Wheat Procurement in Punjab: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀਆਂ ਫਸਲਾਂ ਦਾ ਇੱਕ-ਇੱਕ ਦਾਣਾ ਚੁੱਕਣ, ਫਸਲਾਂ ਸਬੰਧੀ ਕਿਸਾਨਾਂ ਨੂੰ ਹੋਣ ਵਾਲੀ ਆਦਾਇਗੀ ਨੂੰ ਸਮੇਂ ਸਿਰ ਕਰਨ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ।
ਇਸੇ ਮੰਤਵ ਦੀ ਪੂਰਤੀ ਤਹਿਤ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ,ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜ਼ਿਲ੍ਹਾ ਐਸ.ਏ.ਐਸ ਨਗਰ ਦੀ ਦਾਣਾ ਮੰਡੀ ਖਰੜ ਦਾ ਦੌਰਾ ਕੀਤਾ ਗਿਆ ਤੇ ਕਣਕ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਉਨ੍ਹਾਂ ਦਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕਰੀਬ 40 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਤੇ 34 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਖ਼ਰੀਦ ਕੀਤੀ ਗਈ ਹੈ। ਕਰੀਬ 1.5 ਲੱਖ ਕਿਸਾਨਾਂ ਦੇ ਖਾਤਿਆਂ ਵਿਚ ਕਰੀਬ 4500 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਕੈਬਨਿਟ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਕਿਸਾਨ ਇਸ ਖੇਤੀ ਪ੍ਰਧਾਨ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਪੰਜਾਬ ਸਰਕਾਰ ਵੱਲੋਂ ਫਸਲ ਦਾ ਇੱਕ-ਇੱਕ ਦਾਣਾ ਪਾਰਦਰਸ਼ਤਾ ਅਤੇ ਸੁਚਾਰੂ ਢੰਗ ਨਾਲ ਖਰੀਦ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤਾ ਦਿੱਤੀਆਂ ਗਈਆਂ ਹਨ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ।
ਉਨ੍ਹਾਂ ਦੱਸਿਆ ਕਿ ਸਰਕਾਰ ਕੋਲ ਇਸ ਸਮੇਂ ਬਾਰਦਾਨਾ ਪੂਰੀ ਮਾਤਰਾ ਵਿੱਚ ਉਪਲਬੱਧ ਹੈ। ਮੰਡੀਆਂ ਵਿੱਚ ਪਹੁੰਚ ਰਹੀ ਕਣਕ ਦੀ ਚੁਕਾਈ ਵੀ ਲਗਾਤਾਰ ਕਰਵਾਈ ਜਾ ਰਹੀ ਹੈ ਅਤੇ ਇਸ ਸਬੰਧੀ ਬਣਦੀ ਅਦਾਇਗੀ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆ ਵਿੱਚ ਮਿੱਥੇ ਸਮੇਂ ਵਿੱਚ ਕੀਤੀ ਜਾ ਰਹੀ ਹੈ।
Food, Civil Supplies and Consumer Affairs Minister Lal Chand Kataruchak inspected the wheat procurement at Anaj Mandi in Kharar. The State Government stands fully committed to procure every single Grain produced with great dedication by the farmers. pic.twitter.com/jh7woGGp2w
— Government of Punjab (@PunjabGovtIndia) April 19, 2023
ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਕਣਕ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਫਸਲ ਦੀ ਖਰੀਦ ਸਮੇਂ ਸਿਰ ਕੀਤੀ ਜਾ ਸਕੇ ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀਆਂ ਹੱਦਾਂ ‘ਤੇ ਪੁੱਖਤਾ ਇੰਤਜ਼ਾਮ ਕੀਤੇ ਗਏ ਹਨ ਕਿ ਪੰਜਾਬ ਵਿੱਚ ਕੇਵਲ ਪੰਜਾਬ ਦੇ ਕਿਸਾਨਾਂ ਦੀ ਹੀ ਕਣਕ ਦੀ ਖ਼ਰੀਦ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨਾਲ ਲਗਦੇ ਕਿਸੇ ਵੀ ਰਾਜ ਦੀ ਕਣਕ ਪੰਜਾਬ ਵਿੱਚ ਲਿਆਉਣ ‘ਤੇ ਸਖਤੀ ਨਾਲ ਰੋਕ ਲਗਾਈ ਹੈ।
ਇਸ ਮੌਕੇ ਲਾਲ ਚੰਦ ਕਟਾਰੂਚੱਕ ਨੇ ਮੌਜੂਦ ਕਿਸਾਨਾਂ ਅਤੇ ਮੰਡੀ ਵਿਚਲੀ ਲੇਬਰ ਨਾਲ ਵੀ ਗੱਲਬਾਤ ਕੀਤੀ ਤੇ ਹਰ ਪੱਖੋ ਸਹਾਇਤਾ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸਡੀਐਮ ਖਰੜ ਰਵਿੰਦਰ ਸਿੰਘ, ਮੰਡੀਆਂ ਦੇ ਆੜ੍ਹਤੀਏ ਅਤੇ ਕਿਸਾਨ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h