ਅਮਰੀਕਾ ਤੋਂ ਖਬਰ ਸਾਹਮਣੇ ਆ ਰਹੀ ਹੈ ਦੱਸ ਦੇਈਏ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ‘ਤੇ ਵੱਡੀ ਕਾਰਵਾਈ ਕੀਤੀ ਹੈ। ਜਾਣਕਰੀ ਅਨੁਸਾਰ ਡੋਨਾਲਡ ਟਰੰਪ ਵੱਲੋਂ 300 ਵਿਦਿਆਥੀਆਂ ਨੂੰ ਦੇਸ਼ ਛੱਡਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਦੱਸ ਦੇਈਏ ਕਿ ਇਹ ਕਾਰਵਾਈ ਸ਼ੋਸ਼ਲ ਮੀਡੀਆ ‘ਤੇ ਹੋ ਰਹੀਆਂ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਲੈ ਕੇ ਕੀਤੀ ਗਈ ਹੈ। ਇਸ ਦੇ ਨਾਲ ਹੀ ਫਲਸਤੀਨ ਦੇ ਹੱਕ ‘ਚ ਕੀਤੇ ਗਏ ਮੁਜ਼ਾਹਰੇ ਵੀ ਵੀਜ਼ਾ ਰੱਦ ਹੋਣ ਦੇ ਕਾਰਨ ਬਣੇ ਹਨ
ਜਾਣਕਾਰੀ ਅਨੁਸਾਰ ਕਿਹਾ ਜਾ ਰਿਹਾ ਹੈ ਕਿ ਪੋਸਟ ਸ਼ੇਅਰ ਤੇ ਲਾਈਕ ਕਰਨ ਵਾਲਿਆਂ ‘ਤੇ ਵੀ ਵੱਡੀ ਕਾਰਵਾਈ ਹੋ ਸਕਦੀ ਹੈ।