ਸੋਮਵਾਰ, ਅਗਸਤ 25, 2025 05:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਜਾਣੋ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ‘ਹਿੰਦ ਦੀ ਚਾਦਰ’ ਕਿਉਂ ਕਿਹਾ ਜਾਂਦਾ ਹੈ?

by Gurjeet Kaur
ਸਤੰਬਰ 30, 2022
in Featured News, ਧਰਮ
0
ਜਾਣੋ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ 'ਹਿੰਦ ਦੀ ਚਾਦਰ' ਕਿਉਂ ਕਿਹਾ ਜਾਂਦਾ ਹੈ?

ਜਾਣੋ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ 'ਹਿੰਦ ਦੀ ਚਾਦਰ' ਕਿਉਂ ਕਿਹਾ ਜਾਂਦਾ ਹੈ?

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜਨਮ 1 ਅਪ੍ਰੈਲ 1621 ਦਿਨ ਐਤਵਾਰ ਨੂੰ ਮਾਤਾ ਨਾਨਕੀ ਜੀ ਦੀ ਕੁਖੋਂ ਅੰਮ੍ਰਿਤਸਰ ਵਿਖੇ ਹੋਇਆ। ਆਪ ਜੀ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪੰਜਵੇਂ ਅਤੇ ਸਭ ਤੋਂ ਛੋਟੇ ਸਪੁੱਤਰ ਸਨ। ਆਪ ਜੀ ਨੇ 9 ਸਾਲ ਦੇ ਕਰੀਬ ਸਮਾਂ ਅੰਮ੍ਰਿਤਸਰ ਵਿਖੇ ਗੁਜ਼ਾਰਿਆ ਅਤੇ ਫਿਰ ਕਰਤਾਰਪੁਰ ਜ਼ਿਲਾ ਜਲੰਧਰ ਵਿਖੇ ਚਲੇ ਗਏ।

ਗੁਰੂ ਜੀ ਦੇ ਭੈਣ ਭਰਾਵਾਂ ਦੇ ਨਾਂ ਬਾਬਾ ਗੁਰਦਿੱਤਾ ਜੀ, ਬਾਬਾ ਸੂਰਜ ਮੱਲ, ਬਾਬਾ ਅਟੱਲ ਰਾਏ ਅਤੇ ਬੀਬੀ ਵੀਰੋ ਹਨ। ਔਰੰਗਜ਼ੇਬ ਦੇ ਜ਼ੁਲਮ ਦਾ ਸ਼ਿਕਾਰ ਬਣੇ ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ ਕਿਸੇ ਪਾਸੇ ਨਾ ਸੁਣੀ ਗਈ ਤਾਂ ਉਨ੍ਹਾਂ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਰਨ ਲੈਣ ਦਾ ਨਿਸ਼ਚੈ ਕੀਤਾ ਅਤੇ ਕਿਹਾ ਕੀ ਸਾਡੀ ਫਰਿਯਾਦ ਕਿਸੇ ਨੇ ਨਹੀਂ ਸੁਨੀ ਤੇ ਹੁਣ ਸਾਡੀ ਆਖ਼ਰੀ ਆਸ ਸਿਰਫ਼ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਦਰ ਹੀ ਹੈ। ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੇ ਬ੍ਰਾਹਮਣਾਂ ਦੀ ਨਿੰਮੋਝੂਣਤਾ ਵੇਖ ਕੇ ਉਨ੍ਹਾਂ ਨੂੰ ਕਿਹਾ ਕਿ, ਸ੍ਰੀ”ਗੁਰੂ ਨਾਨਕ ਦੇਵ ਜੀ ਦੇ ਦਰ ਤੋਂ ਕਦੇ ਵੀ ਕੋਈ ਖ਼ਾਲੀ ਨਹੀਂ ਜਾਂਦਾ।

