ਬੁੱਧਵਾਰ, ਅਕਤੂਬਰ 1, 2025 05:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

” ਖਿਦਰਾਣਾ ਕਰ ਮੁਕਤਸਰ, ਮੁਕਤ ਮੁਕਤ ਸਭ ਕੀਨ” ਜਾਣੋ 40 ਮੁਕਤਿਆਂ ਦੀ ਧਰਤੀ ਦਾ ਇਤਿਹਾਸ!

ਅੱਜ ਦੇਸ਼ ਵਿਦੇਸ਼ ਦੀ ਸਿੱਖ ਸੰਗਤ 40 ਮੁਕਤਿਆਂ ਦੀ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋ ਰਹੀ ਹੈ। ਇਸ ਲਈ ਇਹ ਜ਼ਿਹਨ 'ਚ ਆਉਣਾ ਜ਼ਰੂਰੀ ਹੈ ਕਿ ਆਖ਼ਰ ਇਸ ਧਰਤੀ 'ਤੇ ਅਜਿਹਾ ਕੀ ਹੋਇਆ ਸੀ ਕਿ

by Gurjeet Kaur
ਜਨਵਰੀ 14, 2023
in ਧਰਮ
0

ਅੱਜ ਦੇਸ਼ ਵਿਦੇਸ਼ ਦੀ ਸਿੱਖ ਸੰਗਤ 40 ਮੁਕਤਿਆਂ ਦੀ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋ ਰਹੀ ਹੈ। ਇਸ ਲਈ ਇਹ ਜ਼ਿਹਨ ‘ਚ ਆਉਣਾ ਜ਼ਰੂਰੀ ਹੈ ਕਿ ਆਖ਼ਰ ਇਸ ਧਰਤੀ ‘ਤੇ ਅਜਿਹਾ ਕੀ ਹੋਇਆ ਸੀ ਕਿ ਸੰਗਤ ਕਈ ਸਦੀਆਂ ਬਾਅਦ ਵੀ ਵੱਡੇ ਪੱਧਰ ‘ਤੇ ਇੱਥੇ ਜੁੜਦੀ ਹੈ। ਦਰਅਸਲ , ਇਸ ਧਰਤੀ ‘ਤੇ ਗੁਰੂ ਗੋਬਿੰਦ ਸਿੰਘ ਜੀ ਤੁਰਕਾਂ ਖ਼ਿਲਾਫ ਜੰਗ ਲੜੀ ਤੇ ਜਿੱਤ ਪ੍ਰਾਪਤ ਕੀਤੀ ਸੀ। ਸੰਨ 1705 ਵਿੱਚ ਔਰੰਗਜ਼ੇਬ ਦੀਆਂ ਫ਼ੌਜਾਂ ਨਾਲ ਗਹਿਗੱਚ ਲੜਾਈ ਤੋਂ ਬਾਅਦ ਗੁਰੂ ਜੀ ਮਾਲਵੇ ਦੇ ਪਿੰਡਾਂ ਵਿੱਚੋਂ ਦੀ ਹੁੰਦੇ ਹੋਏ ਅਖੀਰ ਕੋਟਕਪੂਰੇ ਪੁੱਜੇ। ਕੋਟਕਪੂਰੇ ਪੁੱਜ ਕੇ ਗੁਰੂ ਜੀ ਨੂੰ ਖ਼ਬਰ ਮਿਲੀ ਕਿ ਸੂਬਾ ਸਰਹਿੰਦ ਤੇ ਦਿੱਲੀ ਦੀਆਂ ਸ਼ਾਹੀ ਫੌਜਾਂ ਬੜੀ ਤੇਜ਼ੀ ਨਾਲ ਗੁਰੂ ਜੀ ਦਾ ਪਿੱਛਾ ਕਰਦੀਆਂ ਅੱਗੇ ਵਧ ਰਹੀਆਂ ਹਨ।

