ਐਤਵਾਰ, ਮਈ 18, 2025 02:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ”ਹਿੰਦ ਦੀ ਚਾਦਰ” ਕਿਉਂ ਕਿਹਾ ਜਾਂਦਾ , ਜਾਣੋ

by propunjabtv
ਅਗਸਤ 7, 2022
in ਧਰਮ
0

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜਨਮ 1 ਅਪ੍ਰੈਲ 1621 ਦਿਨ ਐਤਵਾਰ ਨੂੰ ਮਾਤਾ ਨਾਨਕੀ ਜੀ ਦੀ ਕੁਖੋਂ ਅੰਮ੍ਰਿਤਸਰ ਵਿਖੇ ਹੋਇਆ। ਆਪ ਜੀ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪੰਜਵੇਂ ਅਤੇ ਸਭ ਤੋਂ ਛੋਟੇ ਸਪੁੱਤਰ ਸਨ। ਆਪ ਜੀ ਨੇ 9 ਸਾਲ ਦੇ ਕਰੀਬ ਸਮਾਂ ਅੰਮ੍ਰਿਤਸਰ ਵਿਖੇ ਗੁਜ਼ਾਰਿਆ ਅਤੇ ਫਿਰ ਕਰਤਾਰਪੁਰ ਜ਼ਿਲਾ ਜਲੰਧਰ ਵਿਖੇ ਚਲੇ ਗਏ। ਗੁਰੂ ਜੀ ਦੇ ਭੈਣ ਭਰਾਵਾਂ ਦੇ ਨਾਂ ਬਾਬਾ ਗੁਰਦਿੱਤਾ ਜੀ, ਬਾਬਾ ਸੂਰਜ ਮੱਲ, ਬਾਬਾ ਅਟੱਲ ਰਾਏ ਅਤੇ ਬੀਬੀ ਵੀਰੋ ਹਨ। ਔਰੰਗਜ਼ੇਬ ਦੇ ਜ਼ੁਲਮ ਦਾ ਸ਼ਿਕਾਰ ਬਣੇ ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ ਕਿਸੇ ਪਾਸੇ ਨਾ ਸੁਣੀ ਗਈ ਤਾਂ ਉਨ੍ਹਾਂ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਰਨ ਲੈਣ ਦਾ ਨਿਸ਼ਚੈ ਕੀਤਾ ਅਤੇ ਕਿਹਾ ਕੀ ਸਾਡੀ ਫਰਿਯਾਦ ਕਿਸੇ ਨੇ ਨਹੀਂ ਸੁਨੀ ਤੇ ਹੁਣ ਸਾਡੀ ਆਖ਼ਰੀ ਆਸ ਸਿਰਫ਼ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਦਰ ਹੀ ਹੈ। ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੇ ਬ੍ਰਾਹਮਣਾਂ ਦੀ ਨਿੰਮੋਝੂਣਤਾ ਵੇਖ ਕੇ ਉਨ੍ਹਾਂ ਨੂੰ ਕਿਹਾ ਕਿ, ਸ੍ਰੀ”ਗੁਰੂ ਨਾਨਕ ਦੇਵ ਜੀ ਦੇ ਦਰ ਤੋਂ ਕਦੇ ਵੀ ਕੋਈ ਖ਼ਾਲੀ ਨਹੀਂ ਜਾਂਦਾ।

ਇਹ ਵੀ ਪੜ੍ਹੋ :CM ਮਾਨ ਅੱਜ ਨੀਤੀ ਆਯੋਗ ਦੀ ਮੀਟਿੰਗ ‘ਚ ਲੈਣਗੇ ਹਿੱਸਾ, PM ਮੋਦੀ ਅੱਗੇ ਰੱਖਣਗੇ ਪੰਜਾਬ ਦੇ ਇਹ 10 ਮੁੱਦੇ