ਉਨ੍ਹਾਂ ਦੀ ਦਰਦ ਕਹਾਣੀ ਸੁਣ ਕੇ ਗੁਰੂ ਜੀ ਨੇ“’ਜੋ ਸਰਣਿ ਆਵੈ ਤਿਸੁ ਕੰਠਿ ਲਾਵੈ’ ਮਹਾਂਵਾਕ ਅਨੁਸਾਰ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਬਾਬੇ ਨਾਨਕ ਦੇ ਦਰ ਤੋਂ ਮਾਯੂਸ ਨਹੀਂ ਪਰਤਣਗੇ। ਇਸ ਤੋਂ ਬਾਅਦ ਗੁਰੂ ਜੀ ਕਿਸੇ ਡੂੰਘੀ ਸੋਚ ‘ਚ ਡੁੱਬ ਗਏ ਅਤੇ ਕੁਝ ਸਮੇਂ ਬਾਅਦ ਫ਼ੁਰਮਾਉਣ ਲੱਗੇ ਕਿ ਅਜੇ ਧਰਮ ਯੁੱਧ ਦਾ ਸਮਾਂ ਨਹੀਂ ਆਇਆ। ਇਸ ਸਮੇਂ ਕਿਸੇ ਮਹਾਨ ਆਤਮਾ ਦੀ ਸ਼ਹੀਦੀ ਦੀ ਲੋੜ ਹੈ।

ਸਿਰਫ਼ ਕੁਰਬਾਨੀ ਨਾਲ ਹੀ ਡੁੱਬਦੇ ਧਰਮ ਨੂੰ ਬਚਾਇਆ ਜਾ ਸਕਦਾ ਹੈ। ਆਪ ਜੀ ਦੇ ਬਚਨ ਸੁਣ ਕੇ ਪੂਰੇ ਦਰਬਾਰ ‘ਚ ਸੰਨਾਟਾ ਛਾ ਗਿਆ, ਤਦ ਬਾਲ ਗੋਬਿੰਦ ਰਾਇ ਜੀ ਨੇ ਕਿਹਾ ਕਿ ਆਪ ਜੀ ਤੋਂ ਬਿਨਾਂ ਹੋਰ ਮਹਾਂਪੁਰਖ ਕੌਣ ਹੋ ਸਕਦਾ ਹੈ? ਆਪ ਆਪਣਾ ਬਲੀਦਾਨ ਦੇ ਕੇ ਇਨ੍ਹਾਂ ਦੇ ਡੁੱਬਦੇ ਹੋਏ ਧਰਮ ਦੀ ਰੱਖਿਆ ਕਰੋ। ਆਪਣੇ ਬਾਲ ਦੇ ਨਿੱਕੇ ਜਿਹੇ ਮੂੰਹੋਂ ਏਨੀ ਵੱਡੀ ਗੱਲ ਸੁਣ ਕੇ ਗੁਰੂ ਜੀ ਨੂੰ ਵਿਸ਼ਵਾਸ ਹੋ ਗਿਆ ਕਿ ਇਹ ਬਾਲਕ ਆਉਣ ਵਾਲੀ ਹਰ ਔਖੀ ਤੋਂ ਔਖੀ ਘੜੀ ਦਾ ਸਾਹਮਣਾ ਕਰਨ ਲਈ ਹਰ ਪੱਖੋਂ ਸਮਰੱਥ ਹੈ। ਆਪ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਕੁਰਬਾਨੀ ਦੇਣ ਦਾ ਫ਼ੈਸਲਾ ਕਰ ਲਿਆ। ਗੁਰੂ ਜੀ ਨੇ ਕਸ਼ਮੀਰੀ ਪੰਡਤਾਂ ਨੂੰ ਕਿਹਾ ਕਿ ਤੁਸੀਂ ਨਿਸ਼ਚਿੰਤ ਹੋ ਕੇ ਜਾਓ ਤੇ ਔਰੰਗਜ਼ੇਬ ਨੂੰ ਕਹਿ ਦਿਓ ਕਿ ਜਾਹ! ਪਹਿਲਾਂ ਸਾਡੇ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਮੁਸਲਮਾਨ ਬਣਾ ਲੈ। ਜੇ ਉਨ੍ਹਾਂ ਨੇ ਇਸਲਾਮ ਧਰਮ ਕਬੂਲ ਕਰ ਲਿਆ ਤਾਂ ਅਸੀਂ ਖ਼ੁਸ਼ੀ-ਖੁਸ਼ੀ ਮੁਸਲਮਾਨ ਬਣ ਜਾਵਾਂਗੇ।

