Weather Update: ਪੰਜਾਬ ਚੰਡੀਗੜ੍ਹ ਦੇ ਵਿੱਚ ਪਿਛਲੇ ਦਿਨ ਪਈ ਬਾਰਿਸ਼ ਦੇ ਕਾਰਨ ਲੋਕਾਂ ਨੂੰ ਗਰਮੀ ਤੋਂ ਥੋੜੀ ਰਾਹਤ ਮਿਲੀ ਹੈ। ਪੰਜਾਬ ਵਿੱਚ ਮੀਂਹ ਪੈਣ ਤੋਂ ਬਾਅਦ ਵੀ ਹਵਾ ਠੰਡੀ ਹੈ। ਇਸ ਲਈ ਤਾਪਮਾਨ ਜ਼ਿਆਦਾ ਹੈ ਪਰ ਗਰਮੀ ਜ਼ਿਆਦਾ ਮਹਿਸੂਸ ਨਹੀਂ ਹੋ ਰਹੀ।
ਮੌਸਮ ਵਿਭਾਗ ਦੇ ਅਨੁਸਾਰ ਲੋਕਾਂ ਨੂੰ 16 ਅਪ੍ਰੈਲ ਤੋਂ ਤਿੰਨ ਦਿਨ ਗਰਮੀ ਦੀ ਲਹਿਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪਿਛਲੇ 24 ਘੰਟਿਆਂ ਵਿੱਚ ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.3 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਹਾਲਾਂਕਿ ਇਹ ਅਜੇ ਵੀ ਆਮ ਦੇ ਨੇੜੇ ਹੈ।
ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 39 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸਿਹਤ ਵਿਭਾਗ ਵੱਲੋਂ ਗਰਮੀ ਦੀ ਲਹਿਰ ਸਬੰਧੀ ਇੱਕ ਸਲਾਹ ਜਾਰੀ ਕੀਤੀ ਗਈ ਹੈ ਜਿਸ ਵਿੱਚ ਲੋਕਾਂ ਨੂੰ ਤੇਜ਼ ਧੁੱਪ ਵਿੱਚ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ।
ਇਸ ਤੋਂ ਇਲਾਵਾ, ਸਾਰੇ ਸਰਕਾਰੀ ਹਸਪਤਾਲਾਂ ਵਿੱਚ ਗਰਮੀ ਦੀ ਲਹਿਰ ਤੋਂ ਪ੍ਰਭਾਵਿਤ ਮਰੀਜ਼ਾਂ ਲਈ ਬਿਸਤਰੇ ਰਾਖਵੇਂ ਰੱਖੇ ਗਏ ਹਨ। ਇਸ ਦੇ ਨਾਲ ਹੀ ਮੋਮਸ ਵਿਭਾਗ ਵੱਲੋਂ ਸੂਬੇ ਦੇ ਕੁਹ ਜ਼ਿਲਿਆਂ ਵਿੱਚ ਮੀਂਹ ਦਾ ਅਲਰਟ ਦੱਸਿਆ ਗਿਆ ਹੈ ਕਿ 17 ਅਪ੍ਰੈਲ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।