ਉਨ੍ਹਾਂ ਦੀ ਦਰਦ ਕਹਾਣੀ ਸੁਣ ਕੇ ਗੁਰੂ ਜੀ ਨੇ“’ਜੋ ਸਰਣਿ ਆਵੈ ਤਿਸੁ ਕੰਠਿ ਲਾਵੈ’ ਮਹਾਂਵਾਕ ਅਨੁਸਾਰ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਬਾਬੇ ਨਾਨਕ ਦੇ ਦਰ ਤੋਂ ਮਾਯੂਸ ਨਹੀਂ ਪਰਤਣਗੇ। ਇਸ ਤੋਂ ਬਾਅਦ ਗੁਰੂ ਜੀ ਕਿਸੇ ਡੂੰਘੀ ਸੋਚ ‘ਚ ਡੁੱਬ ਗਏ ਅਤੇ ਕੁਝ ਸਮੇਂ ਬਾਅਦ ਫ਼ੁਰਮਾਉਣ ਲੱਗੇ ਕਿ ਅਜੇ ਧਰਮ ਯੁੱਧ ਦਾ ਸਮਾਂ ਨਹੀਂ ਆਇਆ। ਇਸ ਸਮੇਂ ਕਿਸੇ ਮਹਾਨ ਆਤਮਾ ਦੀ ਸ਼ਹੀਦੀ ਦੀ ਲੋੜ ਹੈ। ਸਿਰਫ਼ ਕੁਰਬਾਨੀ ਨਾਲ ਹੀ ਡੁੱਬਦੇ ਧਰਮ ਨੂੰ ਬਚਾਇਆ ਜਾ ਸਕਦਾ ਹੈ। ਆਪ ਜੀ ਦੇ ਬਚਨ ਸੁਣ ਕੇ ਪੂਰੇ ਦਰਬਾਰ ‘ਚ ਸੰਨਾਟਾ ਛਾ ਗਿਆ, ਤਦ ਬਾਲ ਗੋਬਿੰਦ ਰਾਇ ਜੀ ਨੇ ਕਿਹਾ ਕਿ ਆਪ ਜੀ ਤੋਂ ਬਿਨਾਂ ਹੋਰ ਮਹਾਂਪੁਰਖ ਕੌਣ ਹੋ ਸਕਦਾ ਹੈ? ਆਪ ਆਪਣਾ ਬਲੀਦਾਨ ਦੇ ਕੇ ਇਨ੍ਹਾਂ ਦੇ ਡੁੱਬਦੇ ਹੋਏ ਧਰਮ ਦੀ ਰੱਖਿਆ ਕਰੋ। ਆਪਣੇ ਬਾਲ ਦੇ ਨਿੱਕੇ ਜਿਹੇ ਮੂੰਹੋਂ ਏਨੀ ਵੱਡੀ ਗੱਲ ਸੁਣ ਕੇ ਗੁਰੂ ਜੀ ਨੂੰ ਵਿਸ਼ਵਾਸ ਹੋ ਗਿਆ ਕਿ ਇਹ ਬਾਲਕ ਆਉਣ ਵਾਲੀ ਹਰ ਔਖੀ ਤੋਂ ਔਖੀ ਘੜੀ ਦਾ ਸਾਹਮਣਾ ਕਰਨ ਲਈ ਹਰ ਪੱਖੋਂ ਸਮਰੱਥ ਹੈ। ਆਪ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਕੁਰਬਾਨੀ ਦੇਣ ਦਾ ਫ਼ੈਸਲਾ ਕਰ ਲਿਆ। ਗੁਰੂ ਜੀ ਨੇ ਕਸ਼ਮੀਰੀ ਪੰਡਤਾਂ ਨੂੰ ਕਿਹਾ ਕਿ ਤੁਸੀਂ ਨਿਸ਼ਚਿੰਤ ਹੋ ਕੇ ਜਾਓ ਤੇ ਔਰੰਗਜ਼ੇਬ ਨੂੰ ਕਹਿ ਦਿਓ ਕਿ ਜਾਹ! ਪਹਿਲਾਂ ਸਾਡੇ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਮੁਸਲਮਾਨ ਬਣਾ ਲੈ। ਜੇ ਉਨ੍ਹਾਂ ਨੇ ਇਸਲਾਮ ਧਰਮ ਕਬੂਲ ਕਰ ਲਿਆ ਤਾਂ ਅਸੀਂ ਖ਼ੁਸ਼ੀ-ਖੁਸ਼ੀ ਮੁਸਲਮਾਨ ਬਣ ਜਾਵਾਂਗੇ।

