Kuldeep Dhaliwal’s letter to Union Minister of External Affairs: ਪੰਜਾਬ ਦੇ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਓਮਾਨ ਦੀ ਰਾਜਧਾਨੀ ਮਸਕਟ ਵਿੱਚ ਫਸੀਆਂ ਪੰਜਾਬੀ ਮਹਿਲਾਵਾਂ ਬਾਰੇ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖਿਆ ਹੈ।
ਉਹਨਾਂ ਨੇ ਇਨ੍ਹਾਂ ਮਹਿਲਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਇਹਨਾਂ ਨੂੰ ਭਾਰਤ ਵਾਪਸ ਲਿਆਉਣ ਲਈ ਲੋੜੀਂਦੇ ਕਦਮ ਚੁੱਕਣ ਲਈ ਸਬੰਧਤ ਦੂਤਾਵਾਸਾਂ ਕੋਲ ਮਾਨਵੀ ਆਧਾਰ ‘ਤੇ ਮਾਮਲਾ ਉਠਾਉਣ ਦੀ ਬੇਨਤੀ ਕੀਤੀ ਹੈ।
ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਪੱਤਰ ਰਾਹੀਂ ਲਿਖਿਆ ਕਿ ਮੈਂ ਤੁਹਾਡਾ ਧਿਆਨ ਮਸਕਟ ਵਿੱਚ ਪੰਜਾਬੀ ਮਹਿਲਾਵਾਂ ਦੇ ਫਸੇ ਹੋਣ ਸਬੰਧੀ ਵਾਇਰਲ ਹੋਈ ਇੱਕ ਵੀਡੀਓ ਅਤੇ ਕੁਝ ਅਖਬਾਰਾਂ ਵਿੱਚ ਛਪੀ ਖ਼ਬਰ ਵੱਲ ਲੈ ਜਾਣਾ ਚਾਹੁੰਦਾ ਹਾਂ। ਉਹਨਾਂ ਲਿਖਿਆ ਕਿ ਇਨ੍ਹਾਂ ਮਹਿਲਾਵਾਂ ਚੋਂ ਜ਼ਿਆਦਤਰ ਹੈਦਰਾਬਾਦ ਦੇ ਇੱਕ ਏਜੰਟ ਰਾਹੀਂ ਰੁਜ਼ਗਾਰ ਦੀ ਭਾਲ ਵਿੱਚ ਉੱਥੇ ਗਈਆਂ ਸੀ।
ਉਹਨਾਂ ਨੇ ਇਹ ਵੀ ਲਿਖਿਆ ਕਿ ਬੇਈਮਾਨ ਏਜੰਟਾਂ ਵੱਲੋਂ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਵਿਦੇਸ਼ ਮੰਤਰਾਲੇ ਵੱਲੋਂ ਜ਼ਰੂਰੀ ਕਦਮ ਵੀ ਚੁੱਕੇ ਜਾਣ ਤਾਂ ਜੋ ਭੋਲੀਆ-ਭਾਲੀਆਂ ਮਹਿਲਾਵਾਂ ਨਾਲ ਧੋਖਾ ਨਾ ਕੀਤਾ ਜਾ ਸਕੇ।
Today I got reports from some Newspapers that our Punjabi women got stranded in Muscat after being duped by a job agent from Hyderabad. Immediately wrote a letter to Central Foreign minister Shri @DrSJaishankar requesting help in safe return of these women. #Punjab #indiangirls pic.twitter.com/UQUHxuKxQG
— Kuldeep Dhaliwal (@KuldeepSinghAAP) May 12, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h