ਲਖੀਮਪੁਰ ਖੇੜੀ ਦੇ ਟਿਕੁਨੀਆ ਇਲਾਕੇ ‘ਚ ਹੋਈ ਹਿੰਸਾ ਦੇ ਮਾਮਲੇ ‘ਚ ਮੁੱਖ ਦੋਸ਼ੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਜੇ ਮਿਸ਼ਰਾ ਦੇ ਬੇਟੇ ‘ਟੇਨੀ’ ਆਸ਼ੀਸ਼ ਮਿਸ਼ਰਾ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਆਸ਼ੀਸ਼ ਮਿਸ਼ਰਾ ਸਮੇਤ 13 ਦੋਸ਼ੀਆਂ ‘ਤੇ ਕਿਸਾਨਾਂ ਦੇ ਕਤਲ ਦਾ ਮੁਕੱਦਮਾ ਚਲਾਇਆ ਜਾਵੇਗਾ। ਮਾਮਲੇ ਦੀ ਸੁਣਵਾਈ 16 ਦਸੰਬਰ ਤੋਂ ਸ਼ੁਰੂ ਹੋਵੇਗੀ।
ਅਕਤੂਬਰ 2021 ਨੂੰ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੀ ਫੇਰੀ ਵਿਰੁੱਧ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਵਿੱਚ ਅੱਠ ਲੋਕ ਮਾਰੇ ਗਏ ਸਨ। ਪੁਲਿਸ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਅਨੁਸਾਰ ਘਟਨਾ ਵਿੱਚ ਇੱਕ ਐਸਯੂਵੀ ਜਿਸ ਵਿੱਚ ਆਸ਼ੀਸ਼ ਮਿਸ਼ਰਾ ਬੈਠੇ ਸਨ, ਨੇ ਚਾਰ ਕਿਸਾਨਾਂ ਨੂੰ ਕੁਚਲ ਕੇ ਮਾਰ ਦਿੱਤਾ।
ਹਾਦਸੇ ਤੋਂ ਬਾਅਦ ਗੁੱਸੇ ‘ਚ ਆਏ ਕਿਸਾਨਾਂ ਨੇ ਡਰਾਈਵਰ ਅਤੇ ਦੋ ਭਾਜਪਾ ਵਰਕਰਾਂ ਨੂੰ ਕਥਿਤ ਤੌਰ ‘ਤੇ ਕੁੱਟ-ਕੁੱਟ ਕੇ ਮਾਰ ਦਿੱਤਾ। ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਅਤੇ ਵਿਰੋਧੀ ਪਾਰਟੀਆਂ ਦੇ ਪ੍ਰਦਰਸ਼ਨਾਂ ਤੋਂ ਬਾਅਦ ਹੋਈ ਹਿੰਸਾ ਵਿੱਚ ਇੱਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ। ਹਿੰਸਾ ਵਿੱਚ ਮਾਰੇ ਗਏ ਪ੍ਰਦਰਸ਼ਨਕਾਰੀ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਸਨ ਜੋ ਬਾਅਦ ਵਿੱਚ ਸਰਕਾਰ ਦੁਆਰਾ ਵਾਪਸ ਲੈ ਲਏ ਗਏ ਸਨ।
ਆਸ਼ੀਸ਼ ਮਿਸ਼ਰਾ ਯੂਪੀ ਚੋਣਾਂ ਤੋਂ ਬਾਅਦ ਜ਼ਮਾਨਤ ‘ਤੇ ਬਾਹਰ ਆਏ ਸਨ। ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ‘ਤੇ ਰਿਹਾਈ ਦਾ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚਿਆ ਅਤੇ ਸੁਪਰੀਮ ਕੋਰਟ ਨੇ ਜ਼ਮਾਨਤ ਰੱਦ ਕਰਦੇ ਹੋਏ ਮਾਮਲੇ ਨੂੰ ਨਵੇਂ ਸਿਰੇ ਤੋਂ ਵਿਚਾਰ ਲਈ ਇਲਾਹਾਬਾਦ ਹਾਈਕੋਰਟ ਭੇਜ ਦਿੱਤਾ। ਇਸ ਤੋਂ ਬਾਅਦ ਇਲਾਹਾਬਾਦ ਹਾਈ ਕੋਰਟ ਨੇ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h