ਜਦੋਂ ਗੁਰੂ ਜੀ ਨੂੰ ਇਸਲਾਮ ਦੇ ਨਸ਼ੇ ‘ਚ ਧੁੱਤ ਔਰੰਗਜ਼ੇਬ ਦੇ ਸਾਹਮਣੇ ਲਿਆਂਦਾ ਗਿਆ ਤਾਂ ਉਸ ਨੇ ਇਸਲਾਮ ਦੀ ਮਹਿਮਾ ਗਾਉਂਦਿਆਂ ਆਪ ਜੀ ਨੂੰ ਇਸਲਾਮ ਕਬੂਲਣ ਲਈ ਪ੍ਰੇਰਿਆ ਪਰ ਗੁਰੂ ਜੀ ਨੇ ਉਸ ਦੀ ਉਮੀਦ ਦੇ ਉਲਟ ਉੱਤਰ ਦਿੱਤਾ ਕਿ ਧਰਮ ਜ਼ਬਰਦਸਤੀ ਤਲਵਾਰਾਂ ਦੀ ਨੋਕ ਉੱਤੇ ਨਹੀਂ ਬਦਲਾਇਆ ਜਾ ਸਕਦਾ। ਹਿੰਦੂਆਂ ਨੂੰ ਜ਼ਬਰਦਸਤੀ ਮੁਸਲਮਾਨ ਬਣਾ ਕੇ ਨਾ ਤਾਂ ਤੁਸੀਂ ਸੱਚੇ ਮੁਸਲਮਾਨ ਹੋਣ ਦਾ ਸੰਕੇਤ ਦੇ ਰਹੇ ਹੋ, ਨਾ ਹੀ ਰੱਬ ਦੀ ਰਜ਼ਾ ‘ਚ ਚੱਲ ਰਹੇ ਹੋ ਅਤੇ ਨਾ ਹੀ ਆਪਣੀ ਪਰਜਾ ਪ੍ਰਤੀ ਆਪਣੇ ਕਰਤੱਵ ਦਾ ਪਾਲਣ ਕਰ ਰਹੇ ਹੋ। ਬਾਦਸ਼ਾਹ ਹੋਣ ਦੇ ਨਾਤੇ ਤੁਹਾਡਾ ਫ਼ਰਜ਼ ਹੈ ਕਿ ਤੁਸੀਂ ਹਿੰਦੂਆਂ ਅਤੇ ਮੁਸਲਮਾਨਾਂ ਨੂੰ ਬਰਾਬਰ ਸਮਝੋ ਪਰ ਇਸ ਦੇ ਉਲਟ ਤੁਸੀਂ ਤਾਂ ਹਿੰਦੂਆਂ ਨੂੰ ਆਪਣੇ ਅੰਨ੍ਹੇ ਜ਼ੁਲਮ ਦਾ ਸ਼ਿਕਾਰ ਬਣਾਇਆ ਹੈ। ਔਰੰਗਜ਼ੇਬ! ਤੇਰੇ ਇਸ ਜ਼ੁਲਮ ਨੂੰ ਠੱਲ੍ਹ ਪਾਉਣ ਲਈ ਅਤੇ ਮਾਸੂਮ ਹਿੰਦੂਆਂ ਦੀ ਰੱਖਿਆ ਲਈ ਅਸੀਂ ਮੈਦਾਨ ‘ਚ ਆ ਨਿੱਤਰੇ ਹਾਂ। ਤੂੰ ਤਾਂ ਬਾਦਸ਼ਾਹ ਹੋਣ ਦੇ ਨਾਤੇ ਆਪਣੀ ਪਰਜਾ ਤੋਂ ਮੂੰਹ ਮੋੜੀ ਬੈਠਾ ਹੈਂ ਪਰ ਅਸੀਂ ਇਨ੍ਹਾਂ ਮਜ਼ਲੂਮਾਂ ਦੀ ਬਾਂਹ ਫੜ ਲਈ ਹੈ। ਇਸ ਪ੍ਰਕਾਰ ਗੁਰੂ ਜੀ ਨੂੰ ਚੜ੍ਹਦੀ ਕਲਾ ‘ਚ ਅਤੇ ਉਨ੍ਹਾਂ ਦੁਆਰਾ ਇਸਲਾਮ ਨਾ ਕਬੂਲਣ ਦੇ ਅਟੱਲ ਨਿਸ਼ਚੈ ਨੂੰ ਵੇਖ ਕੇ ਔਰੰਗਜ਼ੇਬ ਗੁੱਸੇ ‘ਚ ਕੰਬ ਉੱਠਿਆ। ਕੁਰਬਾਨੀ ਲਈ ਤਿਆਰ ਗੁਰੂ ਜੀ ਨੂੰ ਦੇਖ ਕੇ ਉਸ ਦੇ ਮਨਸੂਬਿਆਂ ਦੀਆਂ ਨੀਹਾਂ ਹਿੱਲ ਗਈਆਂ। ਆਪਣੀ ਇਸ ਹਾਰ ਨੂੰ ਵੇਖ ਕੇ ਉਸ ਨੇ ਅੰਤ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਗੁਰੂ ਜੀ ਨੂੰ ਲੋਹੇ ਦੇ ਪਿੰਜਰੇ ‘ਚ ਬੰਦ ਕਰ ਦਿੱਤਾ ਜਾਵੇ ਅਤੇ ਇਨ੍ਹਾਂ ਦੇ ਮੁਰੀਦਾਂ ਨੂੰ ਤਸੀਹੇ ਦੇ-ਦੇ ਕੇ ਮਾਰ ਦਿੱਤਾ ਜਾਵੇ।