ਜਦੋਂ ਗੁਰੂ ਜੀ ਨੂੰ ਇਸਲਾਮ ਦੇ ਨਸ਼ੇ ‘ਚ ਧੁੱਤ ਔਰੰਗਜ਼ੇਬ ਦੇ ਸਾਹਮਣੇ ਲਿਆਂਦਾ ਗਿਆ ਤਾਂ ਉਸ ਨੇ ਇਸਲਾਮ ਦੀ ਮਹਿਮਾ ਗਾਉਂਦਿਆਂ ਆਪ ਜੀ ਨੂੰ ਇਸਲਾਮ ਕਬੂਲਣ ਲਈ ਪ੍ਰੇਰਿਆ ਪਰ ਗੁਰੂ ਜੀ ਨੇ ਉਸ ਦੀ ਉਮੀਦ ਦੇ ਉਲਟ ਉੱਤਰ ਦਿੱਤਾ ਕਿ ਧਰਮ ਜ਼ਬਰਦਸਤੀ ਤਲਵਾਰਾਂ ਦੀ ਨੋਕ ਉੱਤੇ ਨਹੀਂ ਬਦਲਾਇਆ ਜਾ ਸਕਦਾ। ਹਿੰਦੂਆਂ ਨੂੰ ਜ਼ਬਰਦਸਤੀ ਮੁਸਲਮਾਨ ਬਣਾ ਕੇ ਨਾ ਤਾਂ ਤੁਸੀਂ ਸੱਚੇ ਮੁਸਲਮਾਨ ਹੋਣ ਦਾ ਸੰਕੇਤ ਦੇ ਰਹੇ ਹੋ, ਨਾ ਹੀ ਰੱਬ ਦੀ ਰਜ਼ਾ ‘ਚ ਚੱਲ ਰਹੇ ਹੋ ਅਤੇ ਨਾ ਹੀ ਆਪਣੀ ਪਰਜਾ ਪ੍ਰਤੀ ਆਪਣੇ ਕਰਤੱਵ ਦਾ ਪਾਲਣ ਕਰ ਰਹੇ ਹੋ।

ਬਾਦਸ਼ਾਹ ਹੋਣ ਦੇ ਨਾਤੇ ਤੁਹਾਡਾ ਫ਼ਰਜ਼ ਹੈ ਕਿ ਤੁਸੀਂ ਹਿੰਦੂਆਂ ਅਤੇ ਮੁਸਲਮਾਨਾਂ ਨੂੰ ਬਰਾਬਰ ਸਮਝੋ ਪਰ ਇਸ ਦੇ ਉਲਟ ਤੁਸੀਂ ਤਾਂ ਹਿੰਦੂਆਂ ਨੂੰ ਆਪਣੇ ਅੰਨ੍ਹੇ ਜ਼ੁਲਮ ਦਾ ਸ਼ਿਕਾਰ ਬਣਾਇਆ ਹੈ। ਔਰੰਗਜ਼ੇਬ! ਤੇਰੇ ਇਸ ਜ਼ੁਲਮ ਨੂੰ ਠੱਲ੍ਹ ਪਾਉਣ ਲਈ ਅਤੇ ਮਾਸੂਮ ਹਿੰਦੂਆਂ ਦੀ ਰੱਖਿਆ ਲਈ ਅਸੀਂ ਮੈਦਾਨ ‘ਚ ਆ ਨਿੱਤਰੇ ਹਾਂ। ਤੂੰ ਤਾਂ ਬਾਦਸ਼ਾਹ ਹੋਣ ਦੇ ਨਾਤੇ ਆਪਣੀ ਪਰਜਾ ਤੋਂ ਮੂੰਹ ਮੋੜੀ ਬੈਠਾ ਹੈਂ ਪਰ ਅਸੀਂ ਇਨ੍ਹਾਂ ਮਜ਼ਲੂਮਾਂ ਦੀ ਬਾਂਹ ਫੜ ਲਈ ਹੈ। ਇਸ ਪ੍ਰਕਾਰ ਗੁਰੂ ਜੀ ਨੂੰ ਚੜ੍ਹਦੀ ਕਲਾ ‘ਚ ਅਤੇ ਉਨ੍ਹਾਂ ਦੁਆਰਾ ਇਸਲਾਮ ਨਾ ਕਬੂਲਣ ਦੇ ਅਟੱਲ ਨਿਸ਼ਚੈ ਨੂੰ ਵੇਖ ਕੇ ਔਰੰਗਜ਼ੇਬ ਗੁੱਸੇ ‘ਚ ਕੰਬ ਉੱਠਿਆ। ਕੁਰਬਾਨੀ ਲਈ ਤਿਆਰ ਗੁਰੂ ਜੀ ਨੂੰ ਦੇਖ ਕੇ ਉਸ ਦੇ ਮਨਸੂਬਿਆਂ ਦੀਆਂ ਨੀਹਾਂ ਹਿੱਲ ਗਈਆਂ। ਆਪਣੀ ਇਸ ਹਾਰ ਨੂੰ ਵੇਖ ਕੇ ਉਸ ਨੇ ਅੰਤ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਗੁਰੂ ਜੀ ਨੂੰ ਲੋਹੇ ਦੇ ਪਿੰਜਰੇ ‘ਚ ਬੰਦ ਕਰ ਦਿੱਤਾ ਜਾਵੇ ਅਤੇ ਇਨ੍ਹਾਂ ਦੇ ਮੁਰੀਦਾਂ ਨੂੰ ਤਸੀਹੇ ਦੇ-ਦੇ ਕੇ ਮਾਰ ਦਿੱਤਾ ਜਾਵੇ।

