ਵੀਰਵਾਰ, ਫਰਵਰੀ 19, 2026 05:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ, ਫਰੀਦਕੋਟ ਅਦਾਲਤ ‘ਚ ਪੇਸ਼ ਹੋਣਗੇ ਸੁਖਬੀਰ ਬਾਦਲ

2015 Kotkapura Police Firing ਕੇਸ 'ਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਇਸ ਘਟਨਾ ਦੇ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਗਿਆ ਹੈ।

by ਮਨਵੀਰ ਰੰਧਾਵਾ
ਜੂਨ 14, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Kotkapura Firing Case: ਫਰੀਦਕੋਟ ਦੇ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਕੋਟਕਪੂਰਾ ਗੋਲੀਕਾਂਡ ਦੀ ਫਰੀਦਕੋਟ ਅਦਾਲਤ ਵਿੱਚ ਸੁਣਵਾਈ 14 ਜੂਨ ਨੂੰ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਦੀ ਸੁਣਵਾਈ 30 ਮਈ ਨੂੰ ਹੋਈ ਸੀ। ਸੁਣਵਾਈ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਦਾਲਤ ਵਿੱਚ ਪੇਸ਼ ਹੋਏ, ਜਦੋਂ ਕਿ ਬਾਕੀ ਮੁਲਜ਼ਮਾਂ ਦੀ ਅਦਾਲਤ ਵੱਲੋਂ ਹਾਜ਼ਰੀ ਮੁਆਫ਼ ਹੋ ਗਈ ਸੀ।

ਦੱਸ ਦੇਈਏ ਕਿ ਕੋਟਕਪੂਰਾ ਗੋਲੀ ਕਾਂਡ ‘ਚ 2 ਐਫਆਈਆਰ 129/18 ਤੇ 192/15 ਦਰਜ ਹਨ। ਇਸ ਮਾਮਲੇ ਵਿੱਚ ਏਡੀਜੀਪੀ ਐਲਕੇ ਯਾਦਵ ਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੋਂ ਇੱਕ ਦਿਨ ਪਹਿਲਾਂ 2400 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ। ਇਸ ਤੋਂ ਪਹਿਲਾਂ 24 ਫਰਵਰੀ 2022 ਨੂੰ ਫਰੀਦਕੋਟ ਅਦਾਲਤ ਵਿੱਚ 7 ​​ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ।

ਗੋਲੀ ਕਾਂਡ ‘ਚ ਕੁੱਲ 8 ਦੋਸ਼ੀ

ਚਲਾਨ ਵਿੱਚ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ, ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਤਤਕਾਲੀ ਐਸਐਚਓ ਥਾਣਾ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਨੂੰ ਦੋਸ਼ੀ ਬਣਾਇਆ ਗਿਆ ਹੈ।

ਹੁਣ ਜਾਣੋ ਕਿਸ ‘ਤੇ ਕੀ ਦੋਸ਼

ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਇਸ ਘਟਨਾ ਦੇ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਗਿਆ ਹੈ। ਜਦਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਸਾਜ਼ਿਸ਼ ਨੂੰ ਅੰਜਾਮ ਦੇਣ ਦਾ ਦੋਸ਼ ਹੈ। ਤਤਕਾਲੀ ਆਈਜੀ ਉਮਰਾਨੰਗਲ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ ‘ਤੇ ਵੀ ਸਾਜ਼ਿਸ਼ ਨੂੰ ਅੰਜਾਮ ਦੇਣ ਦਾ ਦੋਸ਼ ਹੈ।

ਫਰੀਦਕੋਟ ਦੇ ਤਤਕਾਲੀ ਐੱਸਐੱਸਪੀ ਸੁਖਮੰਦਰ ਸਿੰਘ ਮਾਨ ਅਤੇ ਕੋਟਕਪੂਰਾ ਦੇ ਐੱਸਐੱਚਓ ਗੁਰਦੀਪ ਸਿੰਘ ਖ਼ਿਲਾਫ਼ ਸਾਜ਼ਿਸ਼ ਰਚਣ, ਤੱਥ ਛੁਪਾਉਣ ਤੇ ਤੱਥਾਂ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਦੋਸ਼ ਲੱਗੇ ਹਨ। ਐਸਆਈਟੀ ਨੇ ਫਿਲਹਾਲ ਸਾਲ 2018 ਵਿੱਚ ਦਰਜ ਐਫਆਈਆਰ ਵਿੱਚ ਚਾਰਜਸ਼ੀਟ ਦਾਖਲ ਕੀਤੀ। ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ ‘ਚ ਪਹਿਲੀ ਵਾਰ ਸਾਬਕਾ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਬਾਦਲ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ।

