Lal Chand Kataruchak donates one month’s salary: ਪੰਜਾਬ ‘ਚ ਹੜ੍ਹਾਂ ਦੀ ਲਪੇਟ ਵਿੱਚ ਆਏ ਲੋਕਾਂ ਪ੍ਰਤੀ ਪੂਰਨ ਸੁਹਿਰਦਤਾ ਤੇ ਇੱਕਜੁੱਟਤਾ ਦਰਸਾਉਂਦਿਆਂ ਖ਼ੁਰਾਕ, ਸਿਵਲ ਸਪਲਾਈ, ਖ਼ਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਆਪਣੀ ਇੱਕ ਮਹੀਨੇ ਦੀ ਤਨਖ਼ਾਹ (ਕੁੱਲ 1,10,000 ਰੁਪਏ) ਹੜ੍ਹ ਪੀੜ੍ਹਤਾਂ ਨੂੰ ਦਾਨ ਵਜੋਂ ਦਿੱਤੀ।
ਮੁੱਖ ਮੰਤਰੀ ਭਗਵੰਤ ਮਾਨ ਨੂੰ ਚੈੱਕ ਸੌਂਪਦਿਆਂ ਅੱਜ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਯੋਗ ਤੇ ਦੂਰਅੰਦੇਸ਼ ਅਗਵਾਈ ਵਾਲੀ ਸੂਬਾ ਸਰਕਾਰ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਲੋਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਅਤੇ ਜ਼ਿੰਮੇਵਾਰ ਹੈ।
ਲੰਘ ਜਾਣਾ ਚੜ੍ਹ ਕੇ ਆਏ ਹੋਏ ਆਬ ਨੇ,
ਫੇਰ ਹਰੀ ਹੋ ਜਾਣਾ ਧਰਤ ਪੰਜਾਬ ਨੇ…….ਮੈਂ ਅਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਿਤ ਫੰਡ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਚੈੱਕ ਦੇ ਰੂਪ ਵਿੱਚ ਜਮਾਂ ਕਰਵਾ ਰਿਹਾਂ ਹਾਂ…..
ਪ੍ਰਮਾਤਮਾ ਜਲਦ ਪੰਜਾਬ ਨੂੰ ਇਸ ਕੁਦਰਤੀ ਆਫਤ ਵਿੱਚੋਂ ਬਾਹਰ ਕੱਢੇ…. pic.twitter.com/FA5QLJhXlL— Lal Chand Kataruchak (@LC_Kataruchak) July 20, 2023
ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ’ਚ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ, ਲੋਕਾਂ ਨੂੰ ਲੋੜੀਂਦੀ ਸਹਾਇਤਾ ਜਿਵੇਂ ਫੂਡ ਪੈਕਟ, ਦਵਾਈਆਂ, ਪੀਣ ਵਾਲਾ ਪਾਣੀ, ਤਰਪਾਲਾਂ ਅਤੇ ਹੋਰ ਲੋੜੀਂਦੀਆਂ ਵਸਤਾਂ ਸਰਗਰਮੀ ਨਾਲ ਉਪਲਬਧ ਕਰਵਾ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਲੋਕਾਂ ਦੀਆਂ ਦਿੱਕਤਾਂ ਤੋਂ ਭਲੀਭਾਂਤ ਜਾਣੂੰ ਹਨ ਅਤੇ ਜਨ-ਜੀਵਨ ਨੂੰ ਮੁੜ ਲੀਹ ’ਤੇ ਲਿਆਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h