Punjab Vidhan Sabha Speaker: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨਾਂ ਰੋਸ਼ਨ ਕਰਨ ਲਈ ਖਿਡਾਰੀਆਂ ਨੂੰ ਦ੍ਰਿੜ ਇਰਾਦੇ ਨਾਲ ਮਿਹਨਤ ਕਰਨ ਦਾ ਸੱਦਾ ਦਿੱਤਾ ਹੈ।
ਸ੍ਰੀ ਹਜ਼ੂਰ ਸਾਹਿਬ ਨਾਂਦੇੜ (ਮਹਾਰਾਸ਼ਟਰ) ਵਿਖੇ 49 ਵੇਂ ਆਲ ਇੰਡੀਆਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਹਾਕੀ ਟੂਰਨਾਮੈਂਟ (Sri Guru Gobind Singh Ji Hockey Tournament) ’ਚ ਬਤੌਰ ਮੁੱਖ ਮਹਿਮਾਨ ਵਜੋਂ ਆਪਣੇ ਸੰਬੋਧਨ ‘ਚ ਸੰਧਵਾਂ ਨੇ ਕਿਹਾ ਕਿ ਕਿਸੇ ਵੀ ਦੇਸ਼ ਦੇ ਲੋਕਾਂ ਦੀ ਤਾਕਤ ਅਤੇ ਤੰਦਰੁਸਤੀ ਦਾ ਅੰਦਾਜ਼ਾ ਉਸ ਦੇ ਖਿਡਾਰੀਆਂ ਦੇ ਪ੍ਰਦਰਸ਼ਨ ਤੋਂ ਲਗਾਇਆ ਜਾ ਸਕਦਾ ਹੈ।
ਇਸ ਦੌਰਾਨ ਉਨ੍ਹਾਂ ਨੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਦੇ ਹੋਏ ਕਿਹਾ ਕਿ ਖੇਡਾਂ ਨਾਲ ਜੁੜੇ ਰਹਿਣਾ ਸਮੇਂ ਦੀ ਮੁੱਖ ਲੋੜ ਹੈ। ਪੰਜਾਬ ‘ਚ ਖੇਡਾਂ ਦੀ ਸਥਿਤੀ ਦਾ ਜ਼ਿਕਰ ਕਰਦੇ ਹੋਏ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੁੜ ਮੋਹਰੀ ਸੂਬਾ ਬਣਾਉਣ ਲਈ ਸਰਗਰਮੀ ਆਰੰਭੀ ਹੋਈ ਹੈ।
ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡਾਂ, ਖਿਡਾਰੀਆਂ ਨੂੰ ਉਨ੍ਹਾਂ ਦੀ ਲੁਕੀ ਹੋਈ ਪ੍ਰਤਿਭਾ ਨੂੰ ਪ੍ਰਗਟਾਉਣ ਦਾ ਢੁਕਵਾਂ ਮੰਚ ਪ੍ਰਦਾਨ ਕੀਤਾ ਹੈ। ਸੰਧਵਾ ਨੇ ਕਿਹਾ ਕਿ ਉਭਰਦੇ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਲਈ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ ਅਤੇ ਪੰਜਾਬ ਸਰਕਾਰ ਵੱਧ ਤੋਂ ਵੱਧ ਕਾਬਲ ਖਿਡਾਰੀ ਪੈਦਾ ਕਰਨ ਲਈ ਉਪਰਾਲੇ ਕਰ ਰਹੀ ਹੈ ਤਾਂ ਜੋ ਪੰਜਾਬ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਭਾਰਤੀ ਦਲ ਵਿੱਚ ਵੱਧ ਤੋਂ ਵੱਧ ਖਿਡਾਰੀ ਯੋਗਦਾਨ ਪਾ ਸਕੇ।
ਕੁਲਤਾਰ ਸੰਧਵਾਂ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਖੇਡ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ ਅਤੇ ਪੰਜਾਬ ਸਰਕਾਰ ਉਨ੍ਹਾਂ ਦੀ ਸਮਰੱਥਾ ਦਾ ਲਾਭ ਉਠਾਉਣ ਅਤੇ ਉਨਾਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਵਧੀਆ ਪ੍ਰਦਰਸ਼ਨ ਕਰਨ ਦੇ ਯੋਗ ਬਣਾਉਣ ਲਈ ਯਤਨ ਕਰ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਪੰਜਾਬ ਵਿੱਚ ਖਿਡਾਰੀਆਂ ਨੂੰ ਅਤਿ ਆਧੁਨਿਕ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਖਿਡਾਰੀ ਆਪਣਾ ਵਧੀਆ ਪਰਦਰਸ਼ਨ ਦਿਖਾ ਸਕਣ ਤੇ ਦੇਸ਼ ਦਾ ਨਾਂ ਉਚਾ ਕਰ ਸਕਣ।
ਇਸ ਦੌਰਾਨ ਉਨ੍ਹਾਂ ਨੇ ਸ੍ਰੀ ਹਜ਼ੂਰ ਸਾਹਿਬ ਵਿਖੇ ਸਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਇੱਕ ਸਭਾ ਵਿੱਚ ਵੀ ਹਿੱਸਾ ਲਿਆ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h