ਕੀ ਹੈ ਬੇਅਦਬੀ ਅਤੇ ਗੋਲੀਕਾਂਡ ਮਾਮਲਾ

12 ਅਕਤੂਬਰ 2015 ਨੂੰ ਫਰੀਦਕੋਟ ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ। ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ, ਜਿਨ੍ਹਾਂ ਨੂੰ ਪੁਲਿਸ ਨੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਇਸੇ ਦੌਰਾਨ 14 ਅਕਤੂਬਰ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਤਾਕਤ ਦੀ ਵਰਤੋਂ ਕੀਤੀ ਗਈ।

ਬਹਿਬਲ ਕਲਾਂ ਵਿੱਚ ਪੁਲਿਸ ਨੇ ਫਾਈਰਿੰਗ ਕੀਤੀ, ਜਿਸ ਵਿੱਚ 2 ਸਿੱਖ ਨੌਜਵਾਨ ਸ਼ਹੀਦ ਹੋ ਗਏ। ਕੋਟਕਪੂਰਾ ਵਿੱਚ ਵੀ ਗੋਲੀਬਾਰੀ ਹੋਈ, ਜਿਸ ਵਿੱਚ 100 ਦੇ ਕਰੀਬ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ। ਪੁਲਿਸ ਨੇ 7 ਅਗਸਤ 2018 ਨੂੰ ਅਣਪਛਾਤੇ ਵਿਅਕਤੀਆਂ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਸੀ। ਲਗਪਗ ਇੱਕ ਮਹੀਨਾ ਪਹਿਲਾਂ ਤਿੰਨਾਂ ਮਾਮਲਿਆਂ ਵਿੱਚ , ਐਸਆਈਟੀ ਨੇ ਸਪਲੀਮੈਂਟਰੀ ਚਲਾਨ ਪੇਸ਼ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ADGP LK YadavBargari Sacrilege CaseFaridkot CourtFormer Punjab CMKotkapura Firing Casepro punjab tvpunjab newspunjabi newsSukhbir Singh BadalSumedh Singh Saini
Share254Tweet159Share63

Related Posts

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਬੌਬੀ ਕਬੂਤਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026

‘ਗੈਂਗਸਟਰ ਫੜਾਓ 10 ਲੱਖ ਦਾ ਨਕਦ ਇਨਾਮ ਪਾਓ’ ਪੰਜਾਬ ਪੁਲਿਸ ਨੇ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ ਕੀਤਾ ਜਾਰੀ

ਫਰਵਰੀ 18, 2026

ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ: ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ 10 ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ

ਫਰਵਰੀ 18, 2026

ਮੋਗਾ ਦੀ ਇਤਿਹਾਸਕ ਰੈਲੀ ਨੇ ਨਸ਼ਿਆਂ ਵਿਰੁੱਧ ਪੰਜਾਬ ਦੀ ‘ਜੰਗ’ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ, ਆਪਣੀਆਂ ‘ਸਿਆਸੀ ਦੁਕਾਨਾਂ’ ਬੰਦ ਹੋਣ ਦੇ ਡਰੋਂ ਵਿਰੋਧੀ ਧਿਰਾਂ ਘਬਰਾਈਆਂ: ਕੁਲਦੀਪ ਸਿੰਘ ਧਾਲੀਵਾਲ

ਫਰਵਰੀ 18, 2026

ਮਿਸਲ ਸਤਲੁਜ ਦੀ ਅਗਵਾਈ ਹੇਠ ‘ਪੂਰਾ ਪੰਜਾਬ ਲਹਿਰ’ ਦਾ ਮੋਹਾਲੀ ਤੋਂ ਆਗਾਜ਼ ,ਪਹਿਲੇ ਦਿਨ ਜਨਤਕ ਦਸਤਖ਼ਤ ਪਟੀਸ਼ਨ ਦੀਆਂ 50 ਹਜ਼ਾਰ ਕਾਪੀਆਂ ਜਾਰੀ

ਫਰਵਰੀ 17, 2026
Load More

Recent News

SGPC ‘ਚ ਵੱਧ ਰਹੇ ਭ੍ਰਿਸ਼ਟਾਚਾਰ ਪਿੱਛੇ ਬਾਦਲ ਪਰਿਵਾਰ ਹੈ – ਗਿਆਨੀ ਰਘਬੀਰ ਸਿੰਘ

ਫਰਵਰੀ 18, 2026

CA ਨੇ ਗਰਭਵਤੀ ਬੈਂਕਰ ਪਤਨੀ ਦਾ ਕੀਤਾ ਕਤਲ

ਫਰਵਰੀ 18, 2026

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਬੌਬੀ ਕਬੂਤਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਰਵਰੀ 18, 2026

ਮੋਦੀ-ਮੈਕਰੋਨ ਗੱਲਬਾਤ ਤੋਂ ਬਾਅਦ ਭਾਰਤ-ਫਰਾਂਸ ਸਬੰਧਾਂ ਨੂੰ ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ ਵਿੱਚ ਕੀਤਾ ਗਿਆ ਉੱਚਾ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.