ਵੀਰਵਾਰ, ਜੂਨ 11, 2026 04:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਚਲਾ ਰਹੇ ਹਨ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਤਰਨਤਾਰਨ ਤੋਂ ਕੰਚਨਪ੍ਰੀਤ ਕੌਰ ਨੂੰ ਹਲਕਾ ਇੰਚਾਰਜ ਲਗਾ ਕੇ ਬਾਦਲ ਨੇ ਸਪੱਸ਼ਟ ਕਰ ਦਿੱਤਾ ਹੈ

by Pro Punjab Tv
ਮਾਰਚ 18, 2026
in Featured News, ਪੰਜਾਬ
0

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਤਰਨਤਾਰਨ ਤੋਂ ਕੰਚਨਪ੍ਰੀਤ ਕੌਰ ਨੂੰ ਹਲਕਾ ਇੰਚਾਰਜ ਲਗਾ ਕੇ ਬਾਦਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ 2027 ਵਿੱਚ ਪੰਜਾਬ ਅੰਦਰ ਕਿਸ ਤਰ੍ਹਾਂ ਦਾ ਮਾਡਲ ਲਿਆਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਗੁਜਰਾਤ ਮਾਡਲ ਜਾਂ ਹਰਿਆਣਾ ਸਰਕਾਰ ਹਰਿਆਣਾ ਮਾਡਲ ਦੀ ਗੱਲ ਕਰਦੀ ਹੈ, ਉਸੇ ਤਰ੍ਹਾਂ ਹੁਣ ਸੁਖਬੀਰ ਬਾਦਲ ਪੰਜਾਬ ਵਿੱਚ ਆਪਣਾ ‘ਸੁਖਬੀਰ ਮਾਡਲ’ ਪੇਸ਼ ਕਰ ਰਹੇ ਹਨ, ਜੋ ਕਿ ਸਿਰਫ਼ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਨੂੰ ਉਤਸ਼ਾਹਿਤ ਕਰਨ ਵਾਲਾ ਹੈ।

ਮੰਗਲਵਾਰ ਨੂੰ ਪਾਰਟੀ ਦਫਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਆਪਣੀ ‘ਗੈਂਗਸਟਰ ਲਿਆਓ ਮੁਹਿੰਮ’ ਤਹਿਤ ਅਜਿਹਾ ਮਾਡਲ ਪੇਸ਼ ਕਰਨਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਹੁਣੇ ਹੀ ਸਾਰੇ 117 ਹਲਕਿਆਂ ਵਿੱਚ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦੇਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੀ ਅਸਲ ਸੋਚ ਦਾ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਹੁਣ ਅਬੋਹਰ ਤੋਂ ਜਗਦੀਸ਼ ਭੋਲੇ ਵਰਗੇ ਲੋਕਾਂ ਨੂੰ ਵੀ ਟਿਕਟ ਦੇਣ ਦਾ ਐਲਾਨ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਸੁਖਬੀਰ ਬਾਦਲ ਨੂੰ ਸਵਾਲ ਕਰਦਿਆਂ ਪੁਛਿਆ ਕਿ ਉਹ ਡੇਰਾ ਬਾਬਾ ਨਾਨਕ ਤੋਂ ਅਲਗੋ ਵਰਗਿਆਂ ਦੇ ਨਾਮ ਐਲਾਨਣ ਵਿੱਚ ਦੇਰੀ ਕਿਉਂ ਕਰ ਰਹੇ ਹਨ?

ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਨੇ ਪੰਜਾਬ ਦੇ ਜ਼ਖ਼ਮਾਂ ‘ਤੇ ਲੂਣ ਹੀ ਛਿੜਕਣਾ ਹੈ, ਤਾਂ ਸੁਖਬੀਰ ਬਾਦਲ ਬਰਗਾੜੀ, ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਨਿਹੱਥੇ ਸਿੱਖਾਂ ‘ਤੇ ਗੋਲੀਆਂ ਚਲਾਉਣ ਵਾਲੇ ਸੁਮੇਧ ਸੈਣੀ ਅਤੇ ਉਮਰਾਨੰਗਲ ਵਰਗੇ ਵਿਵਾਦਤ ਅਧਿਕਾਰੀਆਂ ਨੂੰ ਵੀ ਚੋਣ ਮੈਦਾਨ ਵਿੱਚ ਉਤਾਰਨ ਦਾ ਐਲਾਨ ਕਰ ਦੇਣ।ਧਾਲੀਵਾਲ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਤਾਂ ਹੁਣ ਗੁਰਮੀਤ ਰਾਮ ਰਹੀਮ ਕੋਲੋਂ ਵੀ ਸੂਚੀ ਮੰਗਵਾ ਲੈਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦੇ ‘ਗੈਂਗਸਟਰ ਅਤੇ ਗੁਨਾਹਗਾਰ’ ਮਾਡਲ ਦੀ ਤਸਵੀਰ ਪੂਰੀ ਤਰ੍ਹਾਂ ਸਾਫ਼ ਹੋ ਸਕੇ।

