Kuldeep Dhaliwal’s meeting with Jyotiraditya Scindia: ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੁੱਧਵਾਰ ਨੂੰ ਕੇਂਦਰ ਪਾਸੋਂ ਮੰਗ ਕੀਤੀ ਕਿ ਅੰਮ੍ਰਿਤਸਰ ਅਤੇ ਸ਼ਹੀਦ ਭਗਤ ਸਿੰਘ ਅੰਤਰ-ਰਾਸ਼ਟਰੀ ਹਵਾਈ ਅੱਡਾ (ਮੋਹਾਲੀ) ਦੋਵਾਂ ਨੂੰ ਕੈਨੇਡਾ ਅਤੇ ਅਮੀਰੀਕੀ ਸ਼ਹਿਰਾਂ ਨਿਊ ਯਾਰਕ, ਲਾਸ ਏਂਜਲਸ, ਸ਼ਿਕਾਗੋ, ਸੀਆਟਲ ਅਤੇ ਸਾਨ ਫਰਾਂਸਿਸਕੋ ਆਦਿ ਲਈ ਸਿੱਧੀਆਂ ਹਵਾਈ ਉਡਾਣਾਂ ਲਈ ਪ੍ਰਮੁੱਖਤਾ ਨਾਲ ਸ਼ੁਮਾਰ ਕੀਤਾ ਜਾਵੇ ਜਿਸ ਨਾਲ ਦੋਵਾਂ ਪਾਸਿਆਂ ਦੇ ਵੱਡੀ ਗਿਣਤੀ ਯਾਤਰੀਆਂ ਨੂੰ ਵੱਡੀ ਸਹੂਲਤ ਮਿਲੇਗੀ।
ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਐਮ. ਸਿੰਧੀਆ ਨਾਲ ਇੱਥੇ ਮੁਲਾਕਾਤ ਕਰਕੇ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਪੰਜਾਬੀ ਅਤੇ ਓਵਰਸੀਜ਼ ਸਿਟੀਜ਼ਨਸ਼ਿਪ ਆਫ਼ ਇੰਡੀਆ (ਓ.ਸੀ.ਆਈ.) ਕਾਰਡ ਧਾਰਕ ਲੰਮੇ ਸਮੇਂ ਤੋਂ ਕੈਨੇਡਾ ਅਤੇ ਯੂ.ਐਸ.ਏ ਵਿੱਚ ਰਹਿ ਰਹੇ ਹਨ।
ਉਨ੍ਹਾਂ ਪੰਜਾਬ ਸਰਕਾਰ ਵਲੋਂ ਅਪੀਲ ਕੀਤੀ ਕਿ ਅੰਮ੍ਰਿਤਸਰ ਅਤੇ ਮੋਹਾਲੀ ਵਿਖੇ ਸਥਿਤ ਹਵਾਈ ਅੱਡਿਆਂ ਨੂੰ ਕੈਨੇਡਾ ਅਤੇ ਅਮੀਰੀਕੀ ਸ਼ਹਿਰਾਂ ਨਿਊ ਯਾਰਕ, ਲਾਸ ਏਂਜਲਸ, ਸ਼ਿਕਾਗੋ, ਸੀਆਟਲ ਅਤੇ ਸਾਨ ਫਰਾਂਸਿਸਕੋ, ਟੋਰਾਂਟੋ ਤੇ ਵੈਨਕੂਵਰ ਆਦਿ ਲਈ ਸਿੱਧੀਆਂ ਹਵਾਈ ਉਡਾਣਾਂ ਲਈ ਸ਼ਾਮਲ ਕਰਕੇ ਇਨ੍ਹਾਂ ਮੁਲਕਾਂ ਵਿਚ ਰਹਿੰਦੇ ਪ੍ਰਵਾਸੀ ਪੰਜਾਬੀਆਂ ਦੀ ਲੰਮੇ ਸਮੇਂ ਦੀ ਮੰਗ ਨੂੰ ਪੂਰਾ ਕੀਤਾ ਜਾਵੇ।
ਅੱਜ ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰੀ ਸ਼੍ਰੀ ਜੋਤੀਰਾਦਿੱਤਿਆ ਸਿੰਧੀਆ ਨੂੰ ਮਿਲ ਕੇ ਅੰਮ੍ਰਿਤਸਰ ਤੋਂ ਕੈਨੇਡਾ ਅਤੇ ਅਮਰੀਕਾ ਲਈ ਸਿੱਧੀ ਹਵਾਈ ਸੇਵਾ ਸ਼ੁਰੂ ਕਰਨ ਲਈ ਮੰਗ ਪੱਤਰ ਦਿੱਤਾ, ਜਿਸ ਦੀ ਮੰਗ ਕਈ NRI ਭਰਾ ਕਰ ਰਹੇ ਸਨ । #Amritsar @JM_Scindia #nri #Punjab @BhagwantMann pic.twitter.com/RHBPKhRu8G
— Kuldeep Dhaliwal (@KuldeepSinghAAP) March 1, 2023
ਧਾਲੀਵਾਲ ਨੇ ਸਿੰਧੀਆ ਨੂੰ ਦੱਸਿਆ ਕਿ ਪੰਜਾਬ ਸਰਕਾਰ ਦੁਆਰਾਂ ਲੰਘੇ ਵਰ੍ਹੇ ਦਸੰਬਰ ਵਿਚ ਕਰਵਾਏ ਗਏ ਐਨ.ਆਰ.ਆਈ. ਸੰਮੇਲਨਾਂ ਦੌਰਾਨ ਇਨ੍ਹਾਂ ਮੁਲਕਾਂ ਵਿਚ ਵਸਦੇ ਪੰਜਾਬੀਆਂ ਦੁਆਰਾ ਇਹ ਸਿੱਧੀਆਂ ਹਵਾਈ ਉਡਾਣਾਂ ਸ਼ੁਰੂ ਕਰਵਾਏ ਜਾਣ ਦੀ ਲੋੜ ਤੇ ਜ਼ੋਰ ਦਿੱਤਾ ਗਿਆ ਸੀ।
ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਅੰਮ੍ਰਿਤਸਰ ਅਤੇ ਕੈਨੇਡਾ ਦਰਮਿਆਨ ਸਿੱਧਾ ਹਵਾਈ ਸੰਪਰਕ ਮੁਹੱਈਆ ਕਰਵਾਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਤੋਂ ਕੈਨੇਡੀਅਨ ਸ਼ਹਿਰਾਂ ਲਈ ਸਿੱਧੀਆਂ ਉਡਾਣਾਂ ਦਾ ਪ੍ਰਬੰਧ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਅੰਮ੍ਰਿਤਸਰ ਅਤੇ ਕੈਨੇਡਾ ਦੇ ਸ਼ਹਿਰਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਨੂੰ ਆਪਣੀਆਂ ਮੰਜ਼ਿਲਾਂ ‘ਤੇ ਪਹੁੰਚਣ ਲਈ ਨਵੀਂ ਦਿੱਲੀ ਜਾਂ ਭਾਰਤ ਦੇ ਹੋਰ ਸ਼ਹਿਰਾਂ ਵਿਖੇ ਜਾਣਾ ਪੈਂਦਾ ਹੈ।
ਇਸ ਗੱਲ ‘ਤੇ ਜ਼ੋਰ ਦਿੰਦੇ ਹੋਏ ਕਿ ਅੰਮ੍ਰਿਤਸਰ ਤੋਂ ਯਾਤਰੀਆਂ ਦੀ ਕਾਫੀ ਗਿਣਤੀ ਹੈ, ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਯਾਤਰੀਆਂ ਦੀ ਇਹ ਗਿਣਤੀ ਕੈਨੇਡਾ ਲਈ ਵਾਇਡ ਬਾਡੀਡ ਏਅਰਕ੍ਰਾਫਟਾਂ ਦੀਆਂ ਇੱਕ ਹਫ਼ਤੇ ਵਿੱਚ ਘੱਟੋ-ਘੱਟ ਪੰਜ ਉਡਾਣਾਂ ਨੂੰ ਪੂਰਾ ਕਰ ਸਕਦੀ ਹੈ। ਮੰਤਰੀ ਨੇ ਕਿਹਾ ਕਿ ਭਾਰਤ ਅਤੇ ਕੈਨੇਡਾ ਦਰਮਿਆਨ ਹਾਲ ਹੀ ਵਿੱਚ ਹੋਏ ਦੁਵੱਲੇ ਹਵਾਈ ਸੇਵਾ ਸਮਝੌਤੇ ਵਿੱਚ ਹੋਰ ਭਾਰਤੀ ਸ਼ਹਿਰ ਵੀ ਸ਼ਾਮਲ ਹਨ ਪਰ ਸਿੱਧੀਆਂ ਉਡਾਣਾਂ ਲਈ ਸ਼ਹਿਰਾਂ ਦੀ ਸੂਚੀ ਵਿੱਚ ਅੰਮ੍ਰਿਤਸਰ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ, ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਨੂੰ ਵੀ ਇਨ੍ਹਾਂ ਸ਼ਹਿਰਾਂ ਵਿੱਚ ਸ਼ਾਮਲ ਕਰਨਾ ਚਾਹੀਦਾ ਸੀ।
ਇਸ ਖਿੱਤੇ ਦੇ ਵੱਡੀ ਗਿਣਤੀ ਵਿੱਚ ਪੰਜਾਬੀ ਮੁਸਾਫਰਾਂ ਅਤੇ ਸੂਬਾ ਸਰਕਾਰ ਦੀ ਤਰਫੋਂ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਨੂੰ ਅੰਮ੍ਰਿਤਸਰ ਸ਼ਹਿਰ ਅਤੇ ਮੁਹਾਲੀ ਨੂੰ ਸਿੱਧੀਆਂ ਉਡਾਣਾਂ ਦੇ ਸੰਪਰਕ ਵਿੱਚ ਸ਼ਾਮਲ ਕਰਕੇ ਸਮਝੌਤੇ ’ਤੇ ਮੁੜ ਵਿਚਾਰ ਕਰਨ ਦੀ ਬੇਨਤੀ ਵੀ ਕੀਤੀ। ਉਨ੍ਹਾਂ ਕਿਹਾ ਕਿ ਸਿੱਧਾ ਹਵਾਈ ਸੰਪਰਕ ਪੰਜਾਬੀਆਂ ਨੂੰ ਵੱਡਾ ਲਾਭ ਪਹੁੰਚਾਉਣ ਦੇ ਨਾਲ-ਨਾਲ ਇਸ ਖੇਤਰ ਦੇ ਲੋਕਾਂ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਨੂੰ ਹੱਲ ਕਰਨ ਦੇ ਨਾਲ-ਨਾਲ ਕਾਫੀ ਲਾਭਦਾਇਕ ਵੀ ਹੋਵੇਗਾ।
ਧਾਲੀਵਾਲ ਨੇ ਦੱਸਿਆ ਕਿ ਸਿੰਧੀਆ ਨੇ ਇਸ ਮੰਗ ਨੂੰ ਪ੍ਰਮੁੱਖਤਾ ਨਾਲ ਵਿਚਾਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਇਸ ਮਸਲੇ ਦੇ ਹੱਲ ਲਈ ਸੁਹਿਰਦ ਯਤਨ ਕਰਨਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h