 

Tags: Latest dharmik Newspro punjab tvshri guru teg bhadhur jisikh 9th gurusikh guru
Share292Tweet183Share73

Related Posts

ਪੈਸਾ ਕਮਾਉਣ ਲਈ ਮਜ਼ਾਕ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸੁਪਰੀਮ ਕੋਰਟ ਨੇ ਯੂਟਿਊਬਰਾਂ ਨੂੰ ਲਗਾਈ ਕਿਉਂ ਫਟਕਾਰ

ਅਗਸਤ 25, 2025

ਕੀ ਤੁਹਾਡੇ ਫੋਨ ਦੀ ਕਾਲਿੰਗ ਸਿਸਟਮ ‘ਚ ਆਇਆ ਹੈ ਕੋਈ ਬਦਲਾਅ? ਜਾਣੋ ਕੀ ਹੈ ਇਸ ਪਿੱਛੇ ਵੱਡਾ ਕਾਰਨ

ਅਗਸਤ 25, 2025

ਪੰਜਾਬ ਪੁਲਿਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਅਗਸਤ 25, 2025

ਅਵਾਰਾ ਕੁੱਤਿਆਂ ਦੇ ਮਾਮਲੇ ‘ਚ ਸੁਪਰੀਮ ਕੋਰਟ ਤੋਂ ਬਾਅਦ ਹੁਣ ਸਖ਼ਤ ਹੋਈ ਕੇਂਦਰ ਸਰਕਾਰ

ਅਗਸਤ 25, 2025

ਭਾਰਤ ਆ ਸਕਦੇ ਹਨ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ, ਯੂਕਰੇਨ ਦੇ ਰਾਜਦੂਤ ਨੇ ਕਹੀ ਇਹ ਵੱਡੀ ਗੱਲ

ਅਗਸਤ 25, 2025

Weather Update: ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ, ਖ਼ਤਰੇ ਦੇ ਨਿਸ਼ਾਨ ਤੇ ਪਹੁੰਚਿਆ ਇਹ DAM

ਅਗਸਤ 25, 2025
Load More

Recent News

ਪੈਸਾ ਕਮਾਉਣ ਲਈ ਮਜ਼ਾਕ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸੁਪਰੀਮ ਕੋਰਟ ਨੇ ਯੂਟਿਊਬਰਾਂ ਨੂੰ ਲਗਾਈ ਕਿਉਂ ਫਟਕਾਰ

ਅਗਸਤ 25, 2025

ਕੀ ਤੁਹਾਡੇ ਫੋਨ ਦੀ ਕਾਲਿੰਗ ਸਿਸਟਮ ‘ਚ ਆਇਆ ਹੈ ਕੋਈ ਬਦਲਾਅ? ਜਾਣੋ ਕੀ ਹੈ ਇਸ ਪਿੱਛੇ ਵੱਡਾ ਕਾਰਨ

ਅਗਸਤ 25, 2025

ਪੰਜਾਬ ਪੁਲਿਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਅਗਸਤ 25, 2025

ਅਵਾਰਾ ਕੁੱਤਿਆਂ ਦੇ ਮਾਮਲੇ ‘ਚ ਸੁਪਰੀਮ ਕੋਰਟ ਤੋਂ ਬਾਅਦ ਹੁਣ ਸਖ਼ਤ ਹੋਈ ਕੇਂਦਰ ਸਰਕਾਰ

ਅਗਸਤ 25, 2025

ਭਾਰਤ ਆ ਸਕਦੇ ਹਨ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ, ਯੂਕਰੇਨ ਦੇ ਰਾਜਦੂਤ ਨੇ ਕਹੀ ਇਹ ਵੱਡੀ ਗੱਲ

ਅਗਸਤ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.