Kotakpura Shooting Sacrilege: ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ SIT ਵਲੋਂ 2015 ਦੇ ਪੰਜਾਬ ਪੁਲਿਸ ਮੁਖੀ ਸੁਮੇਧ ਸੈਣੀ (Sumedh Saini) ਨੂੰ ਤਲਬ ਕੀਤਾ ਗਿਆ ਹੈ। ਦੱਸ ਦਈਏ ਕਿ ਸਿੱਟ ਨੇ ਸੈਣੀ ਨੂੰ 29 ਨਵੰਬਰ ਨੂੰ ਚੰਡੀਗੜ੍ਹ ਦੇ ਸੈਕਟਰ 32 ਵਿਖੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ‘ਚ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਬਣੀ SIT ਸਾਬਕਾ ਡੀਜੀਪੀ ਤੋਂ ਪੁੱਛਗਿੱਛ ਕਰੇਗੀ।
ਦੱਸ ਦਈਏ ਕਿ ਇਸ ਤੋਂ ਪਹਿਲਾਂ SIT ਨੇ 3 ਅਗਸਤ ਨੂੰ ਸਾਬਕਾ ਡੀਜੀਪੀ ਤੋਂ ਲਗਾਤਾਰ ਚਾਰ ਘੰਟੇ ਤੱਕ ਪੁਛਗਿਛ ਕੀਤੀ ਸੀ। ਇਸ ਤੋਂ ਪਹਿਲਾਂ ਦੋ ਵਾਰ ਤਲਬ ਕੀਤੇ ਜਾਣ ’ਤੇ ਸੈਣੀ ਸਿੱਟ ਕੋਲ ਪੇਸ਼ ਨਹੀਂ ਹੋਏ ਸੀ।
ਦਰਅਸਲ ਜਿਸ ਸਮੇਂ ਇਹ ਗੋਲੀਕਾਂਡ ਹੋਇਆ ਸੀ ਤਾਂ ਉਸ ਸਮੇਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਡੀਜੀਪੀ ਸੁਮੇਧ ਸੈਣੀ ਸੀ। ਬਰਗਾੜੀ ਬੇਅਦਬੀ ਕਾਂਡ ਦੇ ਵਿਰੋਧ ਵਿਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੀ ਸਿੱਖ ਸੰਗਤ ਉਪਰ ਪੁਲਿਸ ਨੇ ਗੋਲੀਬਾਰੀ ਕੀਤੀ ਸੀ, ਇਸ ਵਿਚ 2 ਸਿੱਖ ਮਾਰੇ ਗਏ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h