ ਪੀੜਤ ਲੋਕ ਜਦੋਂ ਇਨ੍ਹਾਂ ਨੂੰ ਖਾਂਦੇ ਹਨ ਤਾਂ ਉਨ੍ਹਾਂ ਨੂੰ ਚਮੜੀ ‘ਤੇ ਧੱਫੜ, ਖੁਜਲੀ, ਬੇਹੋਸ਼ੀ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h