Lal Chand Kataruchak: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੌਜੂਦਾ ਹਾੜ੍ਹੀ ਦੇ ਮੰਡੀਕਰਨ ਸੀਜ਼ਨ ਦੌਰਾਨ ਨਿਰਵਿਘਨ ਢੰਗ ਨਾਲ ਕਣਕ ਦੇ ਖਰੀਦ ਕਾਰਜ ਯਕੀਨੀ ਬਣਾਉਣ ਅਤੇ ਸਾਰੇ ਭਾਈਵਾਲਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਖੁਰਾਕ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀ ਮਜ਼ਦੂਰਾਂ, ਹੈਂਡਲਿੰਗ ਮਜਦੂਰਾਂ ਅਤੇ ਟਰਾਂਸਪੋਰਟਰਾਂ ਨੂੰ ਉਹਨਾਂ ਦੀ ਲਗਪਗ 600 ਕਰੋੜ ਰੁਪਏ ਦੀ ਅਦਾਇਗੀ ਸਮੇਂ ਸਿਰ ਜਾਰੀ ਕਰਨਾ ਯਕੀਨੀ ਬਣਾਉਣ।
ਮੰਤਰੀ ਨੇ ਕਿਹਾ ਕਿ ਹੁਣ ਤੱਕ ਲਗਪਗ 700 ਸਬ ਮੰਡੀ ਯਾਰਡ ਅਤੇ ਅਸਥਾਈ ਮੰਡੀਆਂ ਖਰੀਦ ਕਾਰਜਾਂ ਨੂੰ ਸਫਲਤਾਪੂਰਵਕ ਮੁਕੰਮਲ ਕਰਨ ਉਪਰੰਤ ਬੰਦ ਕਰ ਦਿੱਤੀਆਂ ਗਈਆਂ ਹਨ। ਮੰਤਰੀ ਨੇ ਅੱਗੇ ਕਿਹਾ ਕਿ 10 ਮਈ ਤੱਕ 123 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 24000 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ਇਸ ਗੱਲ ‘ਤੇ ਤਸੱਲੀ ਪ੍ਰਗਟ ਕੀਤੀ ਕਿ ਖਰਾਬ ਮੌਸਮ ਦੇ ਬਾਵਜੂਦ ਕਿਸਾਨਾਂ ਨੂੰ ਅਦਾਇਗੀਆਂ ਜਾਰੀ ਕਰਨ ਵਿੱਚ ਕੋਈ ਦੇਰੀ ਨਹੀਂ ਹੋਣ ਦਿੱਤੀ ਗਈ।
While chairing meeting to review wheat procurement process, Cabinet Minister Lal Chand Kataruchak directed officials of Food Dept to ensure that payments to Mandi Labourers, Handling Labourers & Transporters, which are worth nearly ₹600 Crores, must be released in timely manner. pic.twitter.com/TqRrS3Iol1
— Government of Punjab (@PunjabGovtIndia) May 11, 2023
ਉਹਨਾਂ ਸਾਰੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਖਰੀਦ ਕਾਰਜਾਂ ‘ਤੇ ਨਜ਼ਰ ਰੱਖਣ ਦੀ ਹਦਾਇਤ ਵੀ ਕੀਤੀ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h