ਸੋਮਵਾਰ, ਮਈ 12, 2025 08:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Sidhu Moosewala: ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਵੱਡਾ ਦਾਅਵਾ, ਕਿਹਾ ਪੰਜਾਬ ਸਰਕਾਰ ਨੂੰ ਸੌਂਪੀ ਰਿਪੋਰਟ ‘ਤੇ ਕਾਰਵਾਈ ਕੀਤੀ ਹੁੰਦੀ ਤਾਂ ਜ਼ਿੰਦਾ ਹੁੰਦਾ ਸਿੱਧੂ ਮੂਸੇਵਾਲਾ

ਵਿਜੇ ਪ੍ਰਤਾਪ ਨੇ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਰਿਪੋਰਟ 18 ਫਰਵਰੀ 2020 ਨੂੰ ਸੂਬਾ ਸਰਕਾਰ ਨੂੰ ਸੌਂਪ ਦਿੱਤੀ ਸੀ ਪਰ ਨਾ ਤਾਂ ਇਸ ਬਾਰੇ ਕਿਸੇ ਨੇ ਗੱਲ ਕੀਤੀ ਤੇ ਨਾ ਹੀ ਹੁਣ ਤੱਕ ਰਿਪੋਰਟ ਜਨਤਕ ਕੀਤੀ।

by Gurjeet Kaur
ਦਸੰਬਰ 4, 2022
in ਪੰਜਾਬ
0

Kunwar Vijay Pratap Singh: ਵਿਜੇ ਪ੍ਰਤਾਪ ਨੇ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਰਿਪੋਰਟ 18 ਫਰਵਰੀ 2020 ਨੂੰ ਸੂਬਾ ਸਰਕਾਰ ਨੂੰ ਸੌਂਪ ਦਿੱਤੀ ਸੀ ਪਰ ਨਾ ਤਾਂ ਇਸ ਬਾਰੇ ਕਿਸੇ ਨੇ ਗੱਲ ਕੀਤੀ ਤੇ ਨਾ ਹੀ ਹੁਣ ਤੱਕ ਰਿਪੋਰਟ ਜਨਤਕ ਕੀਤੀ। ਰਿਪੋਰਟ ‘ਚ ਤਤਕਾਲੀ ਵਿੱਤ ਮੰਤਰੀ ਕੈਪਟਨ ਕੰਵਲਜੀਤ ਸਿੰਘ ਦਾ ਵੀ ਜ਼ਿਕਰ ਹੈ, ਜਿਨ੍ਹਾਂ ਦੀ 2009 ਵਿੱਚ ਸੜਕ ਹਾਦਸੇ ਵਿੱਚ ਜਾਨ ਚਲੀ ਗਈ ਸੀ। ਕਿਹਾ ਗਿਆ ਹੈ ਕਿ ਇਹ ਕੋਈ ਹਾਦਸਾ ਨਹੀਂ ਸਗੋਂ ਯੋਜਨਾਬੱਧ ਕਤਲ ਸੀ।

ਦੱਸ ਦਈਏ ਕਿ ਪੰਜਾਬ ਦੇ ਸਿਆਸਤਦਾਨਾਂ ਅਤੇ ਗੈਂਗਸਟਰਾਂ ਦੀ ਉੱਚ ਪੱਧਰੀ ਜਾਂਚ ਕਰਨ ਵਾਲੇ ਸਾਬਕਾ ਆਈ.ਜੀ ਅਤੇ ਮੌਜੂਦਾ ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਕਹਿਣਾ ਹੈ ਕਿ ਜੇਕਰ ਦੋ ਸਾਲ ਪਹਿਲਾਂ ਪੰਜਾਬ ਸਰਕਾਰ ਨੂੰ ਸੌਂਪੀ ਗਈ ਉਨ੍ਹਾਂ ਦੀ ਰਿਪੋਰਟ ‘ਤੇ ਕਾਰਵਾਈ ਕੀਤੀ ਗਈ ਹੁੰਦੀ ਤਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਜ਼ਿੰਦਾ ਹੁੰਦਾ। ਪੰਜਾਬ ਵਿੱਚ ਗੈਂਗਸਟਰ ਸਿਆਸਤਦਾਨਾਂ ਦੀ ਸਰਪ੍ਰਸਤੀ ਹੇਠ ਹੀ ਵਧ-ਫੁੱਲ ਰਹੇ ਹਨ।