ਇਹ ਵੀ ਪੜ੍ਹੋ : 18 ਸੂਬਿਆਂ ‘ਚੋਂ ਬਾਲ ਮਜਦੂਰੀ ‘ਚ ਪੰਜਾਬ ਸਭ ਤੋਂ ਅੱਗੇ, ਰਿਪੋਰਟਾਂ ‘ਚ ਹੋਇਆ ਖੁਲਾਸਾ !

ਔਰੰਗਜ਼ੇਬ ਦੇ ਹੁਕਮ ਅਨੁਸਾਰ ਪਹਿਲਾਂ ਭਾਈ ਮਤੀ ਦਾਸ ਜੀ ਨੂੰ ਆਰੇ ਨਾਲ ਚੀਰਿਆ ਗਿਆ। ਭਾਈ ਦਿਆਲਾ ਜੀ ਨੂੰ ਉਬਲਦੀ ਦੇਗ ‘ਚ ਸੁੱਟ ਦਿੱਤਾ ਗਿਆ। ਇਸ ਪ੍ਰਕਾਰ ਇਕ-ਇਕ ਕਰਕੇ ਗੁਰੂ ਜੀ ਦੇ ਮੁਰੀਦਾਂ ਨੂੰ ਅਣਮਨੁੱਖੀ ਤਸੀਹੇ ਦੇ ਕੇ ਹੋਣੀ ਦੀ ਭੱਠੀ ‘ਚ ਝੋਕ ਦਿੱਤਾ ਗਿਆ, ਜਿਸ ਨੂੰ ਵੇਖ ਕੇ ਗੁਰੂ ਜੀ ਡੋਲੇ ਨਹੀਂ ਸਗੋਂ ਉਨ੍ਹਾਂ ਦਾ ਸਿਦਕ ਹੋਰ ਵੀ ਅਡੋਲ ਹੋ ਗਿਆ। ਅੰਤ ਮਿਤੀ 11 ਨਵੰਬਰ, 1675 ਈ: ਨੂੰ ਚਾਂਦਨੀ ਚੌਕ ਵਿਖੇ ਕਾਜ਼ੀ ਨੇ ਫ਼ਤਵਾ ਪੜ੍ਹਿਆ। ਜੱਲਾਦ ਜਲਾਲਦੀਨ ਨੇ ਤਲਵਾਰ ਨਾਲ ਵਾਰ ਕੀਤਾ ਅਤੇ ਗੁਰੂ ਸਾਹਿਬ ਦਾ ਸੀਸ ਧੜ ਨਾਲੋਂ ਅਲੱਗ ਹੋ ਗਿਆ ਪਰ ਉਨ੍ਹਾਂ ਨੇ ਮੂੰਹੋਂ ਸੀਅ ਨਾ ਉਚਾਰੀ। ਆਪ ਜੀ ਦੀ ਲਾਸਾਨੀ ਸ਼ਹਾਦਤ ਨਾਲ ਦਿੱਲੀ ਦਾ ਦਿਲ ਕੰਬ ਉੱਠਿਆ ਅਤੇ ਲੋਕਾਂ ਦੀਆਂ ਚੀਕਾਂ ਨਾਲ ਅਸਮਾਨ ਚੀਰਿਆ ਗਿਆ। ਜੱਲਾਦ ਦਾ ਦਿਲ ਦਹਿਲ ਗਿਆ ਅਤੇ ਉਹ ਤਲਵਾਰ ਸੁੱਟ ਕੇ ਜਾਮਾ ਮਸਜਿਦ ਵੱਲ ਭੱਜ ਗਿਆ। ਸ਼ਾਹੀ ਆਦੇਸ਼ ਸੀ ਕਿ ਗੁਰੂ ਜੀ ਦੇ ਸਰੀਰ ਦੇ ਟੁਕੜੇ-ਟੁਕੜੇ ਕਰ ਕੇ ਦਿੱਲੀ ਸ਼ਹਿਰ ਦੇ ਦਰਵਾਜ਼ਿਆਂ ‘ਤੇ ਲਟਕਾਏ ਜਾਣ ਪਰ ਸ਼ਹੀਦੀ ਤੋਂ ਬਾਅਦ ਅਜਿਹੀ ਹਨੇਰੀ ਝੁੱਲੀ ਕਿ ਸਭ ਆਪੋ ਆਪਣੇ ਬਚਾਅ ਲਈ ਭੱਜ ਉੱਠੇ। ਭਾਈ ਜੈਤਾ ਜੀ ਸਿਪਾਹੀਆਂ ਤੋਂ ਅੱਖ ਬਚਾ ਕੇ ਗੁਰੂ ਜੀ ਦਾ ਸੀਸ ਲੈ ਕੇ ਆਨੰਦਪੁਰ ਸਾਹਿਬ ਪਹੁੰਚ ਗਏ। ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੀਸ ਸਤਿਕਾਰ ਪੂਰਵਕ ਪ੍ਰਾਪਤ ਕਰਦਿਆਂ ਭਾਈ ਜੈਤਾ ਜੀ ਨੂੰ ‘ਰੰਘਰੇਟਾ ਗੁਰੂ ਕਾ ਬੇਟਾ’ ਵਰ ਦਿੱਤਾ। ਗੁਰੂ ਜੀ ਦਾ ਧੜ ਭਾਈ ਲੱਖੀ ਸ਼ਾਹ ਆਪਣੇ ਘਰ ਲੈ ਗਿਆ। ਉਸ ਨੇ ਆਪਣੇ ਘਰ ਨੂੰ ਅਗਨ-ਭੇਂਟ ਕਰ ਕੇ ਗੁਰੂ ਜੀ ਦਾ ਦਾਹ-ਸੰਸਕਾਰ ਕੀਤਾ ਅਤੇ ਆਪ ਜੀ ਦੀਆਂ ਅਸਥੀਆਂ ਨੂੰ ਗਾਗਰ ‘ਚ ਪਾ ਕੇ ਉਥੇ ਹੀ ਦੱਬ ਦਿੱਤਾ।

 

