SIT Question to Parkash Singh Badal: ਬੁੱਧਵਾਰ ਨੂੰ SIT ਨੇ ਕੋਟਕਪੂਰਾ ਗੋਲੀਕਾਂਡ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕੀਤੀ। SIT ਵਲੋਂ ਬਾਦਲ ਤੋਂ ਕੀਤੀ ਪੁੱਛਗਿੱਛ ਖ਼ਤਮ ਹੋ ਗਈ ਹੈ। ਇਸ ਦੇ ਨਾਲ ਹੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪ੍ਰਕਾਸ਼ ਸਿੰਘ ਬਾਦਲ ਵਲੋਂ ਨੇ ਇਸ ਪੁੱਛਗਿੱਛ ਮਗਰੋਂ ਬਿਆਨ ਜਾਰੀ ਕੀਤਾ ਹੈ।
ਖ਼ਬਰਾਂ ਨੇ ਕਿ ਕਰੀਬ ਸਾਢੇ ਤਿੰਨ ਘੰਟੇ ਹੋਈ ਇਸ ਪੁੱਛਗਿੱਛ ‘ਚ ਪ੍ਰਕਾਸ਼ ਸਿੰਘ ਬਾਦਲ ਨੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ। ਇਸ ਦੇ ਨਾਲ ਹੀ ਬਾਦਲ ਨੇ ਕਿਹਾ ਕਿ ਉਹ ਹਰ ਤਰ੍ਹਾਂ ਦੀ ਜਾਂਚ ‘ਚ ਪੂਰਾ ਸਾਥ ਦੇਣਗੇ। ਸੂਤਰਾਂ ਤੋਂ ਹਾਸਲ ਜਾਣਕਾਰੀ ਮੁਤਾਬਕ SIT ਵਲੋਂ ਪੁੱਛੇ ਸਵਾਲਾਂ ਦੇ ਜਵਾਬ ਦੇਣ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਮੈਂ ਵੀ ਚਾਹੁੰਦਾ ਹਾਂ ਕਿ ਸੱਚ ਜਲਦੀ ਸਾਹਮਣੇ ਆਵੇ ਅਤੇ ਇਨਸਾਫ਼ ਮਿਲੇ।
ਉਨ੍ਹਾਂ ਕਿਹਾ ਕਿ ਅੱਜ ਵੀ ਸਿਹਤ ਠੀਕ ਨਹੀਂ ਸੀ ਪਰ ਫਿਰ ਵੀ SIT ਦੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ। ਜੇਕਰ SIT ਨੂੰ ਅਜੇ ਵੀ ਲੋੜ ਪਈ ਤਾਂ ਮੈਂ SIT ਦੇ ਸਾਹਮਣੇ ਪੇਸ਼ ਹੋਵਾਂਗਾ। ਨਾਲ ਹੀ ਉਨ੍ਹਾਂ ਕਿਹਾ ਕਿ ਮੈਨੂੰ ਕਾਨੂੰਨ ‘ਤੇ ਪੂਰਾ ਭਰੋਸਾ ਹੈ।
ਦੱਸ ਦਈਏ ਕਿ ਐਸਆਈਟੀ ਦੀ ਅਗਵਾਈ ਵਧੀਕ ਪੁਲਿਸ ਡਾਇਰੈਕਟਰ ਜਨਰਲ ਐਲਕੇ ਯਾਦਵ ਕਰ ਰਹੇ ਹਨ। 14 ਸਤੰਬਰ ਨੂੰ SIT ਨੇ ਇਸ ਮਾਮਲੇ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਤੋਂ ਵੀ ਪੁੱਛ ਪੜਤਾਲ ਕੀਤੀ ਸੀ। ਐਸਆਈਟੀ ਇਸ ਮਾਮਲੇ ਨੂੰ ਜਲਦ ਨਿਬੇੜਨਾ ਚਾਹੁੰਦੀ ਹੈ।