ਕੁੰਵਰ ਵਿਜੇ ਪ੍ਰਤਾਪ ਸਿੰਘ ਸਾਲ 2021 ਤੱਕ ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ (OCCU) ਦੇ ਆਈਜੀਪੀ ਸੀ। ਉਨ੍ਹਾਂ ਨੇ ਰਿਪੋਰਟ ‘ਚ ਕਿਹਾ ਹੈ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਇੱਕ ਵੱਡੇ ਅਕਾਲੀ ਦਲ ਦੇ ਆਗੂ ਦਾ ਸਰਪ੍ਰਸਤ ਹੈ। ਉਹ ਸਿੱਧੂ ਮੂਸੇਵਾਲਾ ਦੇ ਕਤਲ ਦੇ ਸਾਜ਼ਿਸ਼ਕਾਰਾਂ ਚੋਂ ਇੱਕ ਹੈ। ਭਗਵਾਨਪੁਰੀਆ ਨੂੰ ਇੱਕ ਯੋਜਨਾ ਦੇ ਤਹਿਤ ਰੋਪੜ ਤੋਂ ਅੰਮ੍ਰਿਤਸਰ ਜੇਲ੍ਹ ਵਿੱਚ ਸ਼ਿਫਟ ਕੀਤਾ ਗਿਆ ਸੀ। ਉਨ੍ਹਾਂ ਸੰਸਦੀ ਚੋਣਾਂ (23 ਮਾਰਚ, 2019) ਤੋਂ ਠੀਕ ਪਹਿਲਾਂ ਭਗਵਾਨਪੁਰੀਆ ਨੂੰ ਅੰਮ੍ਰਿਤਸਰ ਜੇਲ੍ਹ ਵਿੱਚ ਤਬਦੀਲ ਕਰਨ ਦੇ ਤਰਕ ‘ਤੇ ਸਵਾਲ ਉਠਾਏ।

ਰਿਪੋਰਟਾਂ ‘ਚ ਕਿਹਾ ਗਿਆ ਹੈ ਕਿ ਨੇਤਾ ਨੇ ਸਿਆਸੀ ਲਾਭ ਲਈ ਆਪਣੀ ਤਾਕਤ ਦੀ ਵਰਤੋਂ ਕਰਨ ਦੇ ਉਦੇਸ਼ ਨਾਲ ਗੈਂਗਸਟਰ ਨੂੰ ਸ਼ਿਫਟ ਕਰਨ ‘ਚ ਅਹਿਮ ਭੂਮਿਕਾ ਨਿਭਾਈ ਸੀ। ਇੰਨਾ ਹੀ ਨਹੀਂ 2014 ਵਿਚ ਅਕਾਲੀ-ਭਾਜਪਾ ਦੀ ਟਿਕਟ ‘ਤੇ ਲੋਕ ਸਭਾ ਚੋਣ ਲੜਨ ਵਾਲੇ ਇੱਕ ਪ੍ਰਭਾਵਸ਼ਾਲੀ ਨੇਤਾ ਦੀ ਮੀਟਿੰਗ ਵੀ ਗੈਂਗਸਟਰਾਂ ਵਲੋਂ ਕਰਵਾਈ ਗਈ ਸੀ। ‘ਆਪ’ ਵਿਧਾਇਕ ਨੇ ਕਿਹਾ ਕਿ ਜੇਲ੍ਹ ‘ਚ ਬੈਠੇ ਲੋਕ ਬਾਹਰ ਸਿਆਸਤਦਾਨਾਂ ਦੀਆਂ ਮੀਟਿੰਗਾਂ ਕਰ ਰਹੇ ਹਨ।

ਕੁੰਵਰ ਨੇ ਪੰਜਾਬ ਸਰਕਾਰ ਦੇ ਹੁਕਮਾਂ ‘ਤੇ 11 ਨਵੰਬਰ 2019 ਨੂੰ ਜਾਂਚ ਸ਼ੁਰੂ ਕੀਤੀ ਤੇ 18 ਫਰਵਰੀ 2020 ਨੂੰ ਰਿਪੋਰਟ ਸਰਕਾਰ ਨੂੰ ਸੌਂਪੀ। ਇਹ ਰਿਪੋਰਟ ਕਈ ਜ਼ਿਲ੍ਹਿਆਂ ਦੇ ਆਈਜੀ ਅਤੇ ਐਸਐਸਪੀ ਤੋਂ ਜਾਣਕਾਰੀ ਲੈ ਕੇ ਤਿਆਰ ਕੀਤੀ ਗਈ ਸੀ ਪਰ ਉਸ ਵੇਲੇ ਦੀ ਕਾਂਗਰਸ ਸਰਕਾਰ ਨੇ ਇਸ ਰਿਪੋਰਟ ਨੂੰ ਦਬਾ ਦਿੱਤਾ ਸੀ।

ਲਾਰੇਂਸ ਬਿਸ਼ਨੋਈ ਦਾ NIA ਰਿਮਾਂਡ 10 ਦਿਨ ਹੋਰ ਵਧਿਆ

ਦਿੱਲੀ ਦੀ ਇੱਕ ਅਦਾਲਤ ਨੇ ਸ਼ਨੀਵਾਰ ਨੂੰ ਮੂਸੇਵਾਲਾ ਕਤਲ ਕੇਸ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਰਿਮਾਂਡ ਵਿੱਚ 10 ਦਿਨਾਂ ਦਾ ਵਾਧਾ ਕਰ ਦਿੱਤਾ ਹੈ। ਹਾਲਾਂਕਿ, ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ 10 ਦਿਨਾਂ ਦੇ ਹੋਰ ਰਿਮਾਂਡ ਦੀ ਮੰਗ ਕੀਤੀ ਹੈ। ਐਨਆਈਏ ਦਿੱਲੀ-ਐਨਸੀਆਰ ‘ਚ ਗੈਂਗਸਟਰਾਂ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਦੀ ਵੀ ਜਾਂਚ ਕਰ ਰਹੀ ਹੈ। ਪਟਿਆਲਾ ਹਾਊਸ ਕੋਰਟ ਦੇ ਵਿਸ਼ੇਸ਼ ਜੱਜ (ਐਨਆਈਏ) ਸ਼ੈਲੇਂਦਰ ਮਲਿਕ ਨੇ ਸ਼ਨੀਵਾਰ ਨੂੰ ਏਜੰਸੀ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਐਨਆਈਏ ਨੂੰ 10 ਦਿਨਾਂ ਦਾ ਹੋਰ ਰਿਮਾਂਡ ਦੇ ਦਿੱਤਾ।