ਖਿਦਰਾਣੇ ਦੀ ਢਾਬ ‘ਤੇ ਪਹੁੰਚਣ ਵੇਲੇ ਗੁਰੂ ਸਾਹਿਬ ਨਾਲ ਹੋਰ ਸਿੱਖ ਯੋਧਿਆਂ ਤੋਂ ਇਲਾਵਾ ਉਹ 40 ਮਝੈਲ ਸਿੱਖ ਵੀ ਪਹੁੰਚ ਚੁੱਕੇ ਸਨ, ਜਿਹੜੇ ਪਹਿਲਾਂ ਅਨੰਦਪੁਰ ਸਾਹਿਬ ਵਿਖੇ ਗੁਰੂ ਜੀ ਨੂੰ ਬੇਦਾਵਾ ਲਿਖ ਕੇ ਦੇ ਚੁੱਕੇ ਸਨ। ਇਹ ਸਿੱਖ ਮਗਰੋਂ ਚਾਲੀ ਮੁਕਤਿਆਂ ਵਜੋਂ ਇਤਿਹਾਸ ਵਿੱਚ ਜਾਣੇ ਜਾਣ ਲੱਗੇ। ਇਹੀ ਚਾਲੀ ਮੁਕਤੇ ਹਨ, ਜਿਨ੍ਹਾਂ ਨੇ ਧਰਮ ਲਈ ਕੁਰਬਾਨੀ ਦਿੱਤੀ ਤੇ ਹਰ ਰੋਜ਼ ਸਿੱਖ ਅਰਦਾਸ ਵਿਚ ਉਨ੍ਹਾਂ ਨੂੰ ਯਾਦ ਕਰਦੇ ਹਨ। ਇਨ੍ਹਾਂ ਚਾਲੀ ਮੁਕਤਿਆਂ ਦੀ ਪਾਵਨ ਧਰਤੀ ‘ਤੇ ਹੀ ਇਤਿਹਾਸਕ ਸ਼ਹਿਰ ਮੁਕਤਸਰ ਵਸਿਆ ਹੋਇਆ ਹੈ। ਮੁਕਤਸਰ ਦੇ ਇਤਿਹਾਸਕ ਸਥਾਨਾਂ ਵਿਚ ਕਈ ਪ੍ਰਸਿੱਧ ਗੁਰਦੁਆਰੇ ਸ਼ਾਮਲ ਹਨ।

ਮੁੱਖ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਟੁੱਟੀ ਗੰਢੀ ਸਾਹਿਬ ਹੈ। 1743 ਵਿਚ ਭਾਈ ਲੰਗਰ ਸਿੰਘ ਦੀ ਨਿਸ਼ਾਨਦੇਹੀ ‘ਤੇ ਮਾਨਾਵਾਲਾ ਦੇ ਸੋਢੀ ਮਾਨ ਨੇ ਸੰਗਤ ਦੇ ਸਹਿਯੋਗ ਨਾਲ ਇਸ ਗੁਰਦੁਆਰੇ ਦੀ ਪੱਕੀ ਇਮਾਰਤ ਉਸਾਰੀ। ਇਸ ਦੇ ਨਾਲ ਹੀ ਵਿਸ਼ਾਲ ਸਰੋਵਰ ਮੌਜੂਦ ਹੈ। ਮਹਾਰਾਜਾ ਰਣਜੀਤ ਸਿੰਘ ਨੇ ਇਸ ਗੁਰਦੁਆਰੇ ਨਾਂਅ ਵੱਡੀ ਜਗੀਰ ਲਾਈ ਸੀ, ਜੋ ਬਾਅਦ ਵਿਚ ਅੰਗਰੇਜ਼ੀ ਰਾਜ ਸਮੇਂ ਬੰਦ ਕਰ ਦਿੱਤੀ ਗਈ।

ਖਿਦਰਾਣੇ ਦੀ ਢਾਬ ਤੋਂ ਕੋਈ ਇੱਕ-ਡੇਢ ਕਿਲੋਮੀਟਰ ‘ਤੇ ਗੁਰਦੁਆਰਾ ਟਿੱਬੀ ਸਾਹਿਬ ਹੈ। ਇੱਥੇ ਹੀ ਗੁਰੂ ਜੀ ਨੇ ਤੁਰਕਾਂ ‘ਤੇ ਤੀਰਾਂ ਦਾ ਮੀਂਹ ਵਰਸਾਇਆ ਸੀ। ਟਿੱਬੀ ਸਾਹਿਬ ਤੋਂ ਦੱਖਣ ਵੱਲ ਗੁਰਦੁਆਰਾ ਰਕਾਬਸਰ ਹੈ। ਟਿੱਬੀ ਸਾਹਿਬ ਦੇ ਉੱਤਰ-ਪੱਛਮ ਵੱਲ ਗੁਰਦੁਆਰਾ ਦਾਤਣਸਰ ਹੈ। ਮੁਕਤਸਰ ਤੋਂ ਬਠਿੰਡੇ ਵੱਲ ਜਾਂਦੀ ਸੜਕ ‘ਤੇ ਗੁਰਦੁਆਰਾ ਦੂਖ ਨਿਵਾਰਣ, ਤਰਨ ਤਾਰਨ ਸਾਹਿਬ ਬਣਿਆ ਹੋਇਆ ਹੈ। ਗੁਰੂ ਜੀ ਖਿਦਰਾਣੇ ਤੋਂ ਰੁਪਾਣੇ ਵੱਲ ਜਾਂਦਿਆਂ ਇਸ ਸਥਾਨ ‘ਤੇ ਰੁਕੇ ਸਨ। ਪਹਿਲਾਂ ਇਥੇ ਛੋਟੀ ਜਿਹੀ ਛੱਪੜੀ ਸੀ ਪਰ ਹੁਣ ਪੱਕਾ ਸਰੋਵਰ ਤੇ ਕਾਫੀ ਵੱਡਾ ਗੁਰਦੁਆਰਾ ਹੈ।

 

Tags: khidranapro punjab tvpunjabi newssikh historySri Muktsar Sahib
Share302Tweet189Share75

Related Posts

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਸਤੰਬਰ 27, 2025

ਸ਼੍ਰੋਮਣੀ ਕਮੇਟੀ ਨੇ AI ਤਕਨੀਕ ਦੇ ਮਾਹਿਰਾਂ ਅਤੇ ਵਿਦਵਾਨਾਂ ਦੀ 1 ਅਕਤੂਬਰ ਨੂੰ ਸੱਦੀ ਇਕੱਤਰਤਾ

ਸਤੰਬਰ 27, 2025

AI ਦੀ ਦੁਰਵਰਤੋਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਵੀਡੀਓ ਬਣਾਏ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਸਤੰਬਰ 24, 2025

ਐਡਵੋਕੇਟ ਧਾਮੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਹੀਦੀ ਨਗਰ ਕੀਰਤਨ ਦਾ ਅਗਲਾ ਰੂਟ ਜਾਰੀ

ਸਤੰਬਰ 23, 2025

ਗਰੀਬਾਂ ਅਤੇ ਬਜ਼ੁਰਗਾਂ ਲਈ 100 ਕਰੋੜ ਰੁਪਏ ਦਾ ਤੋਹਫ਼ਾ: ਪੰਜਾਬ ਸਰਕਾਰ ਨੇ ਤੀਰਥ ਯਾਤਰਾ ਲਈ ਖੋਲ੍ਹਿਆ ਖਜ਼ਾਨਾ

ਸਤੰਬਰ 17, 2025

ਨਰਾਤਿਆਂ ਤੋਂ ਪਹਿਲਾਂ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਵੱਡੀ ਖ਼ਬਰ

ਸਤੰਬਰ 17, 2025
Load More

Recent News

ਇਹ ਹੈ ਸੈਮਸੰਗ ਦਾ ਨਵਾਂ ਫੋਨ ਜਿਸਦੀ ਕੀਮਤ ਹੈ ਸਿਰਫ 6,999 ਰੁਪਏ, ਮਿਲੇਗੀ 5,000mAh ਬੈਟਰੀ ਅਤੇ 50MP ਕੈਮਰਾ

ਸਤੰਬਰ 30, 2025

Google ਹੁਣ ਤੁਹਾਡੇ ਫੋਨ ਤੇ ਰਖੇਗਾ ਨਜ਼ਰ, Chrome ਤੇ Gemini ‘ਚ ਹੋਇਆ ਇਹ ਵੱਡਾ ਬਦਲਾਅ

ਸਤੰਬਰ 30, 2025

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਅਜੇ ਵੀ ਨਾਜ਼ੁਕ, ਡਾਕਟਰਾਂ ਨੇ ਮੈਡੀਕਲ ਬੁਲੇਟਿਨ ਰਾਹੀਂ ਦੱਸਿਆ ਹਾਲ…

ਸਤੰਬਰ 30, 2025

ED ਦੇ ਸ਼ਿਕੰਜੇ ‘ਚ ਅਦਾਕਾਰਾ Urvashi Rautela, ਆਨਲਾਈਨ ਸੱ.ਟੇ.ਬਾ.ਜ਼ੀ ਮਾਮਲੇ ‘ਚ ਹੋਈ ਪੇਸ਼

ਸਤੰਬਰ 30, 2025

1.19 ਕਰੋੜ ਦੀ ਲਾਗਤ ਨਾਲ਼ ਜਲੰਧਰ ਵਿੱਚ ਬਣੇਗੀ ਆਧੁਨਿਕ ਫੂਡ ਸਟ੍ਰੀਟ, ਆਮ ਆਦਮੀ ਪਾਰਟੀ ਦੇ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਰੱਖਿਆ ਨੀਂਹ ਪੱਥਰ

ਸਤੰਬਰ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.