ਧਾਲੀਵਾਲ ਨੇ ਸੁਖਬੀਰ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਉਨ੍ਹਾਂ ‘ਕਮਾਊ ਪੁੱਤਾਂ’ ਨੂੰ ਟਿਕਟਾਂ ਦੇਣ ਜਿੰਨਾਂ ਨੇ ਦਰਬਾਰ ਸਾਹਿਬ ਦੀ ਲੰਗਰ ਦੀਆਂ ਸੁੱਕੀਆਂ ਰੋਟੀਆਂ ਦੇ ਸਕੈਂਡਲ ਕਰਕੇ ਬਾਦਲਾਂ ਦੇ ਘਰ ਪੈਸੇ ਭੇਜੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਜੀ, ਉਨ੍ਹਾਂ ਲੋਕਾਂ ਨੂੰ ਵੀ ਟਿਕਟ ਦਿਓ ਜਿੰਨਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਚੋਰੀ ਕੀਤੇ ਅਤੇ ਆਪਣੇ ਉਸ ਚਾਰਟਰਡ ਅਕਾਊਂਟੈਂਟ ਕੋਹਲੀ ਨੂੰ ਵੀ ਮੈਦਾਨ ਵਿੱਚ ਉਤਾਰੋ ਜੋ ਤੁਹਾਡੇ ਪੈਸਿਆਂ ਦਾ ਹਿਸਾਬ ਰੱਖਦਾ ਹੈ। ਇੱਥੋਂ ਤੱਕ ਕਿ ਉਨ੍ਹਾਂ ਸਾਬਕਾ ਜਥੇਦਾਰਾਂ ਨੂੰ ਵੀ ਟਿਕਟਾਂ ਦੇ ਦਿਓ ਜਿੰਨਾਂ ਨੇ ਤੁਹਾਡੇ ਕਹਿਣ ‘ਤੇ ਰਾਮ ਰਹੀਮ ਨੂੰ ਮੁਆਫ਼ੀ ਦਿੱਤੀ ਸੀ, ਤਾਂ ਜੋ ਪੰਜਾਬ ਦੇ ਲੋਕਾਂ ਨੂੰ ਪਤਾ ਲੱਗੇ ਕਿ ਤੁਹਾਡੀ ਟੋਲੀ ਵਿੱਚ ਕਿਸ ਤਰ੍ਹਾਂ ਦੇ ਲੋਕ ਸ਼ਾਮਲ ਹਨ।

ਆਪ ਵਿਧਾਇਕ ਨੇ ਗੁਰੂ ਘਰਾਂ ਦੀਆਂ ਜ਼ਮੀਨਾਂ ਹੜੱਪਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਸੁਖਬੀਰ ਬਾਦਲ ਉਨ੍ਹਾਂ ਚੇਲਿਆਂ ਨੂੰ ਵੀ ਟਿਕਟਾਂ ਦੇਣ ਜਿੰਨਾਂ ਨੇ ਪੰਜਾਬ ਦੇ ਗੁਰੂ ਘਰਾਂ ਦੀਆਂ ਜ਼ਮੀਨਾਂ ਦੱਬੀਆਂ ਜਾਂ ਵੇਚੀਆਂ ਹਨ। ਉਨ੍ਹਾਂ ਕਿਹਾ ਕਿ ਅੰਬ ਸਾਹਿਬ ਅਤੇ ਅਨੰਦਪੁਰ ਸਾਹਿਬ ਦੀਆਂ ਜ਼ਮੀਨਾਂ ਵੇਚ ਕੇ ਬਾਦਲਾਂ ਤੱਕ ਪੈਸਾ ਪਹੁੰਚਾਉਣ ਵਾਲੇ ਮੈਨੇਜਰਾਂ ਨੂੰ ਵੀ ਉਮੀਦਵਾਰ ਬਣਾਇਆ ਜਾਵੇ।

ਧਾਲੀਵਾਲ ਨੇ ਕਿਹਾ ਕਿ ਸੁਖਬੀਰ ਬਾਦਲ ਇੱਕ ਪਾਸੇ ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਦੇ ਹਨ, ਪਰ ਦੂਜੇ ਪਾਸੇ ਉਨ੍ਹਾਂ ਨੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਸ਼ੁਰੂ ਕੀਤੀ ਹੋਈ ਹੈ।