NIA ਨੇ ਸ਼ਨੀਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਲਾਰੇਂਸ ਬਿਸ਼ਨੋਈ ਨੂੰ ਅਦਾਲਤ ‘ਚ ਪੇਸ਼ ਕੀਤਾ। ਲਾਰੇਂਸ ਬਿਸ਼ਨੋਈ ਦੇ ਹੋਰ ਰਿਮਾਂਡ ਦੀ ਮੰਗ ਕਰਦੇ ਹੋਏ ਐਨਆਈਏ ਨੇ ਅਦਾਲਤ ਨੂੰ ਦੱਸਿਆ ਕਿ ਗੁਆਂਢੀ ਸੂਬੇ ਰਾਜਸਥਾਨ ‘ਚ ਅਜੇ ਵੀ ਕਾਨਟ੍ਰੈਕਟ ਕਿਲਿੰਗ ਹੋ ਰਹੀਆਂ ਹਨ। ਉੱਥੇ ਹੀ ਸੀਕਰ ਜ਼ਿਲ੍ਹੇ ‘ਚ ਗੈਂਗਸਟਰ ਰਾਜੂ ਠੇਠ ਨੂੰ ਉਸ ਦੇ ਘਰ ਦੇ ਗੇਟ ‘ਤੇ ਚਾਰ ਬੰਦਿਆਂ ਨੇ ਗੋਲੀਆਂ ਨਾਲ ਭੂਨ ਦਿੱਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Kunwar Vijay Pratap SinghNIAOCCUsidhu moosewala
Share214Tweet134Share53

Related Posts

cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025

ਭਾਰਤ ਨੇ ਏਅਰਪੋਰਟ ਨੂੰ ਲੈਕੇ ਕੀਤਾ ਵੱਡਾ ਫੈਸਲਾ, ਜਾਣੋ ਕਿਹੜੇ ਏਅਰਪੋਰਟ ਖੁੱਲੇ

ਮਈ 12, 2025

ਪੰਜਾਬ ਯੂਨੀਵਰਸਟੀ ਵੱਲੋਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਐਲਾਨ

ਮਈ 12, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਹਲੇ ਵੀ ਬ੍ਲੈਕ ਆਉਟ, ਸਰਕਾਰ ਨੇ ਜਾਰੀ ਕੀਤਾ ਹੁਕਮ

ਮਈ 12, 2025

ਅੰਮ੍ਰਿਤਸਰ ਏਅਰਪੋਰਟ ਬੰਦ ਹੋਣ ‘ਤੇ ਰੇਲਵੇ ਦਾ ਵੱਡਾ ਫੈਸਲਾ, ਯਾਤਰੀਆਂ ਨੂੰ ਹੋਵੇਗਾ ਵੱਡਾ ਫਾਇਦਾ

ਮਈ 12, 2025

ਪੰਜਾਬ ਦੇ ਇਹ ਸਕੂਲ ਅੱਜ ਵੀ ਰਹਿਣਗੇ ਬੰਦ, ਛੁੱਟੀਆਂ ਨਹੀਂ ਹੋਈਆਂ ਖ਼ਤਮ

ਮਈ 12, 2025
Load More

Recent News

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦਿੰਦੇ ਹੋਏ ਅੱਜ ਜਨਤਾ ਨੂੰ ਸੰਬੋਧਨ ਕਰਨਗੇ PM ਮੋਦੀ

ਮਈ 12, 2025

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦੇਣ ਲਈ ਭਾਰਤੀ ਸੈਨਾ ਨੇ ਕੀਤੀ ਪ੍ਰੈਸ ਕਾਨਫਰੰਸ

ਮਈ 12, 2025

Airtel ਨੇ ਯੂਜਰਸ ਲਈ ਲੈਕੇ ਆਇਆ ਨਵਾਂ ਪਲੈਨ ਹੁਣ ਇੱਕ ਰੀਚਾਰਜ ‘ਚ ਮਿਲੇਗਾ Unlimited ਡਾਟਾ

ਮਈ 12, 2025

ਇਮੀਗ੍ਰੇਸ਼ਨ ਨੂੰ ਰੋਕਣ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰੇਗਾ UK , ਭਾਰਤੀਆਂ ਲਈ ਇਸਦਾ ਕੀ ਅਰਥ

ਮਈ 12, 2025
cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.