ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਸੁਖਬੀਰ ਬਾਦਲ 14 ਸਤੰਬਰ ਯਾਨੀ ਅੱਜ SIT ਸਾਹਮਣੇ ਪੇਸ਼ ਹੋਣਗੇ।ਇਸ ਤੋਂ ਪਹਿਲਾਂ ਉਹ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਪੰਜਾਬ ਪੁਲਿਸ ਅਫਸਰਜ਼ ਇੰਸਟੀਚਿਊਟ, ਸੈਕਟਰ 32, ਚੰਡੀਗੜ੍ਹ ‘ਚ SIT ਦੇ ਸਾਹਮਣੇ ਪੇਸ਼ ਹੋਏ ਸੀ।ਇਸ ਦੌਰਾਨ ਉਨ੍ਹਾਂ ਕੋਲੋਂ 3 ਘੰਟੇ ਪੁੱਛਗਿਛ ਕੀਤੀ ਗਈ ਸੀ।
ਜਿਕਰਯੋਗ ਹੈ ਕਿ 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਬਰਗਾੜੀ ਵਿੱਚ ਬੇਅਦਬੀ ਦਾ ਵਿਰੋਧ ਕਰ ਰਹੇ ਲੋਕਾਂ ‘ਤੇ ਪੰਜਾਬ ਪੁਲਿਸ ਨੇ ਗੋਲੀਬਾਰੀ ਕੀਤੀ ਸੀ ਅਤੇ ਗੋਲੀਬਾਰੀ ‘ਚ ਕਈ ਪ੍ਰਦਰਸ਼ਨਕਾਰੀ ਜ਼ਖਮੀ ਹੋ ਗਏ ਸੀ।ਫ਼ਰੀਦਕੋਟ ਦੀ ਹੇਠਲੀ ਅਦਾਲਤ ਵੱਲੋਂ ਬਹਿਬਲ ਕਲਾਂ ਪੁਲਿਸ ਫਾਈਰਿੰਗ ਜਿਸ ਵਿੱਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ, ਦੀ ਕਾਰਵਾਈ ਬਾਰੇ ਜਾਂਚ ਟੀਮ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸੰਮਨ ਕੀਤਾ ਹੈ।
ਸੁਖਬੀਰ ਸਿੰਘ ਬਾਦਲ ਨੂੰ ਪਹਿਲਾਂ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸੰਮਨ ਜਾਰੀ ਕਰਕੇ SIT ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਨੌਨਿਹਾਲ ਸਿੰਘ ਦੀ ਐਸਆਈਟੀ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਹੈ।ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਨੂੰ 14 ਸਤੰਬਰ SIT ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਹੁਣ ਸੁਖਬੀਰ ਬਾਦਲ ਤੋਂ ਦੋਵਾਂ ਮਾਮਲਿਆਂ ‘ਚ ਪੁੱਛਗਿੱਛ ਕੀਤੀ ਜਾ ਰਹੀ ਹੈ।