​ਧਾਲੀਵਾਲ ਨੇ ਅੱਗੇ ਕਿਹਾ ਕਿ ਐੱਸਜੀਪੀਸੀ ਅਤੇ ਗੁਰੂ ਰਾਮਦਾਸ ਹਸਪਤਾਲ ਵਿੱਚ ਲੁੱਟ-ਖਸੁੱਟ ਕਰਨ ਵਾਲੇ ਡਾਕਟਰਾਂ ਅਤੇ ਲੀਡਰਾਂ ਨੂੰ ਟਿਕਟਾਂ ਦੇ ਕੇ ਸੁਖਬੀਰ ਆਪਣਾ ਮਨ ਖੁਸ਼ ਕਰ ਲੈਣ, ਕਿਉਂਕਿ ਪੰਜਾਬ ਦੇ ਲੋਕ ਹੁਣ ਇਨ੍ਹਾਂ ਨੂੰ ਵੋਟਾਂ ਨਹੀਂ ਪਾਉਣਗੇ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਅਸਲੀ ਵਰਕਰ ਪਾਰਟੀ ਛੱਡ ਕੇ ਭੱਜ ਚੁੱਕੇ ਹਨ ਅਤੇ ਹੁਣ ਸੁਖਬੀਰ ਕੋਲ ਸਿਰਫ਼ ਪੈਸੇ ਇਕੱਠੇ ਕਰਨ ਵਾਲਿਆਂ ਦੀ ਫੌਜ ਰਹਿ ਗਈ ਹੈ। ਧਾਲੀਵਾਲ ਨੇ ਤੰਜ਼ ਕਸਦਿਆਂ ਕਿਹਾ ਕਿ ਸੁਖਬੀਰ ਬਾਦਲ ਦੇ ਸੱਤਾ ਵਿੱਚ ਆਉਣ ਦੇ ਸੁਪਨੇ ਕਦੇ ਪੂਰੇ ਨਹੀਂ ਹੋਣਗੇ, ਪਰ 117 ਉਮੀਦਵਾਰਾਂ ਦਾ ਐਲਾਨ ਕਰਨ ਨਾਲ ਉਨ੍ਹਾਂ ਦੀ ਅਸਲੀਅਤ ਅਤੇ ਉਨ੍ਹਾਂ ਦੇ ‘ਜੋੜੀਦਾਰਾਂ’ ਦਾ ਚਿਹਰਾ ਪੂਰੇ ਪੰਜਾਬ ਸਾਹਮਣੇ ਜ਼ਰੂਰ ਨੰਗਾ ਹੋ ਜਾਵੇਗਾ।

Share199Tweet125Share50

Related Posts

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026

ਪਾਕਿਸਤਾਨੀ ਫੌਜ ਦਾ ਅਫਗਾਨਿਸਤਾਨ ‘ਚ ਕਤਲੇਆਮ; 11 ਮਾਸੂਮ ਬੱਚਿਆਂ ਸਮੇਤ 13 ਲੋਕਾਂ ਦੀ ਮੌਤ

ਜੂਨ 10, 2026

ਪੈਟਰੋਲ ਤੇ ਐਲਪੀਜੀ ਸਿਲੰਡਰਾਂ ਮਗਰੋਂ, ਜੈੱਟ ਈਂਧਨ ਮਹਿੰਗਾ ਹੋਣ ਕਾਰਨ ਵਧਣਗੀਆਂ ਹਵਾਈ ਯਾਤਰਾ ਦੀਆਂ ਟਿਕਟਾਂ ਦੀਆਂ ਕੀਮਤਾਂ

ਜੂਨ 10, 2026

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 10, 2026
Load More

Recent News

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026

ਪਾਕਿਸਤਾਨੀ ਫੌਜ ਦਾ ਅਫਗਾਨਿਸਤਾਨ ‘ਚ ਕਤਲੇਆਮ; 11 ਮਾਸੂਮ ਬੱਚਿਆਂ ਸਮੇਤ 13 ਲੋਕਾਂ ਦੀ ਮੌਤ

ਜੂਨ 10, 2026

ਪੈਟਰੋਲ ਤੇ ਐਲਪੀਜੀ ਸਿਲੰਡਰਾਂ ਮਗਰੋਂ, ਜੈੱਟ ਈਂਧਨ ਮਹਿੰਗਾ ਹੋਣ ਕਾਰਨ ਵਧਣਗੀਆਂ ਹਵਾਈ ਯਾਤਰਾ ਦੀਆਂ ਟਿਕਟਾਂ ਦੀਆਂ ਕੀਮਤਾਂ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.