Tags: hind di chadarsikh gurusri guru teg bhadhur ji
Share210Tweet131Share52

Related Posts

Kedarnath Yatra: ਹੁਣ ਕੇਦਾਰਨਾਥ ਧਾਮ ਦੇ ਦਰਸ਼ਨਾਂ ਲਈ ਨਹੀਂ ਖੜਨਾ ਪਵੇਗਾ ਲੰਬੀਆਂ ਕਤਾਰਾਂ ‘ਚ, ਪ੍ਰਸ਼ਾਸਨ ਨੇ ਨਿਯਮਾਂ ‘ਚ ਕੀਤੇ ਇਹ ਬਦਲਾਅ

ਮਈ 2, 2025

45 ਦਿਨਾਂ ਤੱਕ ਚੱਲਣ ਵਾਲਾ ਮਹਾਂ ਕੁੰਭ ਸਮਾਪਤ, ਬਣਿਆ ਦੁਨੀਆ ਦਾ ਸਭ ਤੋਂ ਵੱਡਾ ਸੰਗਮ

ਫਰਵਰੀ 27, 2025

Mahakumbh 2025: ਦੁਨੀਆ ਦੇ ਸਭ ਤੋਂ ਵੱਡੇ ਸੰਗਮ ਦਾ ਆਖਰੀ ਦਿਨ, ਹੁਣ ਤੱਕ 65 ਕਰੋੜ ਸ਼ਰਧਾਲੂ ਕਰ ਚੁੱਕੇ ਇਸ਼ਨਾਨ

ਫਰਵਰੀ 26, 2025

ਮਹਾਕੁੰਭ ਭਗਦੜ ‘ਤੇ ਮਮਤਾ ਬੈਨਰਜੀ ਦਾ ਬਿਆਨ, ਘਟਨਾਵਾਂ ‘ਤੇ ਜਤਾਈ ਚਿੰਤਾ ਕਿਹਾ ਇਹ…ਪੜ੍ਹੋ ਪੂਰੀ ਖਬਰ

ਫਰਵਰੀ 18, 2025

‘ਨਮਸਤੇ ਯੋਜਨਾ’ ਤਹਿਤ ਸਫਾਈ ਕਰਮਚਾਰੀਆਂ ਨੂੰ ਵੰਡੀਆਂ PPE ਕਿੱਟਾਂ, ਦੇਖੋ ਕਿਹੜੇ ਲੋਕਾਂ ਨੂੰ ਮਿਲੇਗਾ ਇਸ ਯੋਜਨਾ ਦਾ ਲਾਭ

ਫਰਵਰੀ 18, 2025

Mahakumbh Stampede: ਭਗਦੜ ਤੋਂ ਬਾਅਦ ਦਿੱਲੀ ਸਟੇਸ਼ਨ ‘ਤੇ ਵਧਾਈ ਚੌਕਸੀ, ਸਟੇਸ਼ਨ ਤੇ ਸੁਰੱਖਿਆ ਬਲ ਤਇਨਾਤ, ਪੜ੍ਹੋ ਪੂਰੀ ਖਬਰ

ਫਰਵਰੀ 17, 2025
Load More

Recent News

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025

US Citizenship: ਅਮਰੀਕਾ ਦੀ ਨਾਗਰਿਕਤਾ ਪਾਉਣ ਦਾ ਸੁਨਹਿਰੀ ਮੌਕਾ, ਟਰੰਪ ਨੇ ਜਾਰੀ ਕੀਤੀ ਨਵੀਂ ਸਕੀਮ, ਪੜੋ ਪੂਰੀ ਖਬਰ

ਮਈ 18, 2025

ਕੀ ਅੱਜ ਭਾਰਤ-ਪਾਕਿ ਵਿਚਾਲੇ ਖਤਮ ਹੋਵੇਗਾ Ceasefire, ਭਾਰਤੀ ਸੈਨਾ ਨੇ ਦਿੱਤਾ ਵੱਡਾ ਬਿਆਨ

ਮਈ 18, 2025

ਬਜਾਰ ‘ਚ ਹੁਣ ਨਹੀਂ ਚੱਲਣਗੇ ਇਹ ਨੋਟ, RBI ਦਾ ਵੱਡਾ ਫੈਸਲਾ, ਜਾਣੋ ਪੂਰੀ ਖਬਰ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.