ਸ਼ੁੱਕਰਵਾਰ, ਮਈ 15, 2026 09:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੰਜਾਬ ਦੀ ਨਵੀਂ ਖੇਤੀਬਾੜੀ ਨੀਤੀ ਸਬੰਧੀ ਸਮੀਖਿਆ ਮੀਟਿੰਗ

ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਸੂਬੇ ਦੀ ਬਣ ਰਹੀ ਨਵੀਂ ਖੇਤੀਬਾੜੀ ਨੀਤੀ ਸਬੰਧੀ ਇਕ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ। ਖੇਤੀ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਮਾਹਰਾਂ ਦੀ ਟੀਮ ਨਾਲ ਉਨ੍ਹਾਂ ਨੇ ਨਵੀਂ ਖੇਤੀ ਨੀਤੀ ਦੇ ਸਾਰੇ ਪਹਿਲੂਆਂ ਬਾਬਤ ਵਿਚਾਰ ਚਰਚਾ ਕੀਤੀ।

by Bharat Thapa
ਮਾਰਚ 23, 2023
in ਪੰਜਾਬ
0

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਸੂਬੇ ਦੀ ਬਣ ਰਹੀ ਨਵੀਂ ਖੇਤੀਬਾੜੀ ਨੀਤੀ ਸਬੰਧੀ ਇਕ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ। ਖੇਤੀ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਮਾਹਰਾਂ ਦੀ ਟੀਮ ਨਾਲ ਉਨ੍ਹਾਂ ਨੇ ਨਵੀਂ ਖੇਤੀ ਨੀਤੀ ਦੇ ਸਾਰੇ ਪਹਿਲੂਆਂ ਬਾਬਤ ਵਿਚਾਰ ਚਰਚਾ ਕੀਤੀ। ਮੀਟਿੰਗ ਵਿੱਚ ਉੱਘੇ ਖੇਤੀ ਵਿਗਿਆਨੀ ਡਾ. ਗੁਰਦੇਵ ਸਿੰਘ ਖੁਸ਼ ਅਤੇ ਡਾ. ਬੀ ਐਸ ਗਿੱਲ ਨੇ ਖਾਸ ਤੌਰ ‘ਤੇ ਸ਼ਿਰਕਤ ਕੀਤੀ। ਡਾ. ਖੁਸ਼ ਦਾ ਚੌਲਾਂ ਦੀਆਂ ਕਿਸਮਾਂ ਵਿਕਸਿਤ ਕਰਨ ਅਤੇ ਡਾ. ਗਿੱਲ ਦਾ ਕਣਕ ਦੀਆਂ ਕਿਸਮਾਂ ਵਿਕਸਿਤ ਕਰਨ ਵਿੱਚ ਵਡਮੁੱਲਾ ਤਜ਼ਰਬਾ ਹੈ ਅਤੇ ਵਿਸ਼ਵ ਪੱਧਰ ‘ਤੇ ਦੋਵਾਂ ਵਿਗਿਆਨੀਆਂ ਦਾ ਵਿਸ਼ੇਸ਼ ਨਾਂ ਹੈ।
ਬਾਅਦ ਵਿਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਵੀਂ ਖੇਤੀ ਨੀਤੀ ‘ਤੇ ਬਹੁਤ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਕਿਸੇ ਵੀ ਸਰਕਾਰ ਨੇ ਕਿਸਾਨਾਂ ਦੀ ਭਲਾਈ ਖਾਸ ਤੌਰ ‘ਤੇ ਖੇਤੀ ਨੂੰ ਮੁਨਾਫੇ ਵਾਲਾ ਕਿੱਤਾ ਬਣਾਉਣ ‘ਤੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੇ ਸ਼ਹੀਦੀ ਦਿਨ ‘ਤੇ ਉਹ ਪ੍ਰਣ ਕਰਦੇ ਹਨ ਕਿ ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਵਚਨਬੱਧਤਾ ਦੋਹਰਾਈ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਅਜਿਹਾ ਸਿਸਟਮ ਬਣਾਇਆ ਜਾਵੇਗਾ ਕਿ ਸਾਡੇ ਬੱਚਿਆਂ ਨੂੰ ਬਾਹਰ ਜਾਣ ਦੀ ਲੋੜ ਨਹੀਂ ਪਵੇਗੀ। ਇਸ ਮੌਕੇ ਉਨ੍ਹਾਂ ਆਮ ਲੋਕਾਂ ਨੂੰ ਨਵੀਂ ਖੇਤੀ ਨੀਤੀ ਸਬੰਧੀ 31 ਮਾਰਚ ਤੱਕ ਸੁਝਾਅ ਭੇਜਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਪੰਜਾਬ ਵਾਸੀ ਵੱਟਸਐਪ ਨੰਬਰ 75080-18998 ਜਾਂ ਫੋਨ ਨੰਬਰ 0172-2969340 ਜਾਂ ਈਮੇਲ farmercomm@@punjabmail.gov.in ‘ਤੇ ਆਪਣੇ ਸੁਝਾਅ ਭੇਜ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ, ਏਅਰਪੋਰਟ ਰੋਡ, ਮੋਹਾਲੀ ਦੇ ਪਤੇ ‘ਤੇ ਚਿੱਠੀ ਰਾਹੀਂ ਵੀ ਸੁਝਾਅ ਭੇਜੇ ਜਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਸੂਬੇ ਦੀ ਕਿਰਸਾਨੀ ਲਈ ਚੰਗੀਆਂ, ਠੋਸ ਅਤੇ ਸਾਰਥਕ ਨੀਤੀਆਂ ਲੈ ਕੇ ਆਉਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਧਾਲੀਵਾਲ ਨੇ ਉਮੀਦ ਜਤਾਈ ਕਿ ਪੰਜਾਬ ਵਾਸੀਆਂ ਨੂੰ ਇਸ ਸਾਲ ਜੂਨ ਦੇ ਅੰਤ ਨਵੀਂ ਖੇਤੀਬਾੜੀ ਨੀਤੀ ਮਿਲ ਸਕਦੀ ਹੈ। ਉਨ੍ਹਾਂ ਕਿਹਾ ਕਿ ਨਵੀਂ ਖੇਤੀਬਾੜੀ ਨੀਤੀ ਪੰਜਾਬ ਦੀ ਭੂਗੋਲਿਕ ਸਥਿਤੀ, ਮਿੱਟੀ ਦੀ ਸਿਹਤ, ਫਸਲਾਂ ਤੇ ਪਾਣੀ ਦੀ ਉਪਲੱਬਧਤਾ ਨੂੰ ਮੁੱਖ ਰੱਖ ਕੇ ਤਿਆਰ ਕੀਤੀ ਜਾ ਰਹੀ ਹੈ ਅਤੇ ਇਸ ਵਿਚ ਲੋਕਾਂ ਦੇ ਸੁਝਾਵਾਂ ਨੂੰ ਵੀ ਪ੍ਰਮੁੱਖਤਾ ਦਿੱਤੀ ਜਾਵੇਗੀ।
ਧਾਲੀਵਾਲ ਨੇ ਇਸ ਗੱਲ ‘ਤੇ ਚਿੰਤਾ ਪ੍ਰਗਟਾਈ ਕਿ ਪਿਛਲੀਆਂ ਸਰਕਾਰਾਂ ਦੇ ਗੈਰ ਜ਼ਿੰਮੇਵਾਰਾਨਾ ਰਵੱਈਏ ਤੇ ਗਲਤ ਨੀਤੀਆਂ ਕਾਰਨ ਪੰਜਾਬ ਦਾ ਸ਼ੁੱਧ ਪਾਣੀ, ਸ਼ੁੱਧ ਹਵਾ ਤੇ ਵਾਤਾਵਰਣ ਅਤੇ ਸਿਹਤਮੰਦ ਉਪਜਾਊ ਭੂਮੀ ਹੁਣ ਦੂਸ਼ਤ ਪਾਣੀ, ਜ਼ਹਿਰੀਲੀ ਹਵਾ ਅਤੇ ਗੈਰ-ਉਪਜਾਊ ਭੂਮੀ ਵਿੱਚ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਰਤਾਰੇ ਨੂੰ ਹੁਣ ਸਾਫ਼ ਨੀਤੀ ਤੇ ਨੀਅਤ ਨਾਲ ਬਦਲਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਖੇਤੀ ਸਿਰਫ਼ ਇਕ ਧੰਦਾ ਨਹੀਂ, ਇਹ ਜੀਵਨ ਨਾਲ ਜੁੜਿਆ ਹੋਇਆ ਮੁੱਦਾ ਹੈ। ਖੇਤੀ ਮੰਤਰੀ ਨੇ ਖੇਤੀ ਵਿੱਚ ਆਏ ਅਸਾਵੇਂਪਣ ਨੂੰ ਦੂਰ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਖੇਤੀਬਾੜੀ ਨੂੰ ਬਚਾਉਣ ਦੀ ਦਿਸ਼ਾ ਵਿੱਚ ਸਭ ਦੇ ਸਹਿਯੋਗ ਨਾਲ ਅੱਗੇ ਵਧੇਗੀ। ਪੰਜਾਬ ਦੀਆਂ ਫਸਲਾਂ, ਪਾਣੀ ਅਤੇ ਮਿੱਟੀ ਤੇ ਵਾਤਾਵਰਣ ਨੂੰ ਕੇਂਦਰ ‘ਚ ਰੱਖ ਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਖੇਤੀ ਮਾਹਿਰਾਂ, ਖੇਤੀ ਵਿਗਿਆਨੀਆਂ ਅਤੇ ਤਜ਼ਰਬੇਕਾਰ ਲੋਕਾਂ ਦੀ ਮਦਦ ਨਾਲ ਖੇਤੀ ਖੇਤਰ ਨੂੰ ਮਜ਼ਬੂਤ ਕਰਨ ਦਾ ਹਰ ਸੰਭਵ ਯਤਨ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Kuldeep Singh Dhaliwal'sNew Agricultural Policypropunjabtvregarding Punjab'sreview meeting
Share208Tweet130Share52

