Kuldeep Dhaliwal: 13 ਮਈ ਨੂੰ ਦਿੱਲੀ ਦੇ ਕਪੂਰਥਲਾ ਹਾਉਸ ‘ਚ ਆਪ ਸਾਂਸਦ ਰਾਘਵ ਚੱਢਾ ਤੇ ਬਾਲੀਵੁੱਡ ਐਕਟਰਸ ਪਰਿਣੀਤੀ ਚੋਪੜਾ ਦੀ ਮੰਗਣੀ ਦੀਆਂ ਰਸਮਾਂ ਹਈਆਂ। ਇਨ੍ਹਾਂ ਦੋਵਾਂ ਦੀ ਖੁਸ਼ੀ ‘ਚ ਸ਼ਾਮਲ ਹੋਣ ਕਈ ਵੱਡੀ ਹਸਤੀਆਂ ਪਹੁੰਚੀਆਂ।
ਦੱਸ ਦਈਏ ਕਿ ਪਰਿਣੀਤੀ ਤੇ ਰਾਘਵ ਦੀ ਮੰਗਣੀ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਪਹੁੰਚੇ। ਜਿਨ੍ਹਾਂ ਦੀ ਇਸ ਸਮਾਗਮ ‘ਚ ਸ਼ਮੂਲੀਅਤ ‘ਤੇ ਵਿਵਾਦ ਸ਼ੁਰੂ ਹੋ ਗਿਆ ਹੈ ਤੇ ਇਸ ਵਿਵਾਦ ‘ਚ ਆਪ ਤੇ ਸ਼੍ਰੋਮਣੀ ਅਕਾਲੀ ਦਲ ਆਹਮੋ ਸਾਹਮਣੇ ਆ ਗਏ ਹਨ।
ਇਸ ਵਿਵਾਦ ‘ਚ ਹੁਣ ਪੰਜਾਬ ਕੈਬਿਨੇਟ ਮੰਤਰੀ ਕੁਲਦੀਪ ਧਾਲੀਵਾਲ ਦਾ ਬਿਆਨ ਸਾਹਮਣੇ ਆਇਆ ਹੈ। ਜਿਨ੍ਹਾਂ ਨੇ ਕਿਹਾ ਕਿ ਜਥੇਦਾਰ ਸਾਹਿਬ ਗਏ ਤਾਂ ਬਹੁਤ ਵਧੀਆ ਉਨ੍ਹਾਂ ਨੇ ਆਪਣਾ ਅਸ਼ੀਰਵਾਦ ਦਿੱਤਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸਮਾਜਿਕ ਪ੍ਰੋਗਰਾਮ ‘ਤੇ ਜਾਣ ਦਾ ਅਧਿਕਾਰ ਹਰੇਕ ਨੂੰ ਹੈ।
ਉਨ੍ਹਾਂ ਅੱਗੇ ਕਿਹਾ ਕਿ ਕਿ ਬਾਦਲ ਸਹਿਬ ਦੇ ਭੋਗ ‘ਤੇ ਹਰੇਕ ਪਾਰਟੀ ਦੇ ਨੇਤਾ ਗਏ ਸਮਾਜਿਕ ਪ੍ਰਰੋਗਰਾਮ ਤੇ ਸਾਰੇ ਜਾ ਸਕਦੇ ਹਨ। ਧਾਲੀਵਾਲ ਨੇ ਕਿਹਾ ਅਕਾਲੀਆਂ ਕੋਲੋਂ ਕਿਸੇ ਨੂੰ ਪਰਮਿਟ ਲੈਣ ਦੀ ਲੋੜ ਨਹੀਂ ਸਾਡੀਆਂ ਪੰਜਾਬੀਆਂ ਦੀਆਂ ਖੁਸ਼ੀਆਂ-ਗਮੀਆਂ ਇੱਕ ਹਨ।
ਨਾਲ ਹੀ ਅਕਾਲੀ ਦਲ ‘ਤੇ ਤੰਨਜ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਦਿਨ ਥੋੜੇ ਰਹਿ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h