ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਸੁਲਤਾਨਪੁਰ ਦੀ ਰਹਿਣ ਵਾਲੀ ਹੈ ਅਤੇ CISF ‘ਚ ਨੌਕਰੀ ਕਰ ਰਹੀ ਹੈ। ਕੁਲਵਿੰਦਰ ਪਹਿਲਾਂ ਚੇੱਨਈ ‘ਚ ਤਾਇਨਾਤ ਸੀ ਅਤੇ ਹੁਣ ਉਨ੍ਹਾਂ ਦੀ ਡਿਊਟੀ ਚੰਡੀਗੜ੍ਹ ਏਅਰਪੋਰਟ ‘ਤੇ ਲੱਗੀ ਹੈ। ਉਨ੍ਹਾਂ ਦਾ ਪਰਿਵਾਰ ਸਰਵਣ ਸਿੰਘ ਪੰਧੇਰ ਦੀ ਕਿਸਾਨ ਜਥੇਬੰਦੀ ਦੇ ਨਾਲ ਸਬੰਧਤ ਹੈ। ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨੀ ਅੰਦੋਲਨ ਦੇ ਦੌਰਾਨ ਕੁਲਵਿੰਦਰ ਕੌਰ ਦੇ ਮਾਤਾ ਜੀ ਵੀ ਧਰਨੇ ਪ੍ਰਦਰਸ਼ਨ ‘ਚ ਸ਼ਾਮਿਲ ਹੁੰਦੇ ਰਹੇ ਹਨ। ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਦਾ ਭਰਾ ਸਾਹਮਣੇ ਆਇਆ ਹੈ ਜਿਸ ਨੇ ਫੋਨ ‘ਤੇ ਜਾਣਕਾਰੀ ਦਿੱਤੀ ਹੈ।
ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਸੁਲਤਾਨਪੁਰ ਦੀ ਰਹਿਣ ਵਾਲੀ ਹੈ ਅਤੇ CISF ‘ਚ ਨੌਕਰੀ ਕਰ ਰਹੀ ਹੈ। ਕੁਲਵਿੰਦਰ ਪਹਿਲਾਂ ਚੇੱਨਈ ‘ਚ ਤਾਇਨਾਤ ਸੀ ਅਤੇ ਹੁਣ ਉਨ੍ਹਾਂ ਦੀ ਡਿਊਟੀ ਚੰਡੀਗੜ੍ਹ ਏਅਰਪੋਰਟ ‘ਤੇ ਲੱਗੀ ਹੈ। ਉਨ੍ਹਾਂ ਦਾ ਪਰਿਵਾਰ ਸਰਵਣ ਸਿੰਘ ਪੰਧੇਰ ਦੀ ਕਿਸਾਨ ਜਥੇਬੰਦੀ ਦੇ ਨਾਲ ਸਬੰਧਤ ਹੈ। ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨੀ ਅੰਦੋਲਨ ਦੇ ਦੌਰਾਨ ਕੁਲਵਿੰਦਰ ਕੌਰ ਦੇ ਮਾਤਾ ਜੀ ਵੀ ਧਰਨੇ ਪ੍ਰਦਰਸ਼ਨ ‘ਚ ਸ਼ਾਮਿਲ ਹੁੰਦੇ ਰਹੇ ਹਨ। ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਦਾ ਭਰਾ ਸ਼ੇਰ ਸਿੰਘ ਸਾਹਮਣੇ ਆਇਆ ਹੈ ਜਿਸ ਨੇ ਫੋਨ ‘ਤੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੁਲਵਿੰਦਰ ਕੌਰ ਬਹੁਤ ਸ਼ਾਂਤ ਸੁਭਾਅ ਦੇ ਹਨ। ਅਜਿਹਾ ਉਨ੍ਹਾਂ ਨੇ ਕਿਉਂ ਕੀਤਾ ਇਸ ਬਾਰੇ ਉਹ ਉਨ੍ਹਾਂ ਦੇ ਨਾਲ ਮੁਲਾਕਾਤ ਕਰਨ ਤੋਂ ਬਾਅਦ ਹੀ ਦੱਸ ਸਕਦੇ ਹਨ।
ਚੰਡੀਗੜ੍ਹ ਏਅਰਪੋਰਟ ‘ਤੇ ਸੁਰੱਖਿਆ ਵਜੋਂ ਤਾਇਨਾਤ CISF ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਨਾਲ ਕੰਗਨਾ ਦੀ ਬਹਿਸ ਹੋਈ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਕੰਗਨਾ ਵੱਲੋਂ ਕਿਸਾਨ ਅੰਦੋਲਨ ਦੌਰਾਨ ਕੀਤੀ ਗਈ ਬਿਆਨਬਾਜ਼ੀ ਕਾਰਨ ਕੁਲਵਿੰਦਰ ਕੌਰ ਨਾਲ ਬਹਿਸ ਹੋ ਗਈ ਸੀ।
ਇਹ ਵੀ ਜਾਣਕਾਰੀ ਹੈ ਕਿ ਕੰਗਨਾ ਨੂੰ ਥੱਪੜ ਮਾਰਿਆ ਗਿਆ ਹੈ। ਹਾਲਾਂਕਿ ਬਾਅਦ ਵਿਚ ਕੁਲਵਿੰਦਰ ਕੌਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਕੰਗਨਾ ਰਣੌਤ ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ਵਿਚ ਮੰਡੀ ਤੋਂ ਸੰਸਦ ਮੈਂਬਰ ਚੁਣੇ ਗਏ ਹਨ।
ਦਿੱਲੀ ਪਹੁੰਚ ਕੇ ਕੰਗਨਾ ਨੇ ਸੀਆਈਐਸਐਫ ਦੀ ਡਾਇਰੈਕਟਰ ਜਨਰਲ ਨੀਨਾ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਕਾਂਸਟੇਬਲ ਕੁਲਵਿੰਦਰ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਲਈ CISF ਕਮਾਂਡੈਂਟ ਦਫਤਰ ਲਿਜਾਇਆ ਗਿਆ ਹੈ। ਦੱਸ ਦਈਏ ਕਿ ਮੰਡੀ ਤੋਂ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਕੰਗਨਾ ਰਣੌਤ ਅੱਜ ਦਿੱਲੀ ਲਈ ਰਵਾਨਾ ਹੋਈ।