ਸ਼ੁੱਕਰਵਾਰ, ਜੂਨ 5, 2026 01:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੱਖਾਂ ਰੁ. ਲਗਾ ਕੈਨੇਡਾ ਭੇਜੀ ਨੂੰਹ ਨੇ ਦਿਖਾਏ ਰੰਗ, ਪਰਿਵਾਰ ਦੀ ਗੱਲ ਸੁਣ ਦਾਦੇ ਨੇ ਚੁੱਕਿਆ ਖੌਫ਼ਨਾਕ ਕਦਮ

by Gurjeet Kaur
ਅਪ੍ਰੈਲ 3, 2024
in ਪੰਜਾਬ
0

ਕੈਨੇਡਾ ਗਈ ਪਤਨੀ ਨੇ ਪਤੀ ਨੂੰ ਵਿਦੇਸ਼ ਬੁਲਾਉਣ ਤੋਂ ਇਨਕਾਰ ਕਰਨ ‘ਤੇ ਲੜਕੇ ਦੇ ਦਾਦੇ ਨੇ ਨਹਿਰ ‘ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਸਬੰਧੀ ਥਾਣਾ ਸਰਹਿੰਦ ਦੀ ਪੁਲੀਸ ਨੇ ਨੂੰਹ ਅਤੇ ਉਸ ਦੇ ਵਿਦੇਸ਼ ਰਹਿੰਦੇ ਮਾਪਿਆਂ ਸਮੇਤ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਥਾਣਾ ਸਰਹਿੰਦ ਦੇ ਸਹਾਇਕ ਐਸ.ਐਚ.ਓ ਜਸਵੀਰ ਸਿੰਘ ਨੇ ਦੱਸਿਆ ਕਿ ਦਵਿੰਦਰ ਸਿੰਘ ਪੁੱਤਰ ਸਵ. ਸੁੱਚਾ ਸਿੰਘ ਵਾਸੀ ਪਿੰਡ ਮੰਡੌਰ ਨੇ ਪੁਲੀਸ ਨੂੰ ਦੱਸਿਆ ਕਿ ਉਸ ਦੇ ਦੋਸਤ ਰਜਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਰਸ਼ੀਦਪੁਰ ਤਹਿਸੀਲ ਚਮਕੌਰ ਸਾਹਿਬ ਜ਼ਿਲ੍ਹਾ ਰੂਪਨਗਰ ਨੇ ਉਨ੍ਹਾਂ ਨੂੰ ਦੱਸਿਆ ਕਿ ਉਸ ਦਾ ਜਾਣਕਾਰ ਪਿਆਰਾ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਭਾਰੇ ਰੋਡ ਚਮਕੌਰ ਸਾਹਿਬ ਦੁੱਧ ਦਾ ਕੰਮ ਕਰਦਾ ਹੈ। ਹਰਸਿਮਰਨ ਕੌਰ ਪੁੱਤਰੀ ਤਰਲੋਚਨ ਸਿੰਘ ਵਾਸੀ ਪਿੰਡ ਖਿਜ਼ਰਾਬਾਦ ਤਹਿਸੀਲ ਖਰੜ ਜ਼ਿਲ੍ਹਾ ਮੁਹਾਲੀ ਨੇ ਆਈਲੈਟਸ ਕਰ ਕੇ ਬੈਂਡ ਹਾਸਲ ਕੀਤੇ ਹਨ, ਉਹ ਕੈਨੇਡਾ ਜਾਣਾ ਚਾਹੁੰਦੀ ਹੈ ਪਰ ਉਸ ਕੋਲ ਕੈਨੇਡਾ ਜਾਣ ਲਈ ਪੈਸੇ ਨਹੀਂ ਸਨ।

