Students returnung from Canada: ਠੱਗ ਟਰੈਵਲ ਏਜੰਟ ਦੇ ਧੱਕੇ ਚੜ੍ਹ ਕੇ ਜੋ 700 ਦੇ ਕਰੀਬ ਵਿਦਿਆਰਥੀ ਕੈਨੇਡਾ ਦੇ ਗਲਤ ਕਾਲਜਾਂ ਵਿਚ ਫਸੇ ਹਨ, ਉਨਾਂ ਦੀ ਵਤਨ ਵਾਪਸੀ ਨਾ ਹੋਵੇ, ਬਲਕਿ ਉਨਾਂ ਦੇ ਵੀਜ਼ੇ ਨੂੰ ਵੇਖਦੇ ਹੋਏ ਵਰਕ ਪਰਮਿਟ ਦਿੱਤਾ ਜਾਵੇ, ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖਿਆ ਹੈ।
ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਪ੍ਰਗਟਾਵਾ ਕਰਦੇ ਕਿਹਾ ਕਿ ਉਕਤ ਠੱਗ ਟਰੈਵਲ ਏਜੰਟ, ਜਿਸਨੇ ਇੰਨਾ ਵਿਦਿਆਰਥੀਆਂ ਨਾਲ ਧੋਖਾ ਕੀਤਾ ਹੈ, ਦੇ ਪੰਜਾਬ ਤੋਂ ਬਾਹਰ ਦਾ ਵਾਸੀ ਹੋਣ ਕਾਰਨ ਮੈਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਵੀ ਮੰਗ ਕਰਦਾ ਹਾਂ ਕਿ ਉਹ ਇਸ ਕੇਸ ਵਿਚ ਸਾਡਾ ਸਾਥ ਦੇਣ, ਤਾਂ ਜੋ ਇਸ ਟਰੈਵਲ ਏਜੰਟ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾ ਸਕੇ।
ਉਨ੍ਹਾਂ ਕਿਹਾ ਕਿ ਮਨੁੱਖੀ ਤਸਕਰੀ ਸਬੰਧੀ ਇਹ ਘਟਨਾਵਾਂ ਨਾ ਵਾਪਰਨ, ਇਸ ਲਈ ਦੇਸ਼ ਦੇ ਕਾਨੂੰਨ ਸਖ਼ਤ ਹੋਣੇ ਚਾਹੀਦੇ ਹਨ। ਧਾਲੀਵਾਲ ਨੇ ਪੰਜਾਬ ਵਾਸੀਆਂ ਨੂੰ ਅਪੀਲ ਵੀ ਕੀਤੀ ਕਿ ਉਹ ਕਿਸੇ ਦੇਸ਼ ਵਿਚ ਜਾਣ ਜਾਂ ਬੱਚਾ ਭੇਜਣ ਤੋਂ ਪਹਿਲਾਂ ਉਸ ਕਾਲਜ ਜਿੱਥੇ ਦਾਖਲਾ ਕਰਵਾਇਆ ਗਿਆ ਹੈ, ਦੇ ਵੇਰਵੇ ਅਤੇ ਟਰੈਵਲ ਏਜੰਟ, ਜੋ ਕਿ ਤੁਹਾਡਾ ਕੇਸ ਲਗਾ ਰਿਹਾ ਹੈ, ਦਾ ਰਿਕਾਰਡ ਜ਼ਰੂਰ ਚੈਕ ਕੀਤਾ ਜਾਵੇ।
कनाडा में 700 पंजाब के बच्चों के साथ इमग्रेशन प्रतिनिधि के द्वारा धोखे के मामले में मदद के लिए भगवंत मान सरकार पूरी कोशिश कर रही है इसके लिए भारत के विदेश मंत्री श्री @DrSJaishankar जी को मैंने पत्र और ईमेल के माध्यम से कनाडा सरकार से बात करने की अपील भी की है. #indianstudents… pic.twitter.com/1KH4KFb2Xb
— Kuldeep Dhaliwal (@KuldeepSinghAAP) June 6, 2023
ਇੱਕ ਸਵਾਲ ਦੇ ਜਵਾਬ ਵਿਚ ਧਾਲੀਵਾਲ ਨੇ ਦੱਸਿਆ ਕਿ ਇੰਡੋਨੇਸ਼ੀਆ ਵਿਚ ਫਾਂਸੀ ਦੀ ਸਜ਼ਾ ਪ੍ਰਾਪਤ ਨੌਜਵਾਨਾਂ ਦਾ ਕੇਸ 26 ਜੂਨ ਤੋਂ ਮੁੜ ਸ਼ੁਰੂ ਹੋ ਰਿਹਾ ਹੈ ਅਤੇ ਆਸ ਹੈ ਕਿ ਇਸ ਕੇਸ ਵਿਚੋਂ ਨੌਜਵਾਨ ਬਾਇਜ਼ਤ ਬਰੀ ਹੋਣਗੇ। ਉਨ੍ਹਾਂ ਦੱਸਿਆ ਕਿ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਸ ਸਬੰਧੀ ਸੂਚਨਾ ਬੀਤੇ ਦਿਨ ਸਾਡੇ ਨਾਲ ਸਾਂਝੀ ਕੀਤੀ ਸੀ ਅਤੇ ਉਹ ਹੀ ਇਹ ਕੇਸ ਇੰਡੋਨੇਸ਼ੀਆ ਸਰਕਾਰ ਕੋਲ ਉਠਾ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h