Related Posts

ਪੰਜਾਬ ਅਤੇ ਚੰਡੀਗੜ੍ਹ ਵਿੱਚ Orange ਅਲਰਟ ਜਾਰੀ, ਤੂਫ਼ਾਨ ਅਤੇ ਤੇਜ਼ ਹਵਾਵਾਂ ਦੇ ਵਿਚਕਾਰ ਗਰਮੀ ਦੀ ਚੇਤਾਵਨੀ

ਮਈ 15, 2026

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ, ਅਦਾਲਤ ਨੇ ਲਗਾਏ ਗੰਭੀਰ ਦੋਸ਼

ਮਈ 15, 2026

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ*

ਮਈ 15, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

ਮਈ 15, 2026

ਜਿੱਥੇ ਵੀ ਭਾਜਪਾ ਦਾ ਰਾਜ ਹੈ, ਉਥੇ ਅਪਰਾਧ, ਗੈਂਗਸਟਰਵਾਦ ਅਤੇ ਗੁੰਡਾਗਰਦੀ ਆਮ ਹੋ ਗਏ ਹਨ: ਹਰਪਾਲ ਸਿੰਘ ਚੀਮਾ

ਮਈ 15, 2026

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

ਮਈ 15, 2026
Load More

Recent News

ਪੰਜਾਬ ਅਤੇ ਚੰਡੀਗੜ੍ਹ ਵਿੱਚ Orange ਅਲਰਟ ਜਾਰੀ, ਤੂਫ਼ਾਨ ਅਤੇ ਤੇਜ਼ ਹਵਾਵਾਂ ਦੇ ਵਿਚਕਾਰ ਗਰਮੀ ਦੀ ਚੇਤਾਵਨੀ

ਮਈ 15, 2026

UAE ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਨੇ ਕੀਤਾ ਸਵਾਗਤ

ਮਈ 15, 2026

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ, ਅਦਾਲਤ ਨੇ ਲਗਾਏ ਗੰਭੀਰ ਦੋਸ਼

ਮਈ 15, 2026

NEET ਪੇਪਰ ਲੀਕ ਤੋਂ ਬਾਅਦ ਸਿੱਖਿਆ ਮੰਤਰੀ ਨੇ ਵੱਡਾ ਐਲਾਨ, ਕਿਹਾ. . .

ਮਈ 15, 2026

ਦੁੱਧ ਅਤੇ ਸੀਐਨਜੀ ਮਗਰੋਂ ਹੁਣ ਪੈਟਰੋਲ ਅਤੇ ਡੀਜ਼ਲ ਵੀ ਹੋਇਆ ਮਹਿੰਗਾ

ਮਈ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.