ਜੇਕਰ ਉਹ ਕੈਨੇਡਾ ਜਾਣ ਲਈ ਪੈਸੇ ਖਰਚ ਕਰ ਦੇਵੇ ਤਾਂ ਹਰਸਿਮਰਨ ਕੌਰ ਉਸ ਦੀ ਨੂੰਹ ਬਣ ਸਕਦੀ ਹੈ। ਫਿਰ ਰਜਿੰਦਰ ਸਿੰਘ ਨੇ ਹਰਸਿਮਰਨ ਕੌਰ ਦੀ ਮਾਤਾ ਕਰਮਜੀਤ ਕੌਰ, ਪਿਤਾ ਤਰਲੋਚਨ ਸਿੰਘ, ਚਾਚਾ ਗੁਰਪ੍ਰੀਤ ਸਿੰਘ ਪੁੱਤਰ ਕਾਕਾ ਸਿੰਘ, ਪਿਆਰਾ ਸਿੰਘ ਪੁੱਤਰ ਕਰਤਾਰ ਸਿੰਘ, ਕੁਲਵਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਮਾਜਰੀ ਠੇਕੇਦਾਰ ਜ਼ਿਲ੍ਹਾ ਰੂਪਨਗਰ ਨੂੰ ਆਪਣੇ ਰਿਸ਼ਤੇ ਬਾਰੇ ਦੱਸਿਆ।

ਇਸ ਤੋਂ ਬਾਅਦ ਉਸ ਦੇ ਭਰਾ ਹਰਦੀਪ ਸਿੰਘ ਪੁੱਤਰ ਜਸ਼ਨਪ੍ਰੀਤ ਸਿੰਘ ਦਾ ਵਿਆਹ 17 ਜੁਲਾਈ 2023 ਨੂੰ ਹਰਸਿਮਰਨ ਕੌਰ ਨਾਲ ਹੋਇਆ। ਉਸ ਤੋਂ ਬਾਅਦ ਪ੍ਰੇਮਜੀਤ ਕੌਰ ਨੇ 30 ਲੱਖ ਰੁਪਏ ਖਰਚ ਕੇ ਹਰਸਿਮਰਨ ਕੌਰ ਨੂੰ ਕੈਨੇਡਾ ਭੇਜ ਦਿੱਤਾ, ਪਰ ਵਿਦੇਸ਼ ਜਾਣ ਤੋਂ ਬਾਅਦ ਹਰਸਿਮਰਨ ਕੌਰ ਨੇ ਸਾਡੇ ਪਰਿਵਾਰ ਨਾਲੋਂ ਸੰਪਰਕ ਤੋੜ ਦਿੱਤਾ ਤਾਂ ਹਰਸਿਮਰਨ ਕੌਰ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੀ ਲੜਕੀ ਤੁਹਾਡੇ ਲੜਕੇ ਨੂੰ ਵਿਦੇਸ਼ ਨਹੀਂ ਲੈ ਕੇ ਜਾਵੇਗੀ, ਜਿਸ ਕਾਰਨ ਸੁੱਚਾ ਸਿੰਘ ਨਾਰਾਜ਼ ਹੋ ਗਏ ਅਤੇ ਕਹਿਣ ਲੱਗੇ ਕਿ ਹਰਸਿਮਰਨ ਕੌਰ ਦੇ ਪਰਿਵਾਰਕ ਮੈਂਬਰਾਂ ਨੇ ਉਸ ਨਾਲ ਧੋਖਾ ਕੀਤਾ ਹੈ। ਫਿਰ ਪਿੱਛੇ ਜਿਹੇ ਉਸ ਦੇ ਪਿਤਾ ਸੁੱਚਾ ਸਿੰਘ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ। ਸੁੱਚਾ ਸਿੰਘ ਦੀ ਲਾਸ਼ ਭਾਖੜਾ ਨਹਿਰ ਨਰਵਾਣਾ ਬ੍ਰਾਂਚ, ਪੁਲ ਨਹਿਰ, ਜੈਨਗਰ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਨੇੜੇ ਮਿਲੀ।

ਦਵਿੰਦਰ ਸਿੰਘ ਦੇ ਬਿਆਨਾਂ ‘ਤੇ ਲੜਕੀ ਹਰਸਿਮਰਨ ਕੌਰ, ਮਾਤਾ ਕਰਮਜੀਤ ਕੌਰ, ਪਿਤਾ ਤਰਲੋਚਨ ਸਿੰਘ, ਚਾਚਾ ਗੁਰਪ੍ਰੀਤ ਸਿੰਘ, ਪਿਆਰਾ ਸਿੰਘ ਅਤੇ ਕੁਲਵਿੰਦਰ ਸਿੰਘ ਖਿਲਾਫ ਆਈ.ਪੀ.ਸੀ. ਥਾਣਾ ਸਰਹਿੰਦ ਵਿਖੇ ਧਾਰਾ 306 ਅਤੇ 120ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮ੍ਰਿਤਕ ਸੁੱਚਾ ਸਿੰਘ ਦੀ ਲਾਸ਼ ਸਿਵਲ ਹਸਪਤਾਲ ‘ਚ ਪੋਸਟਮਾਰਟਮ ਤੋਂ ਬਾਅਦ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।

Tags: canadadaughter-in-lawfamilygrandfatherlatest newspro punjab tvpunjab newsscary step
Share462Tweet289Share116

Related Posts

ਮੁਜ਼ੱਫਰਪੁਰ ਹਸਪਤਾਲ ‘ਚ ਲੱਗੀ ਭਿਆਨਕ ਅੱਗ, 5 ਮਰੀਜ਼ਾਂ ਦੀ ਮੌਤ

ਜੂਨ 4, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

ਜੂਨ 4, 2026

ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ

ਜੂਨ 4, 2026

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

ਜੂਨ 4, 2026

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਸੰਭਾਲਿਆ ਅਹੁਦਾ

ਜੂਨ 4, 2026

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ ‘ਤੇ ਲਾਈ ਰੋਕ

ਜੂਨ 4, 2026
Load More

Recent News

ਪੰਜਾਬ ਦੇ 5 ਵੱਡੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਜੂਨ 4, 2026

ਦਿੱਲੀ ‘ਤੇ ਖਰਾਬ ਮੌਸਮ ਦਾ ਅਸਰ: ਦਰਜਨ ਭਰ ਉਡਾਣਾਂ Divert; ਜੈਪੁਰ, ਚੰਡੀਗੜ੍ਹ ਤੇ ਲਖਨਊ ‘ਚ ਕਰਵਾਇਆ ਗਿਆ ਲੈਂਡ

ਜੂਨ 4, 2026

ਸੁਪਰੀਮ ਕੋਰਟ ਦਾ ਹੈਰਾਨ ਕਰਨ ਵਾਲਾ ਫੈਸਲਾ: ਅਦਾਲਤਾਂ ਚ ਹੋਵੇਗਾ ਹੁਣ ਏਆਈ ਦੀ ਵਰਤੋਂ ਨਾਲ ਕੰਮ

ਜੂਨ 4, 2026

Weather Update: 10 ਘੰਟਿਆਂ ‘ਚ ਭਾਰੀ ਮੀਂਹ ਤੇ ਤੂਫ਼ਾਨ ਦੀ ਚੇਤਾਵਨੀ; 25 ਰਾਜਾਂ ‘ਚ 7 ​​ਦਿਨਾਂ ਲਈ ਅਲਰਟ ਜਾਰੀ

ਜੂਨ 4, 2026

ਵਿਦੇਸ਼ੀ ਨਿਵੇਸ਼ ਲਈ ਭਾਰਤ ਦਾ ਵੱਡਾ ਕਦਮ: ਮੋਦੀ ਸਰਕਾਰ ਨੇ ਵੱਡੇ ਟੈਕਸ ਸੁਧਾਰ ਨੂੰ ਦਿੱਤੀ ਮਨਜ਼ੂਰੀ

